05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਸੁਪਰੀਮ ਕੋਰਟ ਵਲੋਂ ਸੋਨਮ ਰਘੂਵੰਸ਼ੀ ਦੀ ਜ਼ਮਾਨਤ ਰੱਦ

ਅਜੀਤ ਡੈਸਕ 24-07-2026

ਨਵੀਂ ਦਿੱਲੀ, 23 ਜੁਲਾਈ (ਪੀ.ਟੀ.ਆਈ.)-ਸੁਪਰੀਮ ਕੋਰਟ ਨੇ ਵੀਰਵਾਰ ਨੂੰ ਸੋਨਮ ਰਘੂਵੰਸ਼ੀ ਨੂੰ ਦਿੱਤੀ ਗਈ ਜ਼ਮਾਨਤ ਰੱਦ ਕਰ ਦਿੱਤੀ ਹੈ। ਸੋਨਮ ‘ਤੇ 2025 ਵਿੱਚ ਆਪਣੇ ਹਨੀਮੂਨ ਦੌਰਾਨ ਆਪਣੇ ਪਤੀ ਰਾਜਾ ਰਘੂਵੰਸ਼ੀ ਦੀ ਹੱਤਿਆ ਕਰਨ ਦਾ ਦੋਸ਼ ਹੈ। ਸੁਪਰੀਮ ਕੋਰਟ ਨੇ ਸੋਨਮ ਦੀ ਜ਼ਮਾਨਤ ਨੂੰ ਚੁਣੌਤੀ ਦੇਣ ਵਾਲੀ ਮੇਘਾਲਿਆ ਸਰਕਾਰ ਦੀ ਪਟੀਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜਸਟਿਸ ਐੱਮ.ਐੱਮ. ਸੁੰਦਰੇਸ਼ ਅਤੇ ਪੀ.ਬੀ. ਵਰਾਲੇ ਦੇ ਬੈਂਚ ਨੇ ਸੋਨਮ ਨੂੰ ਪੁਲਿਸ ਅੱਗੇ ਆਤਮ ਸਮਰਪਣ ਕਰਨ ਲਈ ਤਿੰਨ ਹਫ਼ਤੇ ਦਾ ਸਮਾਂ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਜੇਕਰ ਮੁਕੱਦਮਾ ਅੱਗੇ ਨਹੀਂ ਵਧਦਾ ਅਤੇ ਛੇ ਮਹੀਨਿਆਂ ਦੇ ਅੰਦਰ ਖਤਮ ਨਹੀਂ ਹੁੰਦਾ, ਤਾਂ ਸੋਨਮ ਨਵੀਂ ਜ਼ਮਾਨਤ ਅਰਜ਼ੀ ਦਾਇਰ ਕਰ ਸਕਦੀ ਹੈ।

ਪਿਛਲੀ ਖ਼ਬਰ ਅਮਰੀਕਾ ਦਾ ਅਸਥਾਈ 10 ਫ਼ੀਸਦੀ ਟੈਰਿਫ ਅੱਜ ਖ਼ਤਮ ਹੋ ਜਾਵੇਗਾ ਅਗਲੀ ਖ਼ਬਰ ਅਨੰਤਨਾਗ ’ਚ ਲਸ਼ਕਰ ਦੇ ਦੋ ਅੱਤਵਾਦੀਆਂ ਦੇ ਘਰ ਢਾਹੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।