07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਪੇਪਰ ਲੀਕ ਮਾਮਲੇ ’ਚ ਪੰਜਾਬ ਭਾਜਪਾ ਵਲੋਂ ਸਿਹਤ ਮੰਤਰੀ ਦੇ ਅਸਤੀਫ਼ੇ ਦੀ ਮੰਗ

ਅਜੀਤ ਡੈਸਕ 28-07-2026

ਚੰਡੀਗੜ੍ਹ, 27 ਜੁਲਾਈ (ਅਜੀਤ ਬਿਊਰੋ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਅੱਜ ਆਮ ਆਦਮੀ ਪਾਰਟੀ ਸਰਕਾਰ ‘ਤੇ ਪਾਰਦਰਸ਼ਤਾ ਅਤੇ ਇਮਾਨਦਾਰੀ ਦੇ ਝੂਠੇ ਦਾਅਵੇ ਕਰਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਅਤੇ ਸਰਕਾਰੀ ਭਰਤੀ ਪ੍ਰੀਖਿਆਵਾਂ ਦੀ ਪਵਿੱਤਰਤਾ ਅਤੇ ਨਿਰਪੱਖਤਾ ਦੀ ਰੱਖਿਆ ਕਰਨ ਵਿਚ ਵਾਰ-ਵਾਰ ਨਾਕਾਮ ਰਹਿਣ ਦਾ ਦੋਸ਼ ਲਗਾਇਆ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਰੀਨ ਨੇ ਕਿਹਾ ਕਿ 19 ਜੁਲਾਈ ਨੂੰ ਹੋਈ ਪੰਜਾਬ ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ, ਜਿਸ ਵਿਚ 454 ਅਸਾਮੀਆਂ ਲਈ ਲਗਭਗ 7,000 ਉਮੀਦਵਾਰ ਸ਼ਾਮਲ ਹੋਏ ਸਨ, ਵਿਚ ਹੋਇਆ ਕਥਿਤ ਪੇਪਰ ਲੀਕ ਕੋਈ ਇਕੱਲੀ ਘਟਨਾ ਨਹੀਂ, ਸਗੋਂ ਸਰਕਾਰ ਦੀ ਪ੍ਰਣਾਲੀ ਨਾਕਾਮੀ ਦਾ ਹਿੱਸਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪ੍ਰੀਖਿਆ ਕੇਂਦਰ ਦੇ ਅੰਦਰ ਹੀ ਪ੍ਰਸ਼ਨ ਪੱਤਰ ਨੂੰ ਸਕੈਨ ਕਰਕੇ ਬਾਹਰ ਭੇਜਿਆ ਗਿਆ, ਉੱਥੇ ਉਸ ਨੂੰ ਹੱਲ ਕੀਤਾ ਗਿਆ ਅਤੇ ਬਲੂਟੂਥ ਡਿਵਾਈਸਾਂ ਰਾਹੀਂ ਉੱਤਰ ਮੁੜ ਉਮੀਦਵਾਰਾਂ ਤੱਕ ਪਹੁੰਚਾਏ ਗਏ, ਜਿਸ ਨਾਲ ਪ੍ਰੀਖਿਆ ਸੁਰੱਖਿਆ ਪ੍ਰਬੰਧਾਂ ਵਿੱਚ ਗੰਭੀਰ ਖਾਮੀਆਂ ਸਾਹਮਣੇ ਆਈਆਂ ਹਨ। ਉਨ੍ਹਾਂ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੋਂ ਤੁਰੰਤ ਅਸਤੀਫ਼ੇ ਦੀ ਮੰਗ ਕਰਦਿਆਂ ਉਨ੍ਹਾਂ ਨੂੰ ਵਾਰ-ਵਾਰ ਸਾਹਮਣੇ ਆ ਰਹੀਆਂ ਪ੍ਰੀਖਿਆਵਾਂ ਦੀਆਂ ਨਾਕਾਮੀਆਂ ਲਈ ਨੈਤਿਕ ਤੌਰ ‘ਤੇ ਜ਼ਿੰਮੇਵਾਰ ਠਹਿਰਾਇਆ।

ਪਿਛਲੀ ਖ਼ਬਰ ਬਰਨਾਲਾ ’ਚ ਲਾਠੀਚਾਰਜ ਦੇ ਵਿਰੋਧ ’ਚ ਸਫ਼ਾਈ ਸੇਵਕਾਂ ਵਲੋਂ 30 ਨੂੰ ਪੰਜਾਬ ਬੰਦ ਦਾ ਸੱਦਾ ਅਗਲੀ ਖ਼ਬਰ ਸਵਾਮੀ ਰਾਮਦੇਵ ਤੇ ਆਚਾਰੀਆ ਬਾਲਕ੍ਰਿਸ਼ਨ ਦੀ ਪ੍ਰੇਰਣਾ ਤੋਂ ਪਤੰਜਲੀ ਸਿਵਲ ਸੇਵਾਵਾਂ ਅਕੈਡਮੀ ਦਾ ਪਹਿਲਾ ਬੈਚ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।