14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਨਹਿਰ ’ਚ ਸ਼ਰਾਬ ਨਾਲ ਭਰੀ ਗੱਡੀ ਡਿੱਗਣ ਨਾਲ 2 ਨੌਜਵਾਨ ਲਾਪਤਾ ਠੇਕੇਦਾਰਾਂ ਦੀ ਗੱਡੀ ’ਤੇ ਫੇਟ ਮਾਰਨ ਦੇ ਦੋਸ਼, ਗੋਤਾਖੋਰਾਂ ਵਲੋਂ ਭਾਲ ਜਾਰੀ

ਅਜੀਤ ਡੈਸਕ 25-07-2026
ਮਾਛੀਵਾੜਾ ਸਾਹਿਬ, 24 ਜੁਲਾਈ (ਮਨੋਜ ਕੁਮਾਰ, ਰਾਜਦੀਪ ਸਿੰਘ ਅਲਬੇਲਾ)-ਮਾਛੀਵਾੜਾ ਸਾਹਿਬ ਨੇੜੇ ਗੜ੍ਹੀ ਪੁਲ ’ਤੇ ਸਰਹਿੰਦ ਨਹਿਰ ਵਿਚ ਇਕ ਸ਼ਰਾਬ ਨਾਲ ਭਰੀ ਗੱਡੀ ਡਿੱਗਣ ਕਾਰਨ ਦੋ ਨੌਜਵਾਨਾਂ ਦੇ ਲਾਪਤਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਅਤੇ ਗੋਤਾਖੋਰਾਂ ਦੀ ਟੀਮ ਮੌਕੇ ‘ਤੇ ਪਹੁੰਚ ਗਈ। ਨਹਿਰ ਵਿਚੋਂ ਗੱਡੀ ਤੇ ਨੌਜਵਾਨਾਂ ਦੀ ਭਾਲ ਲਈ ਵੱਡੇ ਪੱਧਰ ‘ਤੇ ਬਚਾਅ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ।ਫ਼ਰੀਦਕੋਟ ਦੇ ਪਿੰਡ ਸਿੱਖਾਂ ਵਾਲਾ ਦੇ ਰਹਿਣ ਵਾਲੇ ਰਿੰਪੀ ਸਿੰਘ ਨੇ ਦੱਸਿਆ ਕਿ ਲਾਪਤਾ ਹੋਏ ਨੌਜਵਾਨਾਂ ਦੀ ਪਛਾਣ ਆਕਾਸ਼ਦੀਪ (19) ਅਤੇ ਵਿਕਾਸਦੀਪ (20) ਵਜੋਂ ਹੋਈ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਇਹ ਨੌਜਵਾਨ ਗੱਡੀ ਵਿਚ ਸ਼ਰਾਬ ਲੈ ਕੇ ਆ ਰਹੇ ਸਨ, ਜਦੋਂਕਿ ਪਿੱਛੋਂ ਆਈਆਂ ਸ਼ਰਾਬ ਦੇ ਠੇਕੇਦਾਰਾਂ ਦੀਆਂ ਗੱਡੀਆਂ ਨੇ ਉਨ੍ਹਾਂ ਦੀ ਗੱਡੀ ਨੂੰ ਜ਼ੋਰਦਾਰ ਫੇਟ (ਟੱਕਰ) ਮਾਰ ਦਿੱਤੀ, ਜਿਸ ਕਾਰਨ ਗੱਡੀ ਅਸੰਤੁਲਿਤ ਹੋ ਕੇ ਸਿੱਧੀ ਨਹਿਰ ਵਿਚ ਜਾ ਡਿੱਗੀ। ਘਟਨਾ ਤੜਕੇ ਸਾਢੇ ਚਾਰ ਵਜੇ ਦੇ ਨੇੜੇ-ਤੇੜੇ ਦੀ ਦੱਸੀ ਜਾ ਰਹੀ ਹੈ, ਜਿਸ ਤੋਂ ਬਾਅਦ ਨੌਜਵਾਨਾਂ ਦੇ ਮੋਬਾਈਲ ਫ਼ੋਨ ਵੀ ਬੰਦ ਆ ਰਹੇ ਹਨ।ਮੌਕੇ ‘ਤੇ ਪਹੁੰਚੇ ਗੋਤਾਖੋਰ ਸੁਭਾਸ਼ ਨੇ ਦੱਸਿਆ ਕਿ ਉਨ੍ਹਾਂ ਨੂੰ ਨੀਲੋਂ ਤੋਂ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ 4 ਮੈਂਬਰੀ ਟੀਮ ਨਹਿਰ ‘ਚ ਉੱਤਰੀ। ਹਾਲਾਂਕਿ, ਨਹਿਰ ਦਾ ਪਾਣੀ ਬਹੁਤ ਜ਼ਿਆਦਾ ਗੰਧਲਾ ਹੋਣ ਕਰਕੇ 2 ਤੋਂ ਢਾਈ ਫੁੱਟ ਤੋਂ ਡੂੰਘਾ ਕੁਝ ਵੀ ਨਜ਼ਰ ਨਹੀਂ ਆ ਰਹਾ। ਗੋਤਾਖੋਰਾਂ ਵਲੋਂ ਹੁਣ ਰੱਸਿਆਂ ਅਤੇ ਵੱਟਿਆਂ ਦੀ ਮਦਦ ਨਾਲ ਨਹਿਰ ਦੇ ਹੇਠਲੇ ਹਿੱਸੇ ਵਿਚ ਗੱਡੀ ਦੀ ਭਾਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਗੱਡੀ ਬਾਹਰ ਕੱਢਣ ਤੋਂ ਬਾਅਦ ਹੀ ਸਥਿਤੀ ਪੂਰੀ ਤਰ੍ਹਾਂ ਸਪਸ਼ਟ ਹੋ ਸਕੇਗੀ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਯੂਥ ਵਿੰਗ ਦਾ ਗਠਨ ਗੁਰਜੀਤ ਸਿੰਘ ਤਲਵੰਡੀ ਯੂਥ ਵਿੰਗ ਦਾ ਪ੍ਰਧਾਨ ਨਿਯੁਕਤ ਅਗਲੀ ਖ਼ਬਰ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 72.56 ਲੱਖ ਔਰਤਾਂ ਨੇ ਰਜਿਸਟ੍ਰੇਸ਼ਨ ਕਰਵਾਈ-ਬਲਤੇਜ ਪੰਨੂ ਕਿਹਾ, ਅਗਲੀ ਕਿਸ਼ਤ 1 ਅਗਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।