09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਅਫ਼ਗਾਨ-ਪਾਕਿ ਟਕਰਾਅ ਦੌਰਾਨ ਮਾਰੇ ਗਏ 500 ਨਾਗਰਿਕ

ਅਜੀਤ ਡੈਸਕ 29-07-2026

ਅੰਮ੍ਰਿਤਸਰ, 28 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਅਤੇ ਅਫ਼ਗਾਨਿਸਤਾਨ ਵਿਚਕਾਰ ਚੱਲ ਰਹੇ ਸਰਹੱਦੀ ਟਕਰਾਅ ਦੇ ਨਤੀਜੇ ਵਜੋਂ ਅਕਤੂਬਰ ਤੋਂ ਜੂਨ ਦੇ ਅੰਤ ਤੱਕ ਅਫ਼ਗਾਨਿਸਤਾਨ ‘ਚ ਲਗਭਗ 499 ਲੋਕ ਮਾਰੇ ਗਏ ਅਤੇ 1,216 ਜ਼ਖ਼ਮੀ ਹੋਏ ਹਨ। ਮਨੁੱਖੀ ਅਧਿਕਾਰਾਂ ਦੀ ਸਥਿਤੀ ‘ਤੇ ਸੰਯੁਕਤ ਰਾਸ਼ਟਰ ਸਹਾਇਤਾ ਮਿਸ਼ਨ ਵਲੋਂ ਉਕਤ ਰਿਪੋਰਟ ਜਾਰੀ ਕੀਤੀ ਗਈ ਹੈ। ਪਾਕਿ ਦਾ ਦੋਸ਼ ਹੈ ਕਿ ਅਫ਼ਗਾਨਿਸਤਾਨ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ. ਟੀ. ਪੀ.) ਨਾਲ ਸੰਬੰਧਿਤ ਅੱਤਵਾਦੀਆਂ ਨੂੰ ਪਨਾਹ ਦਿੰਦਾ ਹੈ,ਜੋ ਪਾਕਿ ‘ਚ ਘਾਤਕ ਹਮਲੇ ਕਰਦੇ ਹਨ। ਇਨ੍ਹਾਂ ਹਮਲਿਆਂ ‘ਚ ਪਿਛਲੇ ਸਾਲਾਂ ਦੌਰਾਨ ਹਜ਼ਾਰਾਂ ਲੋਕ ਮਾਰੇ ਗਏ। ਹਾਲਾਂਕਿ, ਤਾਲਿਬਾਨ ਸ਼ਾਸਕ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕਰਦੇ ਆ ਰਹੇ ਹਨ।

ਪਿਛਲੀ ਖ਼ਬਰ ਪੰਜਾਬ ਦੇ ਕਈ ਹਿੱਸਿਆਂ ’ਚ ਪਿਆ ਮੀਂਹ ਅਗਲੀ ਖ਼ਬਰ ਸੂਬੇ ਦੇ ਟਰਾਂਸਪੋਰਟਰਾਂ ਦੀਆਂ ਸਮੱਸਿਆਵਾਂ ਨੂੰ ਜਲਦ ਹੱਲ ਕੀਤਾ ਜਾਵੇਗਾ-ਚੀਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।