10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਭਾਰੀ ਮੀਂਹ ਕਾਰਨ ਘਰ ਦੀ ਛੱਤ ਡਿੱਗਣ ਨਾਲ ਮੌਤ

ਅਜੀਤ ਡੈਸਕ 30-07-2026
ਰਮਦਾਸ, 29 ਜੁਲਾਈ (ਜਸਵੰਤ ਸਿੰਘ ਵਾਹਲਾ)-ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਰਮਦਾਸ ਵਿਖੇ ਭਾਰੀ ਮੀਂਹ ਕਾਰਨ ਇਕ ਘਰ ਦੀ ਛੱਤ ਡਿੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਰਮਦਾਸ ਦੇ ਵਾਰਡ ਨੰਬਰ 3 ਵਿਚ ਨਿਰਮਲ ਸਿੰਘ ਆਪਣੇ ਘਰ ਵਿਚ ਬਾਲਿਆਂ ਵਾਲੀ ਛੱਤ ਹੇਠ ਸੁੱਤਾ ਪਿਆ ਸੀ ਤਾਂ ਅਚਾਨਕ ਕਮਰੇ ਦੀ ਛੱਤ ਨਿਰਮਲ ਸਿੰਘ ਉਪਰ ਡਿੱਗ ਗਈ, ਜਿਸ ਕਾਰਨ ਉਸ ਨੂੰ ਗੰਭੀਰ ਸੱਟਾਂ ਲੱਗੀਆਂ । ਆਸ ਪਾਸ ਦੇ ਲੋਕਾਂ ਨੇ ਨਿਰਮਲ ਸਿੰਘ ਨੂੰ ਛੱਤ ਹੇਠੋਂ ਕੱਢਿਆ ਤੇ ਉਸ ਨੂੰ ਨੇੜਲੇ ਹਸਪਤਾਲ ਵਿਚ ਪਹੁੰਚਾਇਆ ਗਿਆ, ਜਿਥੇ ਸੱਟਾਂ ਗੰਭੀਰ ਹੋਣ ਕਾਰਨ ਨਿਰਮਲ ਦੀ ਮੌਤ ਹੋ ਗਈ । ਮ੍ਰਿਤਕ ਨਿਰਮਲ ਸਿੰਘ ਦੇ ਪੁੱਤਰ ਜਗਦੀਪ ਸਿੰਘ ਨੇ ਦੱਸਿਆ ਕਿ ਘਰ ਦੀ ਛੱਤ ਡਿੱਗਣ ਦੇ ਨਾਲ ਕਮਰੇ ਅੰਦਰ ਐਕਟਿਵਾ, ਵਾਸ਼ਿੰਗ ਮਸ਼ੀਨ ਤੇ ਹੋਰ ਸਾਰਾ ਕੀਮਤੀ ਸਾਮਾਨ ਬੁਰੀ ਤਰ੍ਹਾਂ ਬਰਬਾਦ ਹੋ ਗਿਆ । ਪਰਿਵਾਰਕ ਮੈਬਰਾਂ ਨੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਪਾਸੋਂ ਪੁਰਜ਼ੋਰ ਮੰਗ ਕੀਤੀ ਕਿ ਕੱਚੇ ਘਰ ਤੋਂ ਪੱਕਾ ਕੀਤਾ ਜਾਵੇ ਅਤੇ ਮਾਲੀ ਮਦਦ ਵੀ ਕੀਤੀ ਜਾਵੇ ।
ਪਿਛਲੀ ਖ਼ਬਰ ਮਜੀਠੀਆ ਮਾਮਲੇ ਦੀ ਸੁਣਵਾਈ 7 ਅਗਸਤ ਤੱਕ ਮੁਲਤਵੀ ਅਗਲੀ ਖ਼ਬਰ ਪੰਜਾਬ ਸਰਕਾਰ ਨੇ ਬੇਅਦਬੀ ਕਾਨੂੰਨ ’ਚ ਪ੍ਰਸਤਾਵਿਤ ਸੋਧ ਸੰਬੰਧੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਦਸਤਾਵੇਜ਼ ਸੌਂਪਿਆ ਸਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।