03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਪੰਥਕ ਏਕਤਾ ਦੇ ਹਾਮੀ ਹਾਂ-ਢੀਂਡਸਾ

ਮਾਨਸਾ, 2 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬ ਦੇ ਸਾਬਕਾ ਵਿੱਤ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਦਾ ਕਹਿਣਾ ਹੈ ਕਿ ਉਹ ਪੰਥਕ ਏਕਤਾ ਦੇ ਹਾਮੀ ਹਨ, ਕਿਉਂਕਿ ਸਿੱਖ ਕੌਮ ਤੇ ਪੰਜਾਬ ਦਾ ਭਲਾ ਫਿਰ ਹੀ ਹੋ ਸਕਦਾ ਹੈ, ਜੇਕਰ ਪੰਥਕ ਦਰਦੀ ਇਕ ਮੰਚ ’ਤੇ ਇਕੱਠੇ ਹੋਣ। ਨੇੜਲੇ ਪਿੰਡ ਫਫੜੇ ਭਾਈਕੇ ਵਿਖੇ ਇਕ ਸਮਾਗਮ ’ਚ ਸ਼ਿਰਕਤ ਕਰਨ ਉਪਰੰਤ ਗੈਰ-ਰਸਮੀ ਗੱਲ ਕਰਦਿਆਂ ਉਨ੍ਹਾਂ ਇਹ ਗੱਲ ਮੰਨੀ ਕਿ ਪੰਥਕ ਏਕਤਾ ਦੀਆਂ ਕੋਸ਼ਿਸ਼ਾਂ ਵੀ ਜਾਰੀ ਹਨ।

ਅਜੀਤ ਡੈਸਕ 03-08-2026
ਮਾਨਸਾ, 2 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬ ਦੇ ਸਾਬਕਾ ਵਿੱਤ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਦਾ ਕਹਿਣਾ ਹੈ ਕਿ ਉਹ ਪੰਥਕ ਏਕਤਾ ਦੇ ਹਾਮੀ ਹਨ, ਕਿਉਂਕਿ ਸਿੱਖ ਕੌਮ ਤੇ ਪੰਜਾਬ ਦਾ ਭਲਾ ਫਿਰ ਹੀ ਹੋ ਸਕਦਾ ਹੈ, ਜੇਕਰ ਪੰਥਕ ਦਰਦੀ ਇਕ ਮੰਚ ’ਤੇ ਇਕੱਠੇ ਹੋਣ। ਨੇੜਲੇ ਪਿੰਡ ਫਫੜੇ ਭਾਈਕੇ ਵਿਖੇ ਇਕ ਸਮਾਗਮ ’ਚ ਸ਼ਿਰਕਤ ਕਰਨ ਉਪਰੰਤ ਗੈਰ-ਰਸਮੀ ਗੱਲ ਕਰਦਿਆਂ ਉਨ੍ਹਾਂ ਇਹ ਗੱਲ ਮੰਨੀ ਕਿ ਪੰਥਕ ਏਕਤਾ ਦੀਆਂ ਕੋਸ਼ਿਸ਼ਾਂ ਵੀ ਜਾਰੀ ਹਨ। ਢੀਂਡਸਾ ਨੇ ਇਸ ਗੱਲ ਨੂੰ ਮੁੱਢੋਂ ਹੀ ਨਕਾਰ ਦਿੱਤਾ ਕਿ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦਾ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਿਚ ਰਲੇਵਾਂ ਕੀਤਾ ਜਾ ਰਿਹਾ ਹੈ। ਮੌਕੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ, ਸ਼੍ਰੋਮਣੀ ਕਮੇਟੀ ਮੈਂਬਰ ਰਾਮਪਾਲ ਸਿੰਘ ਬਹਿਣੀਵਾਲ, ਮਨਜੀਤ ਸਿੰਘ ਬੱਪੀਆਣਾ, ਦਰਸ਼ਨ ਸਿੰਘ ਭੰਦੋਲ, ਗੁਰਵਿੰਦਰ ਸਿੰਘ ਪਟਵਾਰੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕਾਂਗਰਸ ਹਾਈਕਮਾਨ ਨੇ ਪਟਿਆਲਾ ਤੇ ਸੰਗਰੂਰ ਵਿਚ ਵਪਾਰੀ ਘਟਨਾਵਾਂ ਨੂੰ ਲੈ ਕੇ ਗਠਿਤ ਕੀਤੀ ਤਿੰਨ ਮੈਂਬਰੀ ਟੀਮ ਅਮਨਦੀਪ ਸਿੰ... ਅਗਲੀ ਖ਼ਬਰ ਹਾਕੀ ਦਾ ਭਗਵਾਂਕਰਨ ਮੰਦਭਾਗਾ-ਹਰਪਾਲ ਸਿੰਘ ਚੀਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।