13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਪੰਜਾਬ ਭਰ ਵਿਚ ਕਾਂਗਰਸ ਵਲੋਂ ਸੱਤਿਆਗ੍ਰਹਿ ਅੱਜ

ਅਜੀਤ ਡੈਸਕ 25-07-2026
ਚੰਡੀਗੜ੍ਹ, 24 ਜੁਲਾਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਵਲੋਂ ਸਨਿਚਰਵਾਰ ਨੂੰ ਪੰਜਾਬ ਭਰ ਵਿਚ ਸੱਤਿਆਗ੍ਰਹਿ ਕੀਤਾ ਜਾਵੇਗਾ। ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਪੰਜਾਬ ਕਾਂਗਰਸ ਵਲੋਂ ਸੂਬੇ ਦੇ ਸਾਰੇ ਜ਼ਿਲ੍ਹਾ ਮੁੱਖ ਦਫ਼ਤਰਾਂ ’ਤੇ ਕੈਂਡਲ ਮਾਰਚ ਕੱਢੇ ਜਾਣਗੇ ਅਤੇ ਸ਼ਾਂਤਮਈ ਸੱਤਿਆਗ੍ਰਹਿ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ‘ਨੀਟ’ ਅਤੇ ਸੀ.ਬੀ.ਐਸ.ਈ. ਪ੍ਰੀਖਿਆ ਘਪਲਿਆਂ, ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਅਤੇ ਵਿਦਿਆਰਥੀ ਵਿਰੋਧੀ ਨੀਤੀਆਂ ਦੇ ਵਿਰੋਧ ਵਿਚ ਕਾਂਗਰਸ ਵਲੋਂ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ। ਵਿਦਿਆਰਥੀਆਂ ’ਤੇ ਕਥਿਤ ਦਮਨ ਅਤੇ ਪ੍ਰੀਖਿਆ ਪ੍ਰਣਾਲੀ ਦੀ ਨਾਕਾਮੀ ਲਈ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਵੀ ਉਠਾਈ ਜਾਵੇਗੀ। ਜਾਣਕਾਰੀ ਦਿੰਦੇ ਹੋਏ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀਆਂ ਦਮਨਕਰੀ ਨੀਤੀਆਂ ਖ਼ਿਲਾਫ਼ ਅੱਜ ਸਾਰਾ ਦੇਸ਼ ਸੜਕਾਂ ਉੱਤੇ ਉਤਰ ਆਇਆ ਹੈ ਪਰ ਫਿਰ ਵੀ ਭਾਜਪਾ ਦੀ ਕੇਂਦਰ ਸਰਕਾਰ ਆਪਣੀ ਗ਼ਲਤੀ ਮੰਨਣ ਦੀ ਬਜਾਏ ਸਗੋਂ ਦੇਸ਼ ਦੇ ਭਵਿੱਖ ਵਿਦਿਆਰਥੀਆਂ ਉਤੇ ਪੁਲਿਸ ਤਸ਼ੱਦਦ ਕਰਨ ਉਤੇ ਲੱਗੀ ਹੋਈ ਹੈ।
ਪਿਛਲੀ ਖ਼ਬਰ ਗੁਜਰਾਤ ’ਚ ਲਗਾਤਾਰ ਮੀਂਹ ਕਾਰਨ 38,000 ਲੋਕ ਬੇਘਰ ਫ਼ੌਜ ਅਤੇ ਐੱਨ.ਡੀ.ਆਰ.ਐੱਫ. ਵਲੋਂ ਬਚਾਅ ਕਾਰਜ ਜਾਰੀ ਅਗਲੀ ਖ਼ਬਰ ਸੋਨੀਆ ਵਲੋਂ ਮੋਦੀ ਸਰਕਾਰ ’ਤੇ ਭਾਰਤ ਦੇ ਸਿੱਖਿਆ ਮਾਹੌਲ ਨੂੰ ਦੂਸ਼ਿਤ ਕਰਨ ਦਾ ਦੋਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।