06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਇਮਰਾਨ ਖ਼ਾਨ ਦੀ ਰਿਹਾਈ ਲਈ 5 ਅਗਸਤ ਨੂੰ ਪਾਕਿ ’ਚ ਸ਼ੁਰੂ ਹੋਵੇਗੀ ਨਿਰਣਾਇਕ ਲੜਾਈ-ਅਲੀਮਾ ਖਾਨ

ਅਜੀਤ ਡੈਸਕ 28-07-2026

ਅੰਮ੍ਰਿਤਸਰ, 27 ਜੁਲਾਈ (ਸੁਰਿੰਦਰ ਕੋਛੜ)-ਸਾਬਕਾ ਪ੍ਰਧਾਨ ਮੰਤਰੀ ਅਤੇ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਪਾਰਟੀ ਦੇ ਸੰਸਥਾਪਕ ਇਮਰਾਨ ਖ਼ਾਨ ਦੀ ਭੈਣ ਅਲੀਮਾ ਖ਼ਾਨ ਨੇ ਕਿਹਾ ਕਿ 5 ਅਗਸਤ ਨੂੰ ਉਨ੍ਹਾਂ ਦੇ ਭਰਾ ਦੀ ਜੇਲ੍ਹ ਤੋਂ ਰਿਹਾਈ ਲਈ ਨਿਰਣਾਇਕ ਲੜਾਈ ਦੀ ਸ਼ੁਰੂਆਤ ਹੋਵੇਗੀ। ਮਾਨਸੇਹਰਾ ‘ਚ ਸਮਰਥਕਾਂ ਨਾਲ ਗੱਲ ਕਰਦੇ ਹੋਏ ਅਲੀਮਾ ਖਾਨ ਨੇ ਕਿਹਾ ਕਿ ਇਸ ਵਾਰ ਪਹਿਲਾਂ ਦੀ ਤਰ੍ਹਾਂ ਪੀ. ਟੀ. ਆਈ. ਵਰਕਰ ਰਾਜਧਾਨੀ ਇਸਲਾਮਾਬਾਦ ਦੇ ਡੀ-ਚੌਕ ‘ਤੇ ਇਕੱਠੇ ਨਹੀਂ ਹੋਣਗੇ। ਇਸ ਦੀ ਬਜਾਏ ਸਮਰਥਕ ਸਿੱਧੇ ਰਾਵਲਪਿੰਡੀ ਦੀ ਅਡਿਆਲਾ ਜੇਲ੍ਹ ਪਹੁੰਚਣਗੇ। ਜਿੱਥੇ ਇਮਰਾਨ ਖ਼ਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਕੈਦ ਹਨ। ਅਲੀਮਾ ਖਾਨ ਨੇ ਪਾਕਿ ਸਰਕਾਰ ‘ਤੇ ਜੇਲ੍ਹ ‘ਚ ਬੰਦ ਇਮਰਾਨ ਖ਼ਾਨ ਦੇ ਨਾਂਅ ‘ਤੇ ਝੂਠੇ ਬਿਆਨ ਜਾਰੀ ਕਰਨ ਅਤੇ ਉਨ੍ਹਾਂ ਨੂੰ ਮੀਡੀਆ ਰਾਹੀਂ ਪ੍ਰਸਾਰਿਤ ਕਰਨ ਦਾ ਵੀ ਦੋਸ਼ ਲਗਾਇਆ। ਉਨ੍ਹਾਂ ਨੇ ਖ਼ੈਬਰ ਪਖਤੂਨਖਵਾ ਸੂਬੇ ਦੇ ਲੋਕਾਂ ਨੂੰ ਇਮਰਾਨ ਖਾਨ ਦੀ ਰਿਹਾਈ ਲਈ ਅੰਦੋਲਨ ’ਚ ਪੰਜਾਬ ਦੇ ਨਾਲ ਖੜ੍ਹੇ ਹੋਣ ਦੀ ਅਪੀਲ ਕੀਤੀ।

ਪਿਛਲੀ ਖ਼ਬਰ ਅੰਮ੍ਰਿਤਸਰ ਹਵਾਈ ਅੱਡੇ ਤੋਂ ਅੱਜ ਸ਼ੁਰੂ ਹੋਣਗੀਆਂ ਦੋ ਰੋਜ਼ਾਨਾ ਆਸਾਨ ਸੰਪਰਕ ਉਡਾਣਾਂ ਅਗਲੀ ਖ਼ਬਰ ਹਰਸਿਮਰਤ ਕੌਰ ਬਾਦਲ ਨੇ ਫਾਰਮੇਸੀ ਅਫ਼ਸਰ ਪੇਪਰ ਲੀਕ ਮਾਮਲੇ ’ਚ ਐਫ. ਆਈ. ਆਰ. ਕੀਤੀ ਜਨਤਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।