05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਪੰਜਾਬ ਦੇ ਕਈ ਇਲਾਕਿਆਂ ’ਚ ਮੀਂਹ ਨੇ ਕੀਤੀ ਜਲਥਲ

ਅਜੀਤ ਡੈਸਕ 24-07-2026

ਅੰਮ੍ਰਿਤਸਰ, 23 ਜੁਲਾਈ (ਹਰਮਿੰਦਰ ਸਿੰਘ)-ਪੰਜਾਬ ਦੇ ਬਹੁਤ ਸਾਰੇ ਹਿੱਸਿਆਂ ‘ਚ ਭਾਰੀ ਤੋਂ ਦਰਮਿਆਨਾ ਮੀਂਹ ਪੈਣ ਕਰਕੇ ਕਈ ਇਲਾਕਿਆਂ ‘ਚ ਜਲਥਲ ਹੋ ਗਈ। ਮੀਂਹ ਨੂੰ ਲੈ ਕੇ ਮੌਸਮ ਵਿਭਾਗ ਵਲੋਂ ਪਹਿਲਾਂ ਹੀ ‘ਓਰੇਂਜ ਅਲਰਟ’ ਜਾਰੀ ਕੀਤਾ ਗਿਆ ਸੀ। ਪਿਛਲੇ 24 ਘੰਟਿਆਂ ’ਚ ਪੰਜਾਬ ਦੇ ਅੰਮ੍ਰਿਤਸਰ, ਬਠਿੰਡਾ, ਫਰੀਦਕੋਟ, ਬਰਨਾਲਾ, ਫਾਜ਼ਿਲਕਾ, ਗੁਰਦਾਸਪੁਰ, ਪਠਾਨਕੋਟ, ਰੂਪ ਨਗਰ ਕਪੂਰਥਲਾ, ਹੁਸ਼ਿਆਰਪੁਰ ਦੇ ਇਲਾਕਿਆਂ ‘ਚ ਮੀਂਹ ਪਿਆ, ਜਿਸ ਦੇ ਨਾਲ ਸੂਬੇ ਭਰ ‘ਚ ਤਾਪਮਾਨ ‘ਚ ਭਾਰੀ ਗਿਰਾਵਟ ਆਈ ਹੈ। ਬਠਿੰਡਾ ‘ਚ ਦਿਨ ਦੇ ਸਮੇਂ ਵੱਧ ਤੋਂ ਵੱਧ ਤਾਪਮਾਨ 36.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਸੂਬੇ ਵਿਚ ਸਭ ਤੋਂ ਜ਼ਿਆਦਾ ਤਾਪਮਾਨ ਸੀ। ਇਸ ਦੌਰਾਨ ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 30.2 ਡਿਗਰੀ ਸੈਲਸੀਅਸ ਰਿਹਾ। ਇਸ ਤੋਂ ਇਲਾਵਾ ਲੁਧਿਆਣਾ ‘ਚ 33.4 ਡਿਗਰੀ, ਪਟਿਆਲਾ ‘ਚ 34.3 ਡਿਗਰੀ, ਪਠਾਨਕੋਟ 26.3 ਡਿਗਰੀ, ਕਪੂਰਥਲਾ ‘ਚ 28.4 ਡਿਗਰੀ, ਨਵਾ ਸ਼ਹਿਰ ‘ਚ 31.9 ਡਿਗਰੀ ਸੈਲਸੀਅਸ ਤੱਕ ਤਾਪਮਾਨ ਦਰਜ ਕੀਤਾ ਗਿਆ। ਪਠਾਨਕੋਟ ‘ਚ ਸੂਬੇ ਵਿਚ ਸਭ ਤੋਂ ਘੱਟ ਤਾਪਮਾਨ ਰਿਹਾ , ਜਿਥੇ ਰਾਤ ਦਾ ਤਾਪਮਾਨ 23.8 ਡਿਗਰੀ ਸੈਲਸੀਅਸ ਤੱਕ ਰਿਹਾ।

ਪਿਛਲੀ ਖ਼ਬਰ ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਖ਼ਿਲਾਫ਼ ਕੇਸ ਦਰਜ, ਮਾਮਲਾ ਮਿਊਜ਼ਿਕ ਕੰਪਨੀ ਸੰਚਾਲਕ ਨਾਲ ਕੁੱਟਮਾਰ, ਪਿਸਤੌਲ ਤਾਣ ਕੇ... ਅਗਲੀ ਖ਼ਬਰ ਲਾਲ ਸਾਗਰ ’ਚ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ ’ਤੇ ਹਮਲਾ ਕੀਤਾ-ਹੂਤੀ ਬਾਗੀ, ਅਮਰੀਕਾ ਨੇ ਲਗਾਤਾਰ 12ਵੀਂ ਰਾਤ ਕੀਤੇ ਹਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।