ਪਟਿਆਲਾ, 1 ਅਗਸਤ (ਗੁਰਵਿੰਦਰ ਸਿੰਘ ਔਲਖ)-ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਹੈ ਕਿ ਨਸ਼ਿਆਂ ਵਿਰੁੱਧ ਜੰਗ ਕੇਵਲ ਸਰਕਾਰ ਜਾਂ ਪੁਲਿਸ ਦੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਪੂਰੇ ਦੇਸ਼ ਲਈ ਗੰਭੀਰ ਚੁਣੌਤੀ ਬਣ ਚੁੱਕੀ ਹੈ ਅਤੇ ਦੇਸ਼ ਵਿਰੋਧੀ ਤਾਕਤਾਂ ਨੌਜਵਾਨਾਂ ਨੂੰ ਨਸ਼ਿਆਂ ਦੇ ਜਾਲ ਵਿਚ ਫਸਾ ਕੇ ਦੇਸ਼ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸਮਾਜ ਦੇ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਹੋਵੇਗੀ। ਰਾਜਪਾਲ ਕਟਾਰੀਆ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਵਿਖੇ ‘ਯੁੱਧ ਨਸ਼ਿਆਂ ਵਿਰੁੱਧ-ਨਸ਼ਾ ਮੁਕਤ ਪੰਜਾਬ ਵੱਲ’ ਵਿਸ਼ੇ ’ਤੇ ਕਰਵਾਈ ਕੌਮੀ ਕਾਨਫ਼ਰੰਸ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਹਰਿਆਣਾ ਦੇ ਰਾਜਪਾਲ ਪ੍ਰੋ. ਅਸ਼ੀਮ ਕੁਮਾਰ ਘੋਸ਼, ਹਰਿਆਣਾ ਦੀ ਪਹਿਲੀ ਮਹਿਲਾ ਮਿਤਰਾ ਘੋਸ਼ ਅਤੇ ਪੰਜਾਬ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ ਵੀ ਮੌਜੂਦ ਸਨ। ਹਰਿਆਣਾ ਦੇ ਰਾਜਪਾਲ ਪ੍ਰੋ. ਅਸ਼ੀਮ ਕੁਮਾਰ ਘੋਸ਼ ਨੇ ਵੀ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਮਾਜ ਦੇ ਹਰ ਵਰਗ ਦੀ ਭਾਗੀਦਾਰੀ ਨੂੰ ਲਾਜ਼ਮੀ ਦੱਸਿਆ। ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਦੇ ਵਾਈਸ ਚਾਂਸਲਰ ਪ੍ਰੋ. ਜੈ ਸ਼ੰਕਰ ਸਿੰਘ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਦੱਸਿਆ ਕਿ ਯੂਨੀਵਰਸਿਟੀ ਵਲੋਂ ਪੰਜਾਬ ਸਰਕਾਰ ਦੀ ਮੁਹਿੰਮ ਨੂੰ ਮਜ਼ਬੂਤ ਕਰਨ ਲਈ ਪੁਲਿਸ ਅਧਿਕਾਰੀਆਂ ਨੂੰ ਨਸ਼ਾ ਤਸਕਰਾਂ ਖ਼ਿਲਾਫ਼ ਪ੍ਰਭਾਵਸ਼ਾਲੀ ਕਾਨੂੰਨੀ ਕਾਰਵਾਈ ਸੰਬੰਧੀ ਵਿਸ਼ੇਸ਼ ਸਿਖਲਾਈ ਦਿੱਤੀ ਜਾ ਰਹੀ ਹੈ। ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਪੁਸ਼ਪਿੰਦਰ ਸਿੰਘ ਗਿੱਲ, ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਨੇ ਵੀ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿਚ ਵਿਦਿਅਕ ਸੰਸਥਾਵਾਂ ਦੀ ਭੂਮਿਕਾ ਉਤੇ ਜ਼ੋਰ ਦਿੱਤਾ। ਕਾਨਫ਼ਰੰਸ ਦੇ ਪ੍ਰਬੰਧਕੀ ਸਕੱਤਰ ਡਾ. ਜਸਲੀਨ ਕੇਵਲਾਨੀ ਨੇ ਦੱਸਿਆ ਕਿ ਇਹ ਕਾਨਫ਼ਰੰਸ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਅਤੇ ਪੰਜਾਬੀ ਯੂਨੀਵਰਸਿਟੀ ਦੇ ਸਹਿਯੋਗ ਨਾਲ ਕਰਵਾਈ ਗਈ ਕਾਨਫ਼ਰੰਸ ਦੇ ਅੰਤ ਵਿਚ ਲਾਅ ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋ. ਇਵਨੀਤ ਵਾਲੀਆ ਨੇ ਧੰਨਵਾਦ ਕੀਤਾ। ਇਸ ਮੌਕੇ ਪ੍ਰੋ. ਸਤਬੀਰ ਸਿੰਘ ਗੋਸਲ, ਪ੍ਰੋ. ਅਜੇ ਰੰਗਾ, ਡਾ. ਨਰੇਸ਼ ਕੁਮਾਰ ਵਤਸ, ਡਾ. ਕਮਲਜੀਤ ਕੌਰ, ਡਾ. ਜਸਲੀਨ ਕੇਵਲਾਨੀ, ਐਸ.ਐਸ.ਪੀ. ਵਰੁਣ ਸ਼ਰਮਾ, ਐਸ.ਪੀ. ਵੈਭਵ ਚੌਧਰੀ, ਏ.ਡੀ.ਸੀ. ਨਵਰੀਤ ਕੌਰ ਸੇਖੋਂ, ਡਾ. ਅੰਕਿਤ ਸ਼੍ਰੀਵਾਸਤਵ, ਡਾ. ਬ੍ਰਿੰਦਪ੍ਰੀਤ ਕੌਰ, ਡਾ. ਗਗਨ ਪ੍ਰੀਤ, ਡਾ. ਗੁਰਮਨਪ੍ਰੀਤ, ਪ੍ਰੋਫੈਸਰ ਡਾ. ਕਮਲਜੀਤ, ਡਾ. ਰਚਨਾ ਸ਼ਰਮਾ, ਡਾ. ਵਜ਼ੀਦਾ ਰਹਿਮਾਨ, ਹਰਕਿਰਨ ਸਿੰਘ, ਡਾ. ਕੋਮਲ ਜੈਨ, ਡਾ. ਨੀਲਮ ਕੇ. ਸ਼ਰਮਾ, ਕਰਨਲ ਪਰਮਿੰਦਰ ਸਿੰਘ ਸਿੱਧੂ, ਪ੍ਰਬੰਧਕੀ ਕਮੇਟੀ, ਫੈਕਲਟੀ ਮੈਂਬਰ, ਖੋਜਕਰਤਾ ਅਤੇ ਵਿਦਿਆਰਥੀ ਹਾਜ਼ਰ ਸਨ। ਸਮਾਗਮ ਦੌਰਾਨ ਪ੍ਰੋ. (ਡਾ.) ਜੈ ਸ਼ੰਕਰ ਸਿੰਘ, ਡਾ. ਜਸਵਿੰਦਰ ਕੌਰ ਅਤੇ ਡਾ. ਬੀਰੇਂਦਰ ਸਿੰਘ ਦੀਆਂ ਕਿਤਾਬਾਂ ਵੀ ਜਾਰੀ ਕੀਤੀਆਂ ਗਈਆਂ। ਸਮੁੱਚੇ ਪ੍ਰਬੰਧਾਂ ਦੀ ਦੇਖ-ਰੇਖ ਯੂਨੀਵਰਸਿਟੀ ਦੇ ਤਾਲਮੇਲ ਅਫ਼ਸਰ ਰਾਜਮੋਹਨ ਸਿੰਘ ਕਾਲੇਕਾ ਨੇ ਬਾਖੂਬੀ ਨਿਭਾਈ।
ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਵਿਖੇ ‘ਯੁੱਧ ਨਸ਼ਿਆਂ ਵਿਰੁੱਧ-ਨਸ਼ਾ ਮੁਕਤ ਪੰਜਾਬ ਵੱਲ’ ਵਿਸ਼ੇ ’ਤੇ ਕੌਮੀ ਕਾਨਫ਼ਰੰਸ ਨਸ਼ਾ ਮੁਕਤ ਪੰਜਾਬ ਲਈ ਸਮਾਜ ਦੇ ਹਰ ਵਰਗ ਦੀ ਭਾਗੀਦਾਰੀ ਜ਼ਰੂਰੀ-ਕਟਾਰੀਆ
ਪਟਿਆਲਾ, 1 ਅਗਸਤ (ਗੁਰਵਿੰਦਰ ਸਿੰਘ ਔਲਖ)-ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਹੈ ਕਿ ਨਸ਼ਿਆਂ ਵਿਰੁੱਧ ਜੰਗ ਕੇਵਲ ਸਰਕਾਰ ਜਾਂ ਪੁਲਿਸ ਦੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਪੂਰੇ ਦੇਸ਼ ਲਈ ਗੰਭੀਰ ਚੁਣੌਤੀ ਬਣ ਚੁੱਕੀ ਹੈ ਅਤੇ ਦੇਸ਼ ਵਿਰੋਧੀ ਤਾਕਤਾਂ ਨੌਜਵਾਨਾਂ ਨੂੰ ਨਸ਼ਿਆਂ ਦੇ ਜਾਲ ਵਿਚ ਫਸਾ ਕੇ ਦੇਸ਼ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।
ਅਜੀਤ ਡੈਸਕ
02-08-2026