ਚੰਡੀਗੜ੍ਹ, 23 ਜੁਲਾਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵਲੋਂ ਜੰਤਰ-ਮੰਤਰ ’ਤੇ ਸ਼ਾਂਤੀਪੂਰਨ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਖ਼ਿਲਾਫ਼ ਸਖ਼ਤ ਅਤੇ ਵਿਵਾਦਿਤ ਕੌਮੀ ਸੁਰੱਖਿਆ ਐਕਟ (ਐਨ.ਐਸ.ਏ) ਲਾਗੂ ਕਰਨ ਦੇ ਫ਼ੈਸਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਟਵੀਟ ਕਰਦਿਆਂ ਸਵਾਲ ਕੀਤਾ ਹੈ ਕਿ ਕੀ ਸਰਕਾਰ ਸੱਚਮੁੱਚ ਵਿਦਿਆਰਥੀਆਂ ਨੂੰ ਰਾਸ਼ਟਰੀ ਸੁਰੱਖਿਆ ਲਈ ਖ਼ਤਰਾ ਮੰਨਦੀ ਹੈ, ਜਦਕਿ ਉਹ ਤਾਂ ਸਿਰਫ਼ ‘ਨੀਟ’ ਸਮੇਤ ਵੱਖ-ਵੱਖ ਕੰਪੀਟੀਸ਼ਨ ਦੀਆਂ ਪ੍ਰੀਖਿਆਵਾਂ ਵਿਚ ਵਾਰ-ਵਾਰ ਹੋ ਰਹੇ ਪੇਪਰ ਲੀਕ ਦੇ ਮਾਮਲਿਆਂ ਵਿਚ ਕਾਰਵਾਈ ਦੀ ਮੰਗ ਕਰ ਰਹੇ ਹਨ। ਵੜਿੰਗ ਨੇ ਕਿਹਾ ਕਿ ਸਰਕਾਰ ਨੂੰ ਅਸਹਿਮਤੀ ਦੀਆਂ ਆਵਾਜ਼ਾਂ ਸੁਣਨ ਦੀ ਬਜਾਏ ਉਨ੍ਹਾਂ ਨੂੰ ਦਬਾਉਣ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹੇ ਸਖ਼ਤ ਅਤੇ ਦਮਨਕਾਰੀ ਕਾਨੂੰਨਾਂ ਦੀ ਵਰਤੋਂ ਆਖ਼ਰਕਾਰ ਸਰਕਾਰ ’ਤੇ ਹੀ ਉਲਟਾ ਅਸਰ ਪਾਏਗੀ ਅਤੇ ਇਸ ਦੇ ਨਤੀਜੇ ਵੀ ਉਸਨੂੰ ਹੀ ਭੁਗਤਣੇ ਪੈਣਗੇ।
ਵਿਦਿਆਰਥੀਆਂ ਖ਼ਿਲਾਫ਼ ਐਨ. ਐਸ. ਏ. ਲਗਾਉਣਾ ਤਾਨਾਸ਼ਾਹੀ-ਰਾਜਾ ਵੜਿੰਗ
ਅਜੀਤ ਡੈਸਕ
24-07-2026