10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

‘ਆਪ’ ਕੀਤੇ ਕੰਮਾਂ ਦੇ ਆਧਾਰ ’ਤੇ ਵਿਧਾਨ ਸਭਾ ਚੋਣਾਂ ਲੜੇਗੀ-ਬਲਤੇਜ ਪੰਨੂ

ਅਜੀਤ ਡੈਸਕ 29-07-2026

ਚੰਡੀਗੜ੍ਹ, 28 ਜੁਲਾਈ (ਅਜਾਇਬ ਸਿੰਘ ਔਜਲਾ)-ਆਮ ਆਦਮੀ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਵਿਚ ਕੀਤੇ ਕੰਮਾਂ ਦੇ ਆਧਾਰ ’ਤੇ ਲੋਕਾਂ ਵਿਚ ਜਾਵੇਗੀ। ਇਹ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਦੱਸਿਆ ਕਿ ਅਗਲੀ ਸਰਕਾਰ ਆਮ ਆਦਮੀ ਪਾਰਟੀ ਦੀ ਹੀ ਬਣੇਗੀ। ਇਸੇ ਦੌਰਾਨ ਬਲਤੇਜ ਪੰਨੂ ਨੇ ਕਿਹਾ ਕਿ ‘ਮਾਵਾਂ, ਧੀਆਂ ਸਤਿਕਾਰ ਯੋਜਨਾ ਤਹਿਤ ਤਹਿਤ 32 ਲੱਖ ਔਰਤਾਂ ਨੂੰ ਪਹਿਲਾਂ ਹੀ ਵਿੱਤੀ ਸਹਾਇਤਾ ਮਿਲ ਚੁੱਕੀ ਹੈ, ਜਦਕਿ 37 ਲੱਖ ਔਰਤਾਂ ਨੂੰ 1 ਅਗਸਤ ਨੂੰ ਅਗਲੀ ਕਿਸ਼ਤ ਮਿਲੇਗੀ। ਬਲਤੇਜ ਪੰਨੂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਭਗਵੰਤ ਮਾਨ ਦੀ ਅਗਵਾਈ ਵਿਚ 68,228 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਗਈਆਂ ਹਨ, ਜੋ ਕਿ ਪਿਛਲੀਆਂ ਸਰਕਾਰਾਂ ਇਸ ਦੇ ਮੁਕਾਬਲੇ ਕਿਤੇ ਨਹੀਂ ਟਿਕ ਰਹੀਆਂ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਅਤੇ ਹੋਰ ਪਾਰਟੀਆਂ ਵਲੋਂ ਸਿਰਫ਼ ਆਪਣੇ ਚਹੇਤਿਆਂ ਨੂੰ ਹੀ ਨੌਕਰੀਆਂ ਦਿੱਤੀਆਂ ਗਈਆਂ, ਜਦਕਿ ਮਾਨ ਸਰਕਾਰ ਵਲੋਂ ਬਿਨਾਂ ਕਿਸੇ ਭੇਦਭਾਵ ਦੇ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 10 ਲੱਖ ਮੁਫ਼ਤ ਤੱਕ ਇਲਾਜ ਦੀ ਸਹੂਲਤ ਵੀ ਮਾਨ ਸਰਕਾਰ ਵਲੋਂ ਦਿੱਤੀ ਗਈ ਹੈ, ਜਿਸ ਵਿਚ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲ ਨੂੰ ਸੂਚੀ ਬੱਧ ਕੀਤਾ ਗਿਆ ਹੈ।

ਪਿਛਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ 15 ਅਗਸਤ ਨੂੰ ਆਰ-ਪਾਰ ਦੇ ਸੰਘਰਸ਼ ਦਾ ਐਲਾਨ ਅਗਲੀ ਖ਼ਬਰ ਹਾਈ ਕੋਰਟ ਵਲੋਂ ਐਸ.ਟੀ.ਐਫ. ਦੇ ਏ.ਆਈ.ਜੀ. ਤੋਂ ਰਿਪੋਰਟ ਤਲਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।