02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਡਾ. ਮਨਜੀਤ ਸਿੰਘ ਬਰਾੜ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦਾ ਚਾਰਜ ਦਿੱਤਾ

ਅਜੀਤ ਡੈਸਕ 26-07-2026

ਫ਼ਰੀਦਕੋਟ, 25 ਜੁਲਾਈ (ਜਸਵੰਤ ਸਿੰਘ ਪੁਰਬਾ)-ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਡਾ. ਮਨਜੀਤ ਸਿੰਘ ਬਰਾੜ ਆਈ. ਏ. ਐਸ. ਸਕੱਤਰ ਮੈਡੀਕਲ ਸਿੱਖਿਆ ਤੇ ਖੋਜ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਦੇ ਵਾਈਸ ਚਾਂਸਲਰ ਦਾ ਚਾਰਜ ਦਿੱਤਾ ਹੈ। ਉਨ੍ਹਾਂ ਦੇ ਵਧੀਕ ਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ ਆਈ. ਏ. ਐਸ. ਵਲੋਂ ਜਾਰੀ ਇਕ ਪੱਤਰ ਵਿਚ ਕਿਹਾ ਗਿਆ ਹੈ ਕਿ ਯੂਨੀਵਰਸਿਟੀ ਦੇ ਰੈਗੂਲਰ ਵਾਈਸ ਚਾਂਸਲਰ ਦੇ ਆਉਣ ਤੱਕ ਉਹ ਇਸ ਅਹੁਦੇ ’ਤੇ ਕੰਮ ਕਰਨਗੇ। ਡਾ. ਮਨਜੀਤ ਸਿੰਘ ਬਰਾੜ ਸੀਨੀਅਰ ਆਈ.ਏ.ਐਸ. ਅਤੇ ਫ਼ਰੀਦਕੋਟ ਡਵੀਜ਼ਨ ਦੇ ਕਮਿਸ਼ਨਰ ਰਹਿ ਚੁੱਕੇ ਹਨ।

ਪਿਛਲੀ ਖ਼ਬਰ ਭਾਖੜਾ ਡੈਮ ’ਚ ਪਾਣੀ ਦਾ ਪੱਧਰ 1591.70 ਫੁੱਟ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਦੁੱਧ ਦੇ ਖਰੀਦ ਰੇਟ ਵਿਚ 40 ਰੁਪਏ ਪ੍ਰਤੀ ਕਿੱਲੋ ਫੈਟ ਦੇ ਵਾਧੇ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।