03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਚਿੱਟੇ ਨਾਲ ਨੌਜਵਾਨ ਦੀ ਮੌਤ

ਅਜੀਤ ਡੈਸਕ 28-07-2026

ਮਾਨਸਾ, 27 ਜੁਲਾਈ (ਸ.ਰਿ.)- ਪਿੰਡ ਮੋਹਰ ਸਿੰਘ ਵਾਲਾ ਵਿਖੇ ਚਿੱਟੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਰੋਇਲ ਕਾਲਜ ਬੋੜਾਵਾਲ ਵਿਖੇ ਪੜ੍ਹਦੇ ਕਰਨਦੀਪ ਸਿੰਘ (19) ਜੋ ਕਬੱਡੀ ਦਾ ਚੰਗਾ ਖਿਡਾਰੀ ਸੀ, ਦੀ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਮੌਤ ਗਈ। ਸੀ. ਪੀ. ਆਈ. (ਐਮ. ਐਲ.) ਲਿਬਰੇਸ਼ਨ ਦੇ ਸੂਬਾ ਆਗੂ ਕਾ. ਰਾਜਵਿੰਦਰ ਸਿੰਘ ਰਾਣਾ, ਮਜ਼ਦੂਰ ਮੁਕਤੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਘਰਾਂਗਣਾ ਅਤੇ ਇਨਕਲਾਬੀ ਨੌਜਵਾਨ ਸਭਾ ਦੇ ਆਗੂ ਹੈਪੀ ਮਾਨ ਨੇ ਕਿਹਾ ਕਿ ਸ਼ਰੇਆਮ ਚਿੱਟਾ ਵਿਕ ਰਿਹਾ ਹੈ ਪਰ ਪੁਲਿਸ ਪ੍ਰਸ਼ਾਸਨ ਹੱਥ ‘ਤੇ ਹੱਥ ਰੱਖੀ ਬੈਠਾ ਹੈ। ਉਨ੍ਹਾਂ ਮੰਗ ਕੀਤੀ ਕਿ ਪੀੜਤ ਪਰਿਵਾਰ ਦੀ ਆਰਥਿਕ ਮਦਦ ਕਰਨ ਦੇ ਨਾਲ ਹੀ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।

ਪਿਛਲੀ ਖ਼ਬਰ ਸਮੂਹਿਕ ਛੁੱਟੀ ’ਤੇ ਗਏ 23 ਹਜ਼ਾਰ ’ਚੋਂ 17 ਹਜ਼ਾਰ ਬਿਜਲੀ ਮੁਲਾਜ਼ਮ ਵਾਪਸ ਕੰਮ ’ਤੇ ਪਰਤੇ ਅਗਲੀ ਖ਼ਬਰ ਆਸਟ੍ਰੇਲੀਆ ’ਚ ਅੱਗ ਨਾਲ ਗੁਰਦੁਆਰਾ ਸਾਹਿਬ ਦੀ ਇਮਾਰਤ ਨੁਕਸਾਨੇ ਜਾਣ ’ਤੇ ਜਥੇਦਾਰ ਗੜਗੱਜ ਵਲੋਂ ਦੁੱਖ ਦਾ ਇਜ਼ਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।