14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਪਿੰਡ ਅਲੀ ਕੇ ’ਚ ਨੌਜਵਾਨ ਦੀ ਬੇਰਹਿਮੀ ਨਾਲ ਹੱਤਿਆ

ਅਜੀਤ ਡੈਸਕ 25-07-2026
ਫ਼ਿਰੋਜ਼ਪੁਰ, 24 ਜੁਲਾਈ (ਗੁਰਿੰਦਰ ਸਿੰਘ)-ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਪੈਂਦੇ ਪਿੰਡ ਅਲੀ ਕੇ ਵਿਚ ਪੁਰਾਣੀ ਰੰਜਿਸ਼ ਦੇ ਚਲਦਿਆਂ ਹਮਲਾਵਰਾਂ ਵਲੋਂ ਇਕ ਘਰ ’ਚ ਦਾਖਲ ਹੋ ਕੇ ਬੇਰਹਿਮੀ ਨਾਲ ਕੁੱਟਮਾਰ ਕਰਦਿਆਂ ਇਕ ਵਿਅਕਤੀ ਦੀ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਬਚਨ ਸਿੰਘ ਵਜੋਂ ਹੋਈ ਹੈ।ਪਰਿਵਾਰਕ ਮੈਂਬਰਾਂ ਅਨੁਸਾਰ ਬੀਤੀ ਰਾਤ ਬਚਨ ਸਿੰਘ ਪਿੰਡ ਦੇ ਬਾਹਰ ਹੋ ਰਹੇ ਝਗੜੇ ਨੂੰ ਛੁਡਾਉਣ ਲਈ ਗਿਆ ਸੀ। ਝਗੜਾ ਸ਼ਾਂਤ ਕਰਵਾਉਣ ਤੋਂ ਬਾਅਦ ਜਦੋਂ ਉਹ ਆਪਣੇ ਘਰ ਵਾਪਸ ਪਰਤਿਆ ਤਾਂ ਪੁਰਾਣੀ ਰੰਜਿਸ਼ ਰੱਖਣ ਵਾਲੇ ਕਥਿਤ ਹਮਲਾਵਰ ਵੱਡੀ ਗਿਣਤੀ ਵਿਚ ਉਸ ਦੇ ਘਰ ਪਹੁੰਚ ਗਏ। ਪਰਿਵਾਰ ਨੇ ਦੋਸ਼ ਲਾਇਆ ਕਿ ਹਮਲਾਵਰਾਂ ਨੇ ਘਰ ਅੰਦਰ ਦਾਖਲ ਹੋ ਕੇ ਬਚਨ ਸਿੰਘ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪਰਿਵਾਰ ਨੇ ਇਹ ਵੀ ਦੋਸ਼ ਲਗਾਇਆ ਕਿ ਹਮਲਾਵਰਾਂ ਨੇ ਘਰ ਦੇ ਦਰਵਾਜ਼ਿਆਂ, ਸ਼ੀਸ਼ਿਆਂ ਅਤੇ ਹੋਰ ਸਾਮਾਨ ਦੀ ਭੰਨ-ਤੋੜ ਵੀ ਕੀਤੀ। ਮੌਕੇ ’ਤੇ ਪਹੁੰਚੇ ਥਾਣਾ ਸਦਰ ਦੇ ਐਸ.ਐਚ.ਓ ਗੁਰਵਿੰਦਰ ਕੁਮਾਰ ਨੇ ਕਿਹਾ ਕਿ ਘਟਨਾ ਵਿਚ ਸ਼ਾਮਿਲ ਵਿਅਕਤੀਆਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਪਿਛਲੀ ਖ਼ਬਰ ਪਾਣੀ ਦੀ ਵਾਰੀ ਨੂੰ ਲੈ ਕੇ ਭਤੀਜੇ ਦੀ ਹੱਤਿਆ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਯੂਥ ਵਿੰਗ ਦਾ ਗਠਨ ਗੁਰਜੀਤ ਸਿੰਘ ਤਲਵੰਡੀ ਯੂਥ ਵਿੰਗ ਦਾ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।