15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਕਬਾੜੀਏ ਦੇ ਕਤਲ ਮਾਮਲੇ ’ਚ ਦੋਸ਼ੀ ਨੂੰ ਉਮਰ ਕੈਦ

ਅਜੀਤ ਡੈਸਕ 25-07-2026
ਐੱਸ. ਏ. ਐੱਸ. ਨਗਰ, 24 ਜੁਲਾਈ (ਕਪਿਲ ਵਧਵਾ)-ਕਰੀਬ ਪੰਜ ਸਾਲ ਪਹਿਲਾਂ ਪਿੰਡ ਮਾਜਰਾ ਵਿਖੇ ਕਬਾੜ ਦਾ ਕੰਮ ਕਰਨ ਵਾਲੇ ਜੈ ਪ੍ਰਕਾਸ਼ ਪ੍ਰਸ਼ਾਦ ਦੇ ਕਤਲ ਮਾਮਲੇ ਵਿਚ ਬੀਤੇ ਦਿਨੀਂ ਦੋਸ਼ੀ ਕਰਾਰ ਦਿੱਤੇ ਗਏ ਮੰਗਤ ਸਿੰਘ ਉਰਫ਼ ਮੰਗਾ ਨੂੰ ਵਧੀਕ ਜ਼ਿਲ੍ਹਾ ਅਤੇ ਸੈਸ਼ਨਜ ਜੱਜ (ਫਾਸਟ ਟਰੈਕ ਸਪੈਸ਼ਲ ਕੋਰਟ) ਵਿਕਰਾਂਤ ਕੁਮਾਰ ਦੀ ਅਦਾਲਤ ਨੇ ਸ਼ੁੱਕਰਵਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ। ਅਦਾਲਤ ਨੇ ਦੋਸ਼ੀ ਨੂੰ ਭਾਰਤੀ ਦੰਡ ਸੰਹਿਤਾ ਦੀ ਧਾਰਾ 302 ਤਹਿਤ ਉਮਰ ਕੈਦ ਦੇ ਨਾਲ 20 ਹਜ਼ਾਰ ਰੁਪਏ ਜੁਰਮਾਨਾ ਵੀ ਲਗਾਇਆ ਗਿਆ। ਜੁਰਮਾਨਾ ਅਦਾ ਨਾ ਕਰਨ ਦੀ ਸੂਰਤ ਵਿਚ ਦੋਸ਼ੀ ਨੂੰ ਛੇ ਮਹੀਨਿਆਂ ਦੀ ਵਾਧੂ ਸਖ਼ਤ ਕੈਦ ਕੱਟਣੀ ਪਵੇਗੀ।ਜਾਣਕਾਰੀ ਅਨੁਸਾਰ 8 ਅਕਤੂਬਰ, 2021 ਨੂੰ ਪਿੰਡ ਮਾਜਰਾ ਵਿਖੇ ਕਬਾੜ ਦਾ ਕੰਮ ਕਰਨ ਵਾਲੇ ਜੈ ਪ੍ਰਕਾਸ਼ ਪ੍ਰਸ਼ਾਦ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਹੋਇਆ ਸੀ। ਗੰਭੀਰ ਜ਼ਖ਼ਮੀ ਹਾਲਤ ਵਿਚ ਉਸ ਨੂੰ ਪੀ. ਜੀ. ਆਈ. ਚੰਡੀਗੜ੍ਹ ਵਿਖੇ ਦਾਖ਼ਲ ਕਰਵਾਇਆ ਗਿਆ ਸੀ, ਜਿਥੇ ਕਿ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਸੀ। ਪੁਲਿਸ ਨੇ ਪਹਿਲਾਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਸੀ। ਮਾਮਲੇ ਦੀ ਜਾਂਚ ਦੌਰਾਨ ਸਾਹਮਣੇ ਆਏ ਗਵਾਹਾਂ ਦੇ ਬਿਆਨਾਂ ਅਤੇ ਹੋਰਨਾਂ ਸਬੂਤਾਂ ਦੇ ਆਧਾਰ ‘ਤੇ ਮੰਗਤ ਸਿੰਘ ਉਰਫ਼ ਮੰਗਾ ਨੂੰ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਸੀ।
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਵਿਦਿਆਰਥਣਾਂ ਦੀ ਸ਼ਿਕਾਇਤ ’ਤੇ ਅਧਿਆਪਕ ਮੁਅੱਤਲ ਅਗਲੀ ਖ਼ਬਰ 64.5 ਕਰੋੜ ਲੋਕ ਭੁੱਖ ਨਾਲ ਜੂਝ ਰਹੇ-ਸੰਯੁਕਤ ਰਾਸ਼ਟਰ ਜਲਵਾਯੂ ਪਰਿਵਰਤਨ ਤੇ ਮਹਿੰਗਾਈ ਨੇ ਖਾਦ ਸੰਕਟ ਨੂੰ ਹੋਰ ਗੰਭੀਰ ਬਣ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।