ਨਵੀਂ ਦਿੱਲੀ, 2 ਅਗਸਤ (ਏਜੰਸੀ)-ਸੁਪਰੀਮ ਕੋਰਟ ਸੋਮਵਾਰ ਨੂੰ ਉਨ੍ਹਾਂ ਪਟੀਸ਼ਨਾਂ ’ਤੇ ਸੁਣਵਾਈ ਕਰੇਗੀ, ਜਿਨ੍ਹਾਂ ’ਚ ਹਾਲ ਹੀ ’ਚ ਪ੍ਰੀਖਿਆਵਾਂ ’ਚ ਗੜਬੜੀ ਤੇ ਨੀਟ ਪੇਪਰ ਲੀਕ ਖ਼ਿਲਾਫ਼ ਹੋਏ ਵਿਰੋਧ ਪ੍ਰਦਰਸ਼ਨਾਂ ਦੌਰਾਨ ਪੁਲਿਸ ਤਸ਼ੱਦਦ ਦਾ ਦੋਸ਼ ਲਗਾਇਆ ਗਿਆ ਹੈ। ਚੀਫ਼ ਜਸਟਿਸ ਸੂਰਿਆ ਕਾਂਤ, ਜਸਟਿਸ ਜਾਇਮਾਲਿਆ ਬਾਗਚੀ ਤੇ ਵੀ. ਮੋਹਨਾ ਦਾ ਬੈਂਚ ਇਨ੍ਹਾਂ ਪਟੀਸ਼ਨਾਂ ’ਤੇ ਸੁਣਵਾਈ ਕਰੇਗਾ। ਅਦਾਲਤ ਨੇ ਸੰਕੇਤ ਦਿੱਤਾ ਸੀ ਕਿ ਉਹ ਪ੍ਰਦਰਸ਼ਨਕਾਰੀਆਂ ਤੇ ਪੈਲੇਟ ਗੰਨ ਨਾਲ ਜ਼ਖਮੀ ਹੋਏ ਲੋਕਾਂ ਦੇ ਦੋਸ਼ਾਂ ਦੀ ਜਾਂਚ ਲਈ ਸੁਪਰੀਮ ਕੋਰਟ ਦੇ ਸਾਬਕਾ ਜੱਜ ਦੀ ਅਗਵਾਈ ’ਚ ਇਕ ‘ਸਿਟ’ ਬਣਾ ਸਕਦੀ ਹੈ। ਨਾਲ ਹੀ ਇਹ ਪਤਾ ਲਗਾਇਆ ਜਾ ਸਕਦਾ ਹੈ ਕਿ ਪੁਲਿਸ ਕਰਮਚਾਰੀਆਂ ’ਤੇ ਹਮਲੇ ਵਿਦਿਆਰਥੀਆਂ ਨੇ ਕੀਤੇ ਸਨ, ਜਾਂ ਕੁਝ ਸ਼ਰਾਰਤੀ ਤੱਤਾਂ ਨੇ। ਸੁਪਰੀਮ ਕੋਰਟ ਨੇ 28 ਜੁਲਾਈ ਨੂੰ ਰਾਜਾਂ ਨੂੰ ਪ੍ਰਦਰਸ਼ਨਕਾਰੀਆਂ ਖਿਲਾਫ਼ ਕੋਈ ਵੀ ਸਖ਼ਤ ਕਾਰਵਾਈ ਕਰਨ ਤੋਂ ਰੋਕ ਦਿੱਤਾ ਸੀ ਤੇ 18 ਸਾਲ ਤੋਂ ਘੱਟ ਉਮਰ ਦੇ ਲੋਕਾਂ ਨੂੰ ਇਸ ਸ਼ਰਤ ’ਤੇ ਰਿਹਾਅ ਕਰਨ ਦਾ ਨਿਰਦੇਸ਼ ਦਿੱਤਾ ਸੀ ਕਿ ਉਨ੍ਹਾਂ ਦਾ ਕੋਈ ਅਪਰਾਧਿਕ ਰਿਕਾਰਡ ਨਾ ਹੋਵੇ।
ਪੇਪਰ ਲੀਕ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਦਾ ਮਾਮਲਾ-ਸੁਪਰੀਮ ਕੋਰਟ ਵਲੋਂ ਪੁਲਿਸ ਕਾਰਵਾਈ ਨਾਲ ਜੁੜੀਆਂ ਪਟੀਸ਼ਨਾਂ ’ਤੇ ਸੁਣਵਾਈ ਅੱਜ
ਪੇਪਰ ਲੀਕ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਦਾ ਮਾਮਲਾ-ਸੁਪਰੀਮ ਕੋਰਟ ਵਲੋਂ ਪੁਲਿਸ ਕਾਰਵਾਈ ਨਾਲ ਜੁੜੀਆਂ ਪਟੀਸ਼ਨਾਂ ’ਤੇ ਸੁਣਵਾਈ ਅੱਜ
ਅਜੀਤ ਡੈਸਕ
03-08-2026