08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

‘ਸਿੱਟ’ ਵਲੋਂ ਜਦੋਂ ਵੀ ਸੁਖਬੀਰ ਨੂੰ ਸੱਦਿਆ ਜਾਵੇਗਾ ਅਕਾਲੀ ਵਰਕਰ ਮੌਕੇ ’ਤੇ ਪਹੁੰਚ ਕੇ ਵਿਰੋਧ ਕਰਨਗੇ-ਇੰਜੀ. ਬੋਪਾਰਾਏ, ਮਦਨੀਪੁਰ

ਅਜੀਤ ਡੈਸਕ 24-07-2026

2027 ਵਿਚ ਬਾਦਲ ਦੀ ਅਗਵਾਈ ਹੇਠ ਪੰਜਾਬ ਵਿਚ ਬਣੇਗੀ ਲੋਕ ਪੱਖੀ ਸਰਕਾਰ-ਬੋਪਾਰਾਏ
ਖੰਨਾ, 23 ਜੁਲਾਈ (ਹਰਜਿੰਦਰ ਸਿੰਘ ਲਾਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵਾਰ ਵਾਰ ‘ਸਿੱਟ’ ਵਲੋਂ ਬੁਲਾਏ ਜਾਣ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਅਤੇ ਉਘੇ ਸਮਾਜ ਸੇਵਕ ਇੰਜੀ. ਜਗਦੇਵ ਸਿੰਘ ਬੋਪਾਰਾਏ ਨੇ ਮੁਜ਼ਾਹਰੇ ਵਿਚ ਹਿੱਸਾ ਲੈਣ ਉਪਰੰਤ ‘ਖੰਨਾ’ ਵਿਖੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਵਾਰ-ਵਾਰ ਪੁੱਛਗਿੱਛ ਲਈ ਸੱਦਣਾ ਪੂਰੀ ਤਰ੍ਹਾਂ ਸਿਆਸੀ ਬਦਲਾਖੋਰੀ ਅਤੇ ਚੋਣ ਸਟੰਟ ਦਾ ਹਿੱਸਾ ਹੈ।ਇੰਜੀ. ਬੋਪਾਰਾਏ ਨੇ ਕਿਹਾ ਕਿ ਪੰਜਾਬ ਅੱਜ ਬੇਰੁਜ਼ਗਾਰੀ, ਨਸ਼ਾਖੋਰੀ, ਕਿਸਾਨਾਂ ਦੀਆਂ ਸਮੱਸਿਆਵਾਂ, ਉਦਯੋਗਾਂ ਦੇ ਪਲਾਇਨ, ਵਿਗੜਦੀ ਅਮਨ-ਕਾਨੂੰਨ ਦੀ ਸਥਿਤੀ, ਆਰਥਿਕ ਸੰਕਟ ਅਤੇ ਨੌਜਵਾਨਾਂ ਦੇ ਵਿਦੇਸ਼ਾਂ ਵੱਲ ਵਧਦੇ ਰੁਝਾਨ ਵਰਗੀਆਂ ਗੰਭੀਰ ਚੁਨੌਤੀਆਂ ਦਾ ਸਾਹਮਣਾ ਕਰ ਰਿਹਾ ਹੈ ਪਰ ਇਨ੍ਹਾਂ ਅਹਿਮ ਵਿਸ਼ਿਆਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਸਿਆਸੀ ਵਿਵਾਦਾਂ ਨੂੰ ਵਾਰ-ਵਾਰ ਹਵਾ ਦਿੱਤੀ ਜਾ ਰਹੀ ਹੈ। ਇੰਜੀ. ਬੋਪਾਰਾਏ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਦੀ ਸਰਕਾਰ ਬਣੇਗੀ।ਉਨ੍ਹਾਂ ਕਿਹਾ ਕਿ ਜਨਤਾ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਨੂੰ ਭਰਪੂਰ ਸਮਰਥਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ‘ਸਿੱਟ’ ਵਲੋਂ ਬੁਲਾਇਆ ਜਾਵੇਗਾ, ਅਕਾਲੀ ਦਲ ਦੇ ਵਰਕਰ ਮੌਕੇ ’ਤੇ ਪਹੁੰਚ ਕੇ ਉਸ ਦਾ ਵਿਰੋਧ ਕਰਨਗੇ। ਇਸ ਮੌਕੇ ਉਨ੍ਹਾਂ ਨਾਲ ਹਲਕਾ ਪਾਇਲ ਦੇ ਇੰਚਾਰਜ ਜਥੇਦਾਰ ਮਨਜੀਤ ਸਿੰਘ ਮਦਨੀਪੁਰ, ਚੇਅਰਮੈਨ ਗੁਰਜੀਤ ਸਿੰਘ ਪੰਧੇਰ ਖੇੜੀ, ਜਥੇਦਾਰ ਮਨਜੀਤ ਸਿੰਘ ਘੁਡਾਣੀ, ਯੂਥ ਵਿੰਗ ਦੇ ਪ੍ਰਧਾਨ ਜਸਪ੍ਰੀਤ ਸਿੰਘ ਮਾਲੋਦੌਦ, ਪ੍ਰਿਤਪਾਲ ਸਿੰਘ ਝੱਮਟ, ਸਰਬਜੀਤ ਸਿੰਘ ਵਿਪਨ ਸੇਠੀ, ਅਵਤਾਰ ਸਿੰਘ ਧਮੋਟ, ਸਾਬਕਾ ਸਰਪੰਚ ਰੂਪ ਸਿੰਘ ਬੇਗੋਵਾਲ, ਜੀਵਨ ਸਿੰਘ ਰਾਜਗੜ੍ਹ, ਸਾਬਕਾ ਸਰਪੰਚ ਗੁਰਮੁਖ ਸਿੰਘ ਮਾਲੋਦੌਦ, ਨੰਬਰਦਾਰ ਸ਼ਮਸ਼ੇਰ ਸਿੰਘ ਰੋੜੀਆ, ਮਨਪ੍ਰੀਤ ਸਿੰਘ ਬਿੱਲਾ ਘੁਡਾਣੀ, ਪ੍ਰਧਾਨ ਨਿਰਮਲ ਸਿੰਘ ਪੰਧੇਰ ਖੇੜੀ ਅਤੇ ਹੋਰ ਵੱਡੀ ਗਿਣਤੀ ਵਿਚ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।

ਪਿਛਲੀ ਖ਼ਬਰ ਫ਼ਸਲੀ ਬੀਮਾ ਯੋਜਨਾ ਸਕੀਮ ਖੇਤੀ ਕਾਸ਼ਤਕਾਰ ਕਿਸਾਨਾਂ ਨੂੰ ਨੁਕਸਾਨੀਆਂ ਫ਼ਸਲਾਂ ਦੀ ਭਰਪਾਈ ਕਰਨ ਤੋਂ ਅਸਮਰੱਥ ਅਗਲੀ ਖ਼ਬਰ ਖ਼ੁਦਕੁਸ਼ੀ ਦੀ ਵੀਡੀਓ ਵਾਇਰਲ ਕਰਨ ਵਾਲੇ ਏ.ਐਸ.ਆਈ. ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।