06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਹਰਸਿਮਰਤ ਕੌਰ ਬਾਦਲ ਨੇ ਫਾਰਮੇਸੀ ਅਫ਼ਸਰ ਪੇਪਰ ਲੀਕ ਮਾਮਲੇ ’ਚ ਐਫ. ਆਈ. ਆਰ. ਕੀਤੀ ਜਨਤਕ

ਅਜੀਤ ਡੈਸਕ 28-07-2026

ਚੰਡੀਗੜ੍ਹ, 27 ਜੁਲਾਈ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਫਾਰਮੇਸੀ ਅਫ਼ਸਰਾਂ ਦੀ ਭਰਤੀ ਪ੍ਰੀਖਿਆ ਦਾ ਪੇਪਰ ਲੀਕ ਹੋਣ ਬਾਰੇ ਮੁੱਖ ਮੰਤਰੀ ਦੇ ਝੂਠ ਨੂੰ ਬੇਨਕਾਬ ਕੀਤਾ, ਜਿਨ੍ਹਾਂ ਦਾਅਵਾ ਕੀਤਾ ਸੀ ਕਿ ਸਕੈਨਰ ਪੈੱਨ ਦੀ ਵਰਤੋਂ ਪ੍ਰਸ਼ਨ ਪੱਤਰ ਸੈਂਟਰ ਤੋਂ ਬਾਹਰ ਭੇਜਣ ਵਾਸਤੇ ਕੀਤੀ ਗਈ ਸੀ ਤਾਂ ਜੋ ਨਕਲ ਕਰਵਾਈ ਜਾ ਸਕੇ ਤੇ ਉਨ੍ਹਾਂ ਨੇ ਇਸ ਮਾਮਲੇ ਵਿਚ ਉਸ ਐਫ.ਆਈ.ਆਰ. ਦੀ ਕਾਪੀ ਵੀ ਜਾਰੀ ਕੀਤੀ ਜਿਸ ਵਿਚ ਅਜਿਹੇ ਕਿਸੇ ਵੀ ਸਕੈਨਰ ਪੈੱਨ ਦਾ ਜ਼ਿਕਰ ਨਹੀਂ ਕੀਤਾ ਗਿਆ। ਹਰਸਿਮਰਤ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਆਮ ਆਦਮੀ ਪਾਰਟੀ ਦੇ ਨਾਲ ਰਲ ਕੇ ਸਾਰੇ ਮਾਮਲੇ ’ਤੇ ਪਰਦਾ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਮੌਜੂਦਾ ਜੱਜ ਨੂੰ ਕੇਸ ਦੀ ਜਾਂਚ ਸੌਂਪੀ ਜਾਣੀ ਚਾਹੀਦੀ ਹੈ ਤੇ ਦੋਸ਼ੀਆਂ ਖਿਲਾਫ ਕੇਸ ਦਰਜ ਹੋਣਾ ਚਾਹੀਦਾ ਹੈ।

ਪਿਛਲੀ ਖ਼ਬਰ ਇਮਰਾਨ ਖ਼ਾਨ ਦੀ ਰਿਹਾਈ ਲਈ 5 ਅਗਸਤ ਨੂੰ ਪਾਕਿ ’ਚ ਸ਼ੁਰੂ ਹੋਵੇਗੀ ਨਿਰਣਾਇਕ ਲੜਾਈ-ਅਲੀਮਾ ਖਾਨ ਅਗਲੀ ਖ਼ਬਰ ਤਰੁਣ ਚੁਘ ਨੂੰ ਨਵੀਆਂ ਸੰਸਦੀ ਜ਼ਿੰਮੇਵਾਰੀਆਂ ਮਿਲਣ ’ਤੇ ਪੰਜਾਬ ਚੌਲ ਉਦਯੋਗ ਵਲੋਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।