03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਸੁੱਖਮਿੰਦਰਪਾਲ ਸਿੰਘ ਗਰੇਵਾਲ ਨੇ ਭਾਰਤੀ ਜਨਤਾ ਪਾਰਟੀ ਤੋਂ ਦਿੱਤਾ ਅਸਤੀਫ਼ਾ

ਲੁਧਿਆਣਾ, 2 ਅਗਸਤ (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ ਦੇ ਕੌਮੀ ਆਗੂ ਸੁੱਖਮਿੰਦਰਪਾਲ ਸਿੰਘ ਗਰੇਵਾਲ (ਭੂਖੜੀ ਕਲਾਂ) ਨੇ 34 ਸਾਲਾਂ ਦੀ ਸਿਆਸੀ ਸੇਵਾ ਤੋਂ ਬਾਅਦ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫ਼ਾ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੂੰ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਰਾਹੀਂ ਭੇਜਿਆ ਹੈ।

ਅਜੀਤ ਡੈਸਕ 03-08-2026
ਲੁਧਿਆਣਾ, 2 ਅਗਸਤ (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ ਦੇ ਕੌਮੀ ਆਗੂ ਸੁੱਖਮਿੰਦਰਪਾਲ ਸਿੰਘ ਗਰੇਵਾਲ (ਭੂਖੜੀ ਕਲਾਂ) ਨੇ 34 ਸਾਲਾਂ ਦੀ ਸਿਆਸੀ ਸੇਵਾ ਤੋਂ ਬਾਅਦ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫ਼ਾ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੂੰ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਰਾਹੀਂ ਭੇਜਿਆ ਹੈ। ਗਰੇਵਾਲ ਨੇ ਆਪਣੇ ਸੋਸ਼ਲ ਮੀਡੀਆ ਖਾਤੇ ’ਤੇ ਜਾਰੀ ਬਿਆਨ ਵਿਚ ਕਿਹਾ ਕਿ ਇਹ ਫ਼ੈਸਲਾ ਕਿਸੇ ਅਹੁਦੇ ਜਾਂ ਨਿੱਜੀ ਲਾਭ ਲਈ ਨਹੀਂ, ਸਗੋਂ ਲੰਬੇ ਸਮੇਂ ਦੇ ਡੂੰਘੇ ਚਿੰਤਨ ਦੇ ਆਧਾਰ ’ਤੇ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਉਹ 1992 ਵਿਚ ਪਾਰਟੀ ਨਾਲ ਜੁੜੇ ਸਨ ਅਤੇ ਸਭ ਤੋਂ ਔਖੇ ਦੌਰ ਵਿਚ ਵੀ ਪਾਰਟੀ ਦਾ ਸਾਥ ਨਹੀਂ ਛੱਡਿਆ। ਉਨ੍ਹਾਂ ਦੋਸ਼ ਲਾਇਆ ਕਿ ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਵਿਚ ਹੁਣ ਸਮਰਪਿਤ ਅਤੇ ਇਮਾਨਦਾਰ ਕਾਰਕੁਨਾਂ ਨੂੰ ਬਣਦਾ ਮਾਣ-ਸਤਿਕਾਰ ਨਹੀਂ ਮਿਲ ਰਿਹਾ, ਜਿਸ ਕਾਰਨ ਕਈ ਨਿਸ਼ਕਾਮ ਵਰਕਰ ਨਿਰਾਸ਼ ਹਨ। ਗਰੇਵਾਲ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਸਿਆਸੀ ਜੀਵਨ ਦੌਰਾਨ ਕਦੇ ਕਿਸੇ ਅਹੁਦੇ ਜਾਂ ਨਿੱਜੀ ਫ਼ਾਇਦੇ ਦੀ ਮੰਗ ਨਹੀਂ ਕੀਤੀ ਅਤੇ ਹਮੇਸ਼ਾ ਪਾਰਟੀ ਅਤੇ ਰਾਸ਼ਟਰੀਵਾਦੀ ਵਿਚਾਰਧਾਰਾ ਦੀ ਮਜ਼ਬੂਤੀ ਲਈ ਕੰਮ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਅਸਤੀਫ਼ਾ ਅਸੂਲਾਂ ਨਾਲ ਸਮਝੌਤਾ ਨਾ ਕਰਨ ਦਾ ਫ਼ੈਸਲਾ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਢੁਕਵੇਂ ਸਮੇਂ ਤੋਂ ਉਹ ਉਨ੍ਹਾਂ ਹਲਾਤਾਂ ਬਾਰੇ ਵੀ ਦੱਸਣਗੇ, ਜਿਨ੍ਹਾਂ ਨੇ ਉਨ੍ਹਾਂ ਨੂੰ 34 ਸਾਲਾਂ ਬਾਅਦ ਪਾਰਟੀ ਛੱਡਣ ਲਈ ਮਜਬੂਰ ਕੀਤਾ।
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਵਿਦਿਆਰਥੀਆਂ ਨੂੰ ਮੁਆਫ਼ ਕਰਨ ਦੀ ਗੱਲ ਕਰਦੇ ਹਨ ਪਰ ਸਰਕਾਰ ਨੂੰ ਨਿਆਂ ਤੇ ਮੁਆਫੀ ਦੇਣੀ ਚਾਹੀਦੀ ਹੈ-ਰਾਹੁਲ ਅਗਲੀ ਖ਼ਬਰ 136 ਏਡਿਡ ਕਾਲਜਾਂ ਦੇ ਅਧਿਆਪਕ ਪਿਛਲੇ 5 ਮਹੀਨਿਆਂ ਤੋਂ ਤਨਖਾਹਾਂ ਨੂੰ ਤਰਸੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।