10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਮਜੀਠੀਆ ਮਾਮਲੇ ਦੀ ਸੁਣਵਾਈ 7 ਅਗਸਤ ਤੱਕ ਮੁਲਤਵੀ

ਅਜੀਤ ਡੈਸਕ 30-07-2026
ਐੱਸ. ਏ. ਐੱਸ. ਨਗਰ, 29 ਜੁਲਾਈ (ਕਪਿਲ ਵਧਵਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਬੁੱਧਵਾਰ ਨੂੰ ਹੋਣ ਵਾਲੀ ਸੁਣਵਾਈ ਵਕੀਲ ਜਥੇਬੰਦੀਆਂ ਦੀ ਹੜਤਾਲ ਕਾਰਨ 7 ਅਗਸਤ ਤੱਕ ਮੁਲਤਵੀ ਕਰ ਦਿੱਤੀ ਗਈ। ਇਸ ਦੌਰਾਨ ਮਸ਼ੋਬਰਾ ਸਥਿਤ ਫਾਰਮ ਹਾਊਸ ਦੀਆਂ ਚਾਬੀਆਂ ਸੌਂਪਣ, ਮਜੀਠੀਆ ਦੇ ਕਰੀਬੀ ਰਿਸ਼ਤੇਦਾਰ ਗਜਪਤ ਸਿੰਘ ਗਰੇਵਾਲ ਦੀ ਜ਼ਮਾਨਤ ਅਰਜ਼ੀ, ਏ. ਡੀ. ਜੀ. ਪੀ. ਜੇਲ੍ਹਾਂ ਵਲੋਂ ਦਾਖ਼ਲ ਹਲਫ਼ਨਾਮੇ ਅਤੇ ਸਹਿ-ਮੁਲਜ਼ਮ ਹਰਪ੍ਰੀਤ ਸਿੰਘ ਗੁਲਾਟੀ ਦਾ ਮੋਬਾਈਲ ਫ਼ੋਨ ਛੁਡਵਾਉਣ ਸੰਬੰਧੀ ਅਰਜ਼ੀ ‘ਤੇ ਕੋਈ ਸੁਣਵਾਈ ਨਹੀਂ ਹੋ ਸਕੀ। ਅਦਾਲਤ ਨੇ ਹੁਕਮ ਦਿੱਤਾ ਕਿ ਹੁਣ 7 ਅਗਸਤ ਨੂੰ ਇਸ ਗੱਲ ‘ਤੇ ਵਿਚਾਰ ਕੀਤਾ ਜਾਵੇਗਾ ਕਿ ਜੇਕਰ ਮਸ਼ੋਬਰਾ ਸਥਿਤ ਫਾਰਮ ਹਾਊਸ ਦੀਆਂ ਚਾਬੀਆਂ ਮੁਲਜ਼ਮਾਂ ਨੂੰ ਸੌਂਪੀਆਂ ਜਾਂਦੀਆਂ ਹਨ ਤਾਂ ਕੀ ਅਦਾਲਤੀ ਕਮਿਸ਼ਨਰ ਦੀ ਨਿਯੁਕਤੀ ਕੀਤੀ ਜਾਵੇ ਅਤੇ ਪੂਰੀ ਕਾਰਵਾਈ ਦੀ ਵੀਡੀਓਗ੍ਰਾਫ਼ੀ ਕਰਵਾਈ ਜਾਵੇ।
ਪਿਛਲੀ ਖ਼ਬਰ ਪੇਪਰ ਲੀਕ ਮਾਮਲੇ ਸੰਬੰਧੀ ਕਾਂਗਰਸ ਵਲੋਂ ਦਿੱਤੇ ਰੋਸ ਧਰਨੇ ’ਚ ਕਾਂਗਰਸ ਦੀ ਫ਼ੁੱਟ ਮੁੜ ਹੋਈ ਜ਼ਾਹਿਰ ਰਾਜਾ ਵੜਿੰਗ ਧੜਾ ਧਰਨ... ਅਗਲੀ ਖ਼ਬਰ ਭਾਰੀ ਮੀਂਹ ਕਾਰਨ ਘਰ ਦੀ ਛੱਤ ਡਿੱਗਣ ਨਾਲ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।