14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 72.56 ਲੱਖ ਔਰਤਾਂ ਨੇ ਰਜਿਸਟ੍ਰੇਸ਼ਨ ਕਰਵਾਈ-ਬਲਤੇਜ ਪੰਨੂ ਕਿਹਾ, ਅਗਲੀ ਕਿਸ਼ਤ 1 ਅਗਸਤ ਨੂੰ ਬੈਂਕ ਖਾਤਿਆਂ ਵਿਚ ਆਵੇਗੀ

ਅਜੀਤ ਡੈਸਕ 25-07-2026
ਚੰਡੀਗੜ੍ਹ, 24 ਜੁਲਾਈ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੀਆਂ ਭਲਾਈ ਸਕੀਮਾਂ ਨੂੰ ਲੋਕਾਂ ਵਲੋਂ ਬਹੁਤ ਵਧੀਆ ਸਹਿਯੋਗ ਮਿਲ ਰਿਹਾ ਹੈ। ਇਹ ਇਸ ਗੱਲ ਦਾ ਸਬੂਤ ਹੈ ਕਿ ਲੋਕਾਂ ਨੂੰ ਸਰਕਾਰ ‘ਤੇ ਭਰੋਸਾ ਹੈ ਕਿ ਉਹ ਆਪਣੇ ਵਾਅਦੇ ਪੂਰੇ ਕਰਦੀ ਹੈ।ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਵਿਰੋਧੀ ਪਾਰਟੀਆਂ ਕਹਿੰਦੀਆਂ ਸਨ ਕਿ ਮਾਵਾਂ ਦੀ ਸਤਿਕਾਰ ਯੋਜਨਾ ਕਦੇ ਸ਼ੁਰੂ ਨਹੀਂ ਹੋਵੇਗੀ ਪਰ ਹੁਣ ਅੰਕੜੇ ਉਨ੍ਹਾਂ ਦੇ ਦਾਅਵਿਆਂ ਨੂੰ ਗਲਤ ਸਾਬਤ ਕਰ ਰਹੇ ਹਨ।ਉਨ੍ਹਾਂ ਮੁਤਾਬਕ 18 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ 72,56,686 ਔਰਤਾਂ ਇਸ ਯੋਜਨਾ ਲਈ ਰਜਿਸਟਰ ਹੋ ਚੁੱਕੀਆਂ ਹਨ, ਜਿਨ੍ਹਾਂ ਦੀ ਰਜਿਸਟ੍ਰੇਸ਼ਨ ਬਾਅਦ ਵਿਚ ਪੂਰੀ ਹੋਈ ਹੈ, ਉਹ ਵੀ ਚਿੰਤਾ ਨਾ ਕਰਨ। ਉਨ੍ਹਾਂ ਨੂੰ ਵੀ ਤਿੰਨ ਮਹੀਨਿਆਂ ਦੀ ਰਕਮ ਇਕੱਠੀ ਮਿਲੇਗੀ। ਅਗਲੀ ਕਿਸ਼ਤ 1 ਅਗਸਤ ਨੂੰ ਬੈਂਕ ਖਾਤਿਆਂ ਵਿਚ ਭੇਜੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਿਆਂ ਦੀ ਗੱਲ ਕਰੀਏ ਤਾਂ ਲੁਧਿਆਣਾ ਵਿਚ ਸਭ ਤੋਂ ਵੱਧ 7,86,863, ਪਟਿਆਲਾ ਵਿਚ 5,50,035 ਅਤੇ ਅੰਮ੍ਰਿਤਸਰ ਵਿਚ 5,39,285 ਔਰਤਾਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ। ਬਲਤੇਜ ਪੰਨੂ ਨੇ ਕਿਹਾ ਕਿ ਇਹ ਸਕੀਮ ਸਿਰਫ਼ ਲੋਕਾਂ ਦੇ ਖਾਤਿਆਂ ਵਿੱਚ ਪੈਸੇ ਨਹੀਂ ਭੇਜ ਰਹੀ, ਸਗੋਂ ਸਰਕਾਰ ਅਤੇ ਲੋਕਾਂ ਵਿਚਕਾਰ ਭਰੋਸਾ ਵੀ ਮਜ਼ਬੂਤ ਕਰ ਰਹੀ ਹੈ।ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਉਨ੍ਹਾਂ ਨੇ ਦੱਸਿਆ ਕਿ ਇਸ ਤਹਿਤ 50 ਲੱਖ ਤੋਂ ਵੱਧ ਸਿਹਤ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ। ਸਰਕਾਰ ਨੇ 917 ਕਰੋੜ ਰੁਪਏ ਖਰਚ ਕਰਕੇ ਲੋਕਾਂ ਨੂੰ ਕੈਸ਼ਲੇਸ ਇਲਾਜ ਦੀ ਸਹੂਲਤ ਦਿੱਤੀ ਹੈ। ਇਸ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿਚ ਮਿਲਦਾ ਹੈ।
ਪਿਛਲੀ ਖ਼ਬਰ ਨਹਿਰ ’ਚ ਸ਼ਰਾਬ ਨਾਲ ਭਰੀ ਗੱਡੀ ਡਿੱਗਣ ਨਾਲ 2 ਨੌਜਵਾਨ ਲਾਪਤਾ ਠੇਕੇਦਾਰਾਂ ਦੀ ਗੱਡੀ ’ਤੇ ਫੇਟ ਮਾਰਨ ਦੇ ਦੋਸ਼, ਗੋਤਾਖੋਰਾਂ... ਅਗਲੀ ਖ਼ਬਰ ਮੂਸੇਵਾਲਾ ਹੱਤਿਆ ਮਾਮਲੇ ’ਚ ਸੁਣਵਾਈ 14 ਅਗਸਤ ’ਤੇ ਪਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।