02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਪਾਕਿਸਤਾਨ ’ਚ 7 ਮਹੀਨਿਆਂ ਵਿਚ ਮਾਰੇ ਗਏ 2,084 ਅੱਤਵਾਦੀ ਤੇ 819 ਸੈਨਿਕ

ਅੰਮ੍ਰਿਤਸਰ, 1 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨੀ ਫ਼ੌਜ ਦੇ ਮੀਡੀਆ ਵਿੰਗ ਇੰਟਰ-ਸਰਵਿਸਿਜ਼ ਪਬਲਿਕ ਰਿਲੇਸ਼ਨਜ਼ (ਆਈ. ਐੱਸ.

ਪਾਕਿਸਤਾਨ ’ਚ 7 ਮਹੀਨਿਆਂ ਵਿਚ ਮਾਰੇ ਗਏ 2,084 ਅੱਤਵਾਦੀ ਤੇ 819 ਸੈਨਿਕ 02-08-2026
ਅੰਮ੍ਰਿਤਸਰ, 1 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨੀ ਫ਼ੌਜ ਦੇ ਮੀਡੀਆ ਵਿੰਗ ਇੰਟਰ-ਸਰਵਿਸਿਜ਼ ਪਬਲਿਕ ਰਿਲੇਸ਼ਨਜ਼ (ਆਈ. ਐੱਸ. ਪੀ. ਆਰ.) ਦੇ ਡਾਇਰੈਕਟਰ ਜਨਰਲ ਲੈਫ਼ਟੀਨੈਂਟ ਜਨਰਲ ਅਹਿਮਦ ਸ਼ਰੀਫ਼ ਚੌਧਰੀ ਨੇ ਕਿਹਾ ਕਿ ਸੁਰੱਖਿਆ ਬਲਾਂ ਨੇ ਇਸ ਸਾਲ ‘ਚ 7 ਮਹੀਨਿਆਂ ਦੌਰਾਨ ਪੂਰੇ ਪਾਕਿ ਵਿਚ 40,348 ਕਾਰਵਾਈਆਂ ਕੀਤੀਆਂ, ਜਿਨ੍ਹਾਂ ‘ਚ 2,084 ਅੱਤਵਾਦੀ ਅਤੇ 819 ਸੈਨਿਕ ਮਾਰੇ ਗਏ। ਬਲੋਚਿਸਤਾਨ ਦੀ ਸੁਰੱਖਿਆ ਸਥਿਤੀ ‘ਤੇ ਇਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ਚੌਧਰੀ ਨੇ ਕਿਹਾ ਕਿ ਸੂਬਾ ਖ਼ੈਬਰ ਪਖਤੂਨਖਵਾ ‘ਚ 7,177, ਬਲੋਚਿਸਤਾਨ ‘ਚ 31,080 ਅਤੇ ਦੇਸ਼ ਦੇ ਹੋਰ ਹਿੱਸਿਆਂ ‘ਚ 2,091 ਕਾਰਵਾਈਆਂ ਕੀਤੀਆਂ ਗਈਆਂ। ਚੌਧਰੀ ਨੇ ਕਿਹਾ ਕਿ ਇਸ ਸਮੇਂ ਦੌਰਾਨ 3,145 ਅੱਤਵਾਦੀ ਹਮਲੇ ਦਰਜ ਕੀਤੇ ਗਏ, ਜਿਨ੍ਹਾਂ ‘ਚ ਖ਼ੈਬਰ ਪਖਤੂਨਖਵਾ ਵਿਚ 1,971, ਬਲੋਚਿਸਤਾਨ ‘ਚ 1,148 ਅਤੇ ਹੋਰ ਖੇਤਰਾਂ ਵਿਚ 26 ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਸੁਰੱਖਿਆ ਬਲਾਂ ਨੇ ਹਰ ਰੋਜ਼ ਔਸਤਨ 194 ਖ਼ੁਫ਼ੀਆ ਆਧਾਰਿਤ ਕਾਰਵਾਈਆਂ ਕੀਤੀਆਂ।
ਪਿਛਲੀ ਖ਼ਬਰ ਸ਼ਹੀਦ ਊਧਮ ਸਿੰਘ ਸਕਿੱਲ ਡਿਵੈਲਪਮੈਂਟ ਯੂਨੀਵਰਸਿਟੀ ਦੀ ਸਥਾਪਨਾ ਲਈ ਸਮਝੌਤੇ ’ਤੇ ਦਸਤਖ਼ਤ ਅਗਲੀ ਖ਼ਬਰ ਜੇ ‘ਕਾਕਰੋਚ’ ਇਕੱਠੇ ਹੋ ਗਏ ਤਾਂ ਸਭ ਕੁਝ ਉਲਟਾ ਦੇਣਗੇ-ਮੋਹਸਿਨ ਨਕਵੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।