14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਪੰਜਾਬ ਯੂਨੀਵਰਸਿਟੀ ਵਲੋਂ ਮਨੁੱਖੀ ਅਧਿਕਾਰੀ ਵਿਭਾਗ ਦਾ ਨਾਂਅ ‘ਸ਼ਹੀਦ ਭਾਈ ਜਸਵੰਤ ਖਾਲੜਾ’ ’ਤੇ ਰੱਖਣ ਦਾ ਪ੍ਰਸਤਾਵ ਖ਼ਾਰਜ

ਅਜੀਤ ਡੈਸਕ 25-07-2026
ਚੰਡੀਗੜ੍ਹ, 24 ਜੁਲਾਈ (ਮਾਰਕੰਡਾ)-ਪੰਜਾਬ ਯੂਨੀਵਰਸਿਟੀ ਨੇ ਮਨੁੱਖੀ ਅਧਿਕਾਰ ਵਿਭਾਗ ਦਾ ਨਾਂਅ ‘ਸ਼ਹੀਦ ਭਾਈ ਜਸਵੰਤ ਖਾਲੜਾ’ ਦੇ ਨਾਂਅ ’ਤੇ ਰੱਖਣ ਤੋ ਮਨ੍ਹਾਂ ਕਰ ਦਿੱਤਾ ਹੈ ਅਤੇ ਨਾਲ ਹੀ ਉਨ੍ਹਾਂ ’ਤੇ ਖੋਜ (ਪੀ.ਐਚ.ਡੀ.) ਲਈ ਚੇਅਰ ਸਥਾਪਿਤ ਕਰਨ ਤੋਂ ਵੀ ਮਨ੍ਹਾਂ ਕਰ ਦਿੱਤਾ ਗਿਆ।ਵਿਦਿਆਰਥੀ ਜਥੇਬੰਦੀ ‘ਸੱਥ’ ਦੇ ਮੈਂਬਰ ਅਤੇ ਵਿਦਿਆਰਥੀ ਕੌਂਸਲ ਦੇ ਮੀਤ ਪ੍ਰਧਾਨ ਅਸ਼ਮੀਤ ਸਿੰਘ, ਸੈਨੇਟ ਚੋਣਾਂ ਵਿਚ ਸੱਥ ਦੀ ਨੁਮਾਇੰਦਗੀ ਕਰਨ ਵਾਲੇ ਜੋਧ ਸਿੰਘ,ਪ੍ਰਦੀਪ ਸਿੰਘ ਆਦਿ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸੇ ਸਾਲ 19 ਜਨਵਰੀ ਨੂੰ ਵਿਦਿਆਰਥੀ ਜਥੇਬੰਦੀ ‘ਸੱਥ’ ਨੇ ਪੰਜਾਬ ਯੂਨੀਵਰਸਿਟੀ ਦੀ ਉਪ ਕੁਲਪਤੀ ਨਾਲ ਮੁਲਾਕਾਤ ਕਰਕੇ ਇਹ ਮੰਗ ਰੱਖੀ ਸੀ ਕਿ ਪੰਜਾਬ ਯੂਨੀਵਰਸਿਟੀ ਦੇ ਮਨੁੱਖੀ ਅਧਿਕਾਰ ਵਿਭਾਗ ਦਾ ਨਾਂਅ ਸ਼ਹੀਦ ਭਾਈ ਜਸਵੰਤ ਖਾਲੜਾ ਦੇ ਨਾਂਅ ’ਤੇ ਰੱਖਿਆ ਜਾਵੇ ਅਤੇ ਨਾਲ ਹੀ ਉਨ੍ਹਾਂ ਦੇ ਨਾਂਅ ’ਤੇ ਇਕ ਚੇਅਰ ਸਥਾਪਿਤ ਕੀਤੀ ਜਾਵੇ ਤਾਂ ਕਿ ਵਿਦਿਆਰਥੀ ਉਨ੍ਹਾਂ ਦੇ ਜੀਵਨ ਅਤੇ ਸੰਘਰਸ਼ ਤੇ ਖੋਜ ਕਰਕੇ ਪੀ.ਐਚ.ਡੀ. ਕਰ ਸਕਣ।
ਪਿਛਲੀ ਖ਼ਬਰ ਫੋਰੈਂਸਿਕ ਜਾਂਚ ’ਚ ਦੇਰੀ ਕਾਰਨ ਮੁਲਜ਼ਮ ਨੂੰ ਅਣਮਿੱਥੇ ਸਮੇਂ ਤੱਕ ਜੇਲ੍ਹ ’ਚ ਨਹੀਂ ਰੱਖਿਆ ਜਾ ਸਕਦਾ-ਹਾਈ ਕੋਰਟ ਲੁਧਿਆਣਾ... ਅਗਲੀ ਖ਼ਬਰ ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।