13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਸੋਨੀਆ ਵਲੋਂ ਮੋਦੀ ਸਰਕਾਰ ’ਤੇ ਭਾਰਤ ਦੇ ਸਿੱਖਿਆ ਮਾਹੌਲ ਨੂੰ ਦੂਸ਼ਿਤ ਕਰਨ ਦਾ ਦੋਸ਼

ਅਜੀਤ ਡੈਸਕ 25-07-2026
ਨਵੀਂ ਦਿੱਲੀ, 24 ਜੁਲਾਈ(ਜਗਤਾਰ ਸਿੰਘ)-ਕਾਂਗਰਸੀ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਨੇ ਵੀ ਮੋਦੀ ਸਰਕਾਰ ’ਤੇ ਨਿਸ਼ਾਨਾਂ ਸਾਧਿਆ ਹੈ। ਉਨ੍ਹਾਂ ਕਿਹਾ ਹੈ ਕਿ ਵਿਦਿਆਰਥੀਆਂ ਨੇ ਸਿੱਖਿਆ ਪ੍ਰਣਾਲੀ ’ਚ ਜਵਾਬਦੇਹੀ ਤੇ ਸੁਧਾਰਾਂ ਦੀ ਮੰਗ ਕੀਤੀ ਹੈ, ਪਰ ਸਰਕਾਰ ਨੇ ਇਸ ਨੂੰ ਯਕੀਨੀ ਬਣਾਉਣ ਦੀ ਬਜਾਏ, ਉਨ੍ਹਾਂ ਨੂੰ ਹੀ ਦੇਸ਼ ਦਾ ਦੁਸ਼ਮਣ ਮੰਨਿਆ ਤੇ ਉਨ੍ਹਾਂ ਖਿਲਾਫ਼ ਕਾਰਵਾਈ ਕੀਤੀ । ਸੋਨੀਆ ਗਾਂਧੀ ਨੇ ਮੋਦੀ ਸਰਕਾਰ ’ਤੇ ਭਾਰਤ ਦੇ ਸਿੱਖਿਆ ਮਾਹੌਲ ਨੂੰ ਦੂਸ਼ਿਤ ਕਰਨ ਦਾ ਦੋਸ਼ ਲਾਉਂਦੇ ਹੋਏ ਕਿਹਾ ਕਿ ਦੇਸ਼ ਦੇ ਵਿਦਿਆਰਥੀਆਂ ਨੇ ਮੋਦੀ ਸਰਕਾਰ ਨੂੰ ਬੇਨਕਾਬ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨਾਲ ਖੜੇ ਹੋਣਾ ਤੇ ਉਨ੍ਹਾਂ ਦੇ ਭਵਿੱਖ ਦੀ ਸੁਰੱਖਿਆ ਕਰਨਾ ਸਰਕਾਰ ਦਾ ਨੈਤਿਕ ,ਰਾਜਨੀਤਕ ਤੇ ਸੰਵਿਧਾਨਕ ਫ਼ਰਜ਼ ਹੈ । ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਤੋਂ ਲੈ ਕੇ ਵਿਦਿਆਰਥੀਆਂ ਦੇ ਇਸ ਪ੍ਰਦਰਸ਼ਨ ਤੱਕ ਸਰਕਾਰ ਦੀ ਕਾਰਵਾਈ ਦਾ ਢੰਗ ਇਕੋ ਜਿਹਾ ਹੈ ।
ਵਿਦਿਆਰਥੀਆਂ ’ਤੇ ਪੁਲਿਸ ਵਧੀਕੀਆਂ ਨਾਲ ਜੁੜੀ ਪਟੀਸ਼ਨ ’ਤੇ ਸੁਣਵਾਈ ਲਈ ਸੁਪਰੀਮ ਕੋਰਟ ਸਹਿਮਤ
ਨਵੀਂ ਦਿੱਲੀ, 24 ਜੁਲਾਈ (ਜਗਤਾਰ ਸਿੰਘ)-ਸੁਪਰੀਮ ਕੋਰਟ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਵਿਰੁੱਧ ਪੁਲਿਸ ਕਾਰਵਾਈ ਨਾਲ ਸਬੰਧਿਤ ਪਟੀਸ਼ਨ ‘ਤੇ ਸੁਣਵਾਈ ਕਰਨ ਲਈ ਸਹਿਮਤ ਹੋ ਗਿਆ ਹੈ । ਇਹ ਮਾਮਲਾ ਚੀਫ਼ ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੇ ਬੈਂਚ ਦੇ ਸਾਹਮਣੇ ਪੇਸ਼ ਕੀਤਾ ਗਿਆ।ਪਟੀਸ਼ਨਕਰਤਾ ਦੀ ਨੁਮਾਇੰਦਗੀ ਕਰ ਰਹੇ ਸੀਨੀਅਰ ਵਕੀਲ ਗੋਪਾਲ ਸ਼ੰਕਰਨਾਰਾਇਣਨ ਨੇ ਬੈਂਚ ਸਾਹਮਣੇ ਦਲੀਲ ਦਿੱਤੀ ਕਿ ਅਸੀਂ ਵਿਦਿਆਰਥੀਆਂ ਦੇ ਵਿਰੋਧ ਸੰਬੰਧੀ ਇਕ ਪਟੀਸ਼ਨ ਦਾਇਰ ਕੀਤੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵਿਰੁੱਧ ਪੁਲਿਸ ਵਧੀਕੀਆਂ ਕੀਤੀਆਂ ਜਾ ਰਹੀਆਂ ਹਨ, ਛੇਤੀ ਕੁਝ ਕੀਤਾ ਜਾਣਾ ਚਾਹੀਦਾ ਹੈ। ਦਲੀਲਾਂ ਸੁਣਨ ਤੋਂ ਬਾਅਦ ਬੈਂਚ ਨੇ ਕਿਹਾ ਕਿ ਉਹ ਸੋਮਵਾਰ ਨੂੰ ਮਾਮਲੇ ਦੀ ਸੁਣਵਾਈ ਕਰੇਗਾ। ਇਸ ਤੋਂ ਪਹਿਲਾਂ ਚੀਫ ਜਸਿਟਸ ਨੇ ਮੀਡੀਆ ਦੇ ਅਜਿਹੇ ਦਾਅਵਿਆਂ ਨੂੰ “ਲਾਪਰਵਾਹ” ਤੇ “ਝੂਠਾ” ਦੱਸ ਕੇ ਖ਼ਾਰਜ ਕਰ ਦਿੱਤਾ।
ਪਿਛਲੀ ਖ਼ਬਰ ਪੰਜਾਬ ਭਰ ਵਿਚ ਕਾਂਗਰਸ ਵਲੋਂ ਸੱਤਿਆਗ੍ਰਹਿ ਅੱਜ ਅਗਲੀ ਖ਼ਬਰ ਉੱਤਰੀ ਇਰਾਕ ’ਚ ਅਮਰੀਕੀ ਟਿਕਾਣਿਆਂ ਨੇੜੇ ਧਮਾਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।