07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਬਰਨਾਲਾ ’ਚ ਲਾਠੀਚਾਰਜ ਦੇ ਵਿਰੋਧ ’ਚ ਸਫ਼ਾਈ ਸੇਵਕਾਂ ਵਲੋਂ 30 ਨੂੰ ਪੰਜਾਬ ਬੰਦ ਦਾ ਸੱਦਾ

ਅਜੀਤ ਡੈਸਕ 28-07-2026

ਭੁੱਚੋ ਮੰਡੀ (ਬਠਿੰਡਾ), 27 ਜੁਲਾਈ (ਪਰਵਿੰਦਰ ਸਿੰਘ ਜੌੜਾ)- ਬਰਨਾਲਾ ਵਿਖੇ ਸਫ਼ਾਈ ਸੇਵਕਾਂ ‘ਤੇ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੇ ਵਿਰੋਧ ‘ਚ ਸਫ਼ਾਈ ਸੇਵਕਾਂ ਨੇ 30 ਜੁਲਾਈ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਦੂਜੇ ਪਾਸੇ ਪੰਜਾਬ ਵਿਚ ਸਫ਼ਾਈ ਸੇਵਕਾਂ, ਸੀਵਰਮੈਨਾਂ, ਡੀ. ਸੀ. ਦਫ਼ਤਰ ਕਰਮੀਆਂ ਤੋਂ ਬਾਅਦ ਹੁਣ ਆਮ ਆਦਮੀ ਕਲੀਨਿਕਾਂ ਦੇ ਮੁਲਾਜ਼ਮ ਵੀ ਹੜਤਾਲ ‘ਤੇ ਚਲੇ ਗਏ ਹਨ। ਅਜਿਹੀ ਹਾਲਤ ਵਿਚ ਪੰਜਾਬ ਦੇ ਲੋਕਾਂ ਦਾ ਜੀਵਨ ਦੁੱਭਰ ਹੋ ਗਿਆ ਹੈ। ਸਫ਼ਾਈ ਨਾ ਹੋਣ ਕਾਰਨ ਥਾਂ-ਥਾਂ ਗੰਦਗੀ ਦੇ ਢੇਰ ਲੱਗ ਗਏ ਹਨ। ਸੂਬੇ ਭਰ ਵਿਚ ਸਫ਼ਾਈ ਸੇਵਕ ਅਤੇ ਸੀਵਰਮੈਨ ਪਿਛਲੇ 20 ਦਿਨਾਂ ਤੋਂ ਲਗਾਤਾਰ ਅਤੇ ਅਣਮਿਥੇ ਸਮੇਂ ਦੀ ਹੜਤਾਲ ‘ਤੇ ਹਨ। ਉਨ੍ਹਾਂ ਦੀ ਹੜਤਾਲ ਖੁਲ੍ਹਵਾਉਣ ਅਤੇ ਲੋਕਾਂ ਨੂੰ ਨਰਕ ਭਰੀ ਜ਼ਿੰਦਗੀ ਤੋਂ ਨਿਜਾਤ ਦਿਵਾਉਣ ਲਈ ਸਰਕਾਰ ਸੁਹਿਰਦ ਨਹੀਂ ਜਾਪਦੀ।

ਪਿਛਲੀ ਖ਼ਬਰ ਬੰਬੇ ਹਾਈ ਕੋਰਟ ਨੇ ਗਡਕਰੀ ਨੂੰ ਮੇਟਾ ਅਤੇ ਹੋਰ ਪਲੇਟਫਾਰਮਾਂ ਖ਼ਿਲਾਫ਼ ਮੁਕੱਦਮਾ ਦਾਇਰ ਕਰਨ ਦੀ ਦਿੱਤੀ ਇਜਾਜ਼ਤ ਅਗਲੀ ਖ਼ਬਰ ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਪੇਪਰ ਲੀਕ ਮਾਮਲੇ ’ਚ ਪੰਜਾਬ ਭਾਜਪਾ ਵਲੋਂ ਸਿਹਤ ਮੰਤਰੀ ਦੇ ਅਸਤੀਫ਼ੇ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।