04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਸੁਪਰੀਮ ਕੋਰਟ ਵਲੋਂ ਐਲ.ਏ.ਡੀ.ਸੀ. ਪਾਲਿਸੀ ਰੱਦ ਕਰਨ ਦਾ ਭਰੋਸਾ

ਫ਼ਰੀਦਕੋਟ, 3 ਅਗਸਤ (ਸਰਬਜੀਤ ਸਿੰਘ)-ਪੰਜਾਬ ਭਰ ਦੀਆਂ ਬਾਰ ਐਸੋਸੀਏਸ਼ਨ ਵਲੋਂ ਪਿਛਲੇ 40 ਦਿਨਾਂ ਤੋਂ ਲੀਗਲ ਏਡ ਡਿਫ਼ੈਂਸ ਕੌਂਸਲ ਪਾਲਿਸੀ ਰੱਦ ਕਰਵਾਉਣ ਲਈ ਲੜਿਆ ਜਾ ਰਿਹਾ ਸੰਘਰਸ਼ ਅੱਜ ਸਿਰੇ ਲੱਗ ਗਿਆ। ਬਾਰ ਐਸੋਸੀਏਸਨ ਫ਼ਰੀਦਕੋਟ ਦੇ ਮੀਤ ਪ੍ਰਧਾਨ ਵਿਪਨ ਤਾਇਲ ਅਨੁਸਾਰ ਕਾਨੂੰਨ ਮੰਤਰੀ ਅਤੇ ਜੁਆਇੰਟ ਐਕਸ਼ਨ ਕਮੇਟੀ ਦੇ ਮੈਂਬਰਾਂ ਨੇ ਅੱਜ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਸੂਰੀਆ ਕਾਂਤ ਨਾਲ ਇਸ ਵਿਸ਼ੇ ’ਤੇ ਮੀਟਿੰਗ ਕੀਤੀ।

ਅਜੀਤ ਡੈਸਕ 04-08-2026
ਫ਼ਰੀਦਕੋਟ, 3 ਅਗਸਤ (ਸਰਬਜੀਤ ਸਿੰਘ)-ਪੰਜਾਬ ਭਰ ਦੀਆਂ ਬਾਰ ਐਸੋਸੀਏਸ਼ਨ ਵਲੋਂ ਪਿਛਲੇ 40 ਦਿਨਾਂ ਤੋਂ ਲੀਗਲ ਏਡ ਡਿਫ਼ੈਂਸ ਕੌਂਸਲ ਪਾਲਿਸੀ ਰੱਦ ਕਰਵਾਉਣ ਲਈ ਲੜਿਆ ਜਾ ਰਿਹਾ ਸੰਘਰਸ਼ ਅੱਜ ਸਿਰੇ ਲੱਗ ਗਿਆ। ਬਾਰ ਐਸੋਸੀਏਸਨ ਫ਼ਰੀਦਕੋਟ ਦੇ ਮੀਤ ਪ੍ਰਧਾਨ ਵਿਪਨ ਤਾਇਲ ਅਨੁਸਾਰ ਕਾਨੂੰਨ ਮੰਤਰੀ ਅਤੇ ਜੁਆਇੰਟ ਐਕਸ਼ਨ ਕਮੇਟੀ ਦੇ ਮੈਂਬਰਾਂ ਨੇ ਅੱਜ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਸੂਰੀਆ ਕਾਂਤ ਨਾਲ ਇਸ ਵਿਸ਼ੇ ’ਤੇ ਮੀਟਿੰਗ ਕੀਤੀ। ਜਿਸ ਵਿਚ ਬਾਰ ਕੌਂਸਲ ਆਫ਼ ਇੰਡੀਆ ਦੇ ਚੇਅਰਮੈਨ ਮਨਨ ਕੁਮਾਰ ਵੀ ਹਾਜ਼ਰ ਸਨ। ਮੀਟਿੰਗ ਦੌਰਾਨ ਚੀਫ਼ ਜਸਟਿਸ ਆਫ਼ ਇੰਡੀਆ ਨੇ ਭਰੋਸਾ ਦਿੱਤਾ ਕਿ 30 ਸਤੰਬਰ ਤੋਂ ਬਾਅਦ ਇਸ ਪਾਲਿਸੀ ਨੂੰ ਵਾਪਸ ਲੈ ਲਿਆ ਜਾਵੇਗਾ। ਬਾਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਜੁਗਪਾਲ ਸਿੰਘ ਬਰਾੜ, ਨਵਜੋਤ ਸਿੰਘ ਵੈਹਣੀਵਾਲ, ਪ੍ਰਿਤਪਾਲ ਸਿੰਘ ਸੁਖੀਜਾ, ਬਿਕਰਮਜੀਤ ਸਿੰਘ, ਜਸਵੰਤ ਜੱਸ, ਜਸਕੀਰਤ ਸਿੰਘ ਬਾਵਾ, ਗੁਰਤਾਜ ਸਿੰਘ ਸੰਧੂ ਅਤੇ ਆਸੂ ਮਿੱਤਲ ਨੇ ਦੱਸਿਆ ਕਿ ਜੇਕਰ ਐਲ.ਏ.ਡੀ.ਸੀ. ਪਾਲਿਸੀ ਦੇਸ਼ ਵਿਚ ਲਾਗੂ ਹੁੰਦੀ ਹੈ ਤਾਂ ਇਸ ਨਾਲ ਫ਼ੌਜਦਾਰੀ ਨਿਆ ਪ੍ਰਕਿਰਿਆ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗੀ। ਬਾਰ ਐਸੋਸੀਏਸ਼ਨ ਦੇ ਸਕੱਤਰ ਸਿਮਰ ਵਿਜੇ ਸਿੰਘ ਨੇ ਦੱਸਿਆ ਕਿ 5 ਅਗਸਤ ਤੋਂ ਪੰਜਾਬ ਭਰ ਦੀਆਂ ਅਦਾਲਤਾਂ ਆਮ ਵਾਂਗੂ ਕੰਮ ਕਰਨਾ ਸ਼ੁਰੂ ਕਰ ਦੇਣਗੀਆਂ।
ਪਿਛਲੀ ਖ਼ਬਰ ਮੁਲਾਜ਼ਮਾਂ ਦੇ ਹੱਕਾਂ ਲਈ ਹਮੇਸ਼ਾ ਸ਼੍ਰੋਮਣੀ ਅਕਾਲੀ ਦਲ ( ਬ ) ਨੇ ਹੀ ਲੜਾਈ ਲੜੀ - ਮਜੀਠੀਆ ਅਗਲੀ ਖ਼ਬਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਦੋ - ਤਿੰਨ ਹਿੱਸਿਆਂ ਵਿਚ ਵੰਡੀ ਜਾਵੇਗੀ - ਚੀਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।