03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਪੰਜਾਬ ਪੁਲਿਸ ਵਲੋਂ ‘ਈ-ਜ਼ੀਰੋ ਐਫ.ਆਈ.ਆਰ.’ ਸਿਸਟਮ ਦੀ ਸ਼ੁਰੂਆਤ

ਅਜੀਤ ਡੈਸਕ 30-07-2026
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ)-ਸਾਈਬਰ ਵਿੱਤੀ ਅਪਰਾਧਾਂ ਨਾਲ ਨਜਿੱਠਣ ਸੰਬੰਧੀ ਸੂਬੇ ਦੀ ਸਮਰੱਥਾ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਪੁਲਿਸ ਵਲੋਂ 5 ਲੱਖ ਰੁਪਏ ਤੋਂ ਵੱਧ ਦੇ ਧੋਖਾਧੜੀ ਵਾਲੇ ਲੈਣ-ਦੇਣ ਨਾਲ ਸੰਬੰਧਿਤ ਸਾਈਬਰ ਵਿੱਤੀ ਧੋਖਾਧੜੀ ਦੇ ਕੇਸਾਂ ਲਈ ‘ਈ-ਜ਼ੀਰੋ ਐਫ.ਆਈ.ਆਰ.’ ਸਿਸਟਮ ਸ਼ੁਰੂ ਕੀਤਾ ਗਿਆ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਵਲੋਂ ਜਾਰੀ ਆਦੇਸ਼ਾਂ ਤੋਂ ਬਾਅਦ ਮੰਗਲਵਾਰ ਨੂੰ ਇਹ ਸਿਸਟਮ ਰਸਮੀ ਤੌਰ ‘ਤੇ ਕਾਰਜਸ਼ੀਲ ਕੀਤਾ ਗਿਆ ਹੈ।ਦੱਸਣਯੋਗ ਹੈ ਕਿ ਈ-ਜ਼ੀਰੋ ਐਫ.ਆਈ.ਆਰ. ਸਿਸਟਮ ਜ਼ਰੀਏ ਨੈਸ਼ਨਲ ਸਾਈਬਰ ਕ੍ਰਾਈਮ ਰਿਪੋਰਟਿੰਗ ਪੋਰਟਲ (ਐਨ.ਸੀ.ਆਰ.ਪੀ.) ਜਾਂ ਨੈਸ਼ਨਲ ਸਾਈਬਰ ਕ੍ਰਾਈਮ ਹੈਲਪਲਾਈਨ 1930 ਰਾਹੀਂ ਦਰਜ ਕੀਤੀਆਂ ਗਈਆਂ ਯੋਗ ਸਾਈਬਰ ਵਿੱਤੀ ਧੋਖਾਧੜੀ ਸ਼ਿਕਾਇਤਾਂ ਨੂੰ ਆਪਣੇ ਆਪ ਈ-ਜ਼ੀਰੋ ਐਫ.ਆਈ.ਆਰ. ਵਿਚ ਬਦਲਿਆ ਜਾਵੇਗਾ ਅਤੇ ਤੁਰੰਤ ਜਾਂਚ ਲਈ ਕ੍ਰਾਈਮ ਅਤੇ ਕ੍ਰਿਮੀਨਲ ਟਰੈਕਿੰਗ ਨੈੱਟਵਰਕ ਅਤੇ ਸਿਸਟਮ (ਸੀ.ਸੀ.ਟੀ.ਐਨ.ਐਸ.) ਜ਼ਰੀਏ ਸੰਬੰਧਿਤ ਜ਼ਿਲ੍ਹਿਆਂ ਜਾਂ ਪੁਲਿਸ ਕਮਿਸ਼ਨਰੇਟਾਂ ਦੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਨੂੰ ਇਲੈਕਟਰਾਨਿਕ ਰੂਪ ਵਿਚ ਭੇਜਿਆ ਜਾਵੇਗਾ।ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਕਿਹਾ ਕਿ 1 ਕਰੋੜ ਰੁਪਏ ਜਾਂ ਇਸ ਤੋਂ ਵੱਧ ਦੀਆਂ ਸਾਈਬਰ ਵਿੱਤੀ ਧੋਖਾਧੜੀ ਨਾਲ ਸੰਬੰਧਿਤ ਸ਼ਿਕਾਇਤਾਂ ਨੂੰ ਰਜਿਸਟਰੇਸ਼ਨ ਅਤੇ ਜਾਂਚ ਲਈ ਮੁਹਾਲੀ ਦੇ ਸਟੇਟ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵਿਖੇ ਭੇਜਿਆ ਜਾਵੇਗਾ।
ਪਿਛਲੀ ਖ਼ਬਰ ਜਾਪਾਨ ’ਚ ਭੁਚਾਲ ਕਾਰਨ 18 ਮੌਤਾਂ ਮਲਬੇ ’ਚ ਫਸੇ ਬਚੇ ਲੋਕਾਂ ਦੀ ਭਾਲ ਜਾਰੀ ਅਗਲੀ ਖ਼ਬਰ ਭਾਜਪਾ-ਆਰ.ਐਸ.ਐਸ. ਤੋਂ ਮੁਆਫ਼ੀ ਨਹੀਂ ਮੰਗਾਂਗਾ-ਰਾਹੁਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।