08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

‘ਨੀਟ’ ਤੋਂ ਬਾਅਦ ਪੰਜਾਬ ’ਚ ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਵਿਵਾਦ ਨੇ ਭਖਾਈ ਸਿਆਸਤ

ਅਜੀਤ ਡੈਸਕ 29-07-2026

ਬਠਿੰਡਾ, 28 ਜੁਲਾਈ (ਸੱਤਪਾਲ ਸਿੰਘ ਸਿਵੀਆਂ)-ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਵਿਚ ‘ਨੀਟ’ ਪੇਪਰ ਲੀਕ ਮਾਮਲੇ ਨੂੰ ਲੈ ਕੇ ਹੋਏ ਵਿਦਿਆਰਥੀਆਂ ਦੇ ਰੋਸ ਪ੍ਰਦਰਸ਼ਨ ਅਤੇ ਸਿਆਸੀ ਹੰਗਾਮੇ ਤੋਂ ਬਾਅਦ ਹੁਣ ਪੰਜਾਬ ਵਿਚ ਬਾਬਾ ਫਰੀਦ ਯੂਨੀਵਰਸਿਟੀ ਵਲੋਂ ਕਰਵਾਈ ਗਈ ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਦੇ ਉੱਠੇ ਵਿਵਾਦ ਨੂੰ ਲੈ ਕੇ ਵੀ ਸਿਆਸਤ ਗਰਮਾ ਗਈ ਹੈ। ਵਿਰੋਧੀ ਸਿਆਸੀ ਧਿਰਾਂ ਭਾਰਤੀ ਜਨਤਾ ਪਾਰਟੀ (ਭਾਜਪਾ), ਕਾਂਗਰਸ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਨੇ ਇਸ ਨੂੰ ਮਾਮਲੇ ਨੂੰ ‘ਪੇਪਰ ਲੀਕ’ ਕਰਾਰ ਦਿੰਦੇ ਹੋਏ ਸੂਬੇ ਦੀ ‘ਆਪ’ ਸਰਕਾਰ ਨੂੰ ਘੇਰਿਆ ਹੈ, ਜਦਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਇਹ ਦਾਅਵਾ ਕਰ ਰਹੇ ਹਨ ਕਿ ਪੰਜਾਬ ਵਿਚ ਉਨ੍ਹਾਂ ਦੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਇਕ ਵੀ ਭਰਤੀ ਪ੍ਰੀਖਿਆ ਦਾ ਪੇਪਰ ਲੀਕ ਨਹੀਂ ਹੋਇਆ, ਸਗੋਂ ਇਹ ਹਾਈਟੈੱਕ ਨਕਲ ਕਰਵਾਉਣ ਵਾਲੇ ਅੰਤਰਰਾਜੀ ਗਰੋਹ ਦਾ ਮਾਮਲਾ ਸੀ, ਜਿਸ ’ਤੇ ਤੁਰੰਤ ਕਾਰਵਾਈ ਕੀਤੀ ਗਈ ਹੈ। ਮੁੱਖ ਮੰਤਰੀ ਅਤੇ ਪੰਜਾਬ ਸਰਕਾਰ ਦੀ ਇਸ ਸਫ਼ਾਈ ਦੇ ਬਾਵਜੂਦ ਵੀ ਵਿਰੋਧੀ ਧਿਰਾਂ ਸ਼ਾਂਤ ਬੈਠਣ ਦੇ ਰੌਂਅ ’ਚ ਦਿਖਾਈ ਨਹੀਂ ਦੇ ਰਹੀਆਂ ਹਨ, ਜਿਸ ਦੇ ਚੱਲਦਿਆਂ ਸੂਬੇ ਦੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਅਸਤੀਫ਼ੇ ਦੀ ਮੰਗ ਉੱਠਣ ਲੱਗੀ ਹੈ ਤੇ ਆਉਣ ਵਾਲੇ ਦਿਨਾਂ ਅੰਦਰ ਇਹ ਮਾਮਲਾ ਹੋਰ ਭਖਦਾ ਹੋਇਆ ਪੰਜਾਬ ਸਰਕਾਰ ਤੇ ਆਮ ਆਦਮੀ ਪਾਰਟੀ ਦੇ ਗਲੇ ਦੀ ਹੱਡੀ ਬਣ ਸਕਦਾ ਹੈ।

ਪਿਛਲੀ ਖ਼ਬਰ ਅਧਿਆਪਕ ਰਾਜ ਪੁਰਸਕਾਰਾਂ ਲਈ ਨਾਮਜ਼ਦਗੀਆਂ ਸੰਬੰਧੀ ਹਦਾਇਤਾਂ ਜਾਰੀ ਅਗਲੀ ਖ਼ਬਰ ਸਰਕਾਰੀ ਥਰਮਲਾਂ ਦੇ ਠੇਕਾ ਮੁਲਾਜ਼ਮਾਂ ਵਲੋਂ ਅੱਜ ਤੋਂ ਮੁਕੰਮਲ ਹੜਤਾਲ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।