ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਭਾਵਨਾ ਨਾਲ ਮਨਾ ਰਹੀ ਹੈ ਪੰਜਾਬ ਸਰਕਾਰ - ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ, 3 ਅਗਸਤ (ਅਜੀਤ ਬਿਊਰੋ)- ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਗੁਰੂ ਰਵਿਦਾਸ ਜੀ ਦੇ 650ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਜਸ਼ਨਾਂ ਤਹਿਤ ਚੱਲ ਰਹੇ ਸਮਾਗਮਾਂ ਅਤੇ ਆਗਾਮੀ ਪ੍ਰੋਗਰਾਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਨਾਲ ਹੀ ਸਾਰੇ ਸਬੰਧਤ ਵਿਭਾਗਾਂ ਨੂੰ ਪ੍ਰੋਗਰਾਮਾਂ ਦੇ ਸਫ਼ਲਤਾ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਅੱਜ ਇੱਥੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਨ ਪੁੱਜੇ ਕੈਬਨਿਟ ਮੰਤਰੀ ਨੂੰ ਦੱਸਿਆ ਗਿਆ ਕਿ ਗੁਰੂ ਰਵਿਦਾਸ ਨੂੰ ਸਮਰਪਿਤ ਯਾਦਗਾਰੀ ਜਸ਼ਨਾਂ ਵਜੋਂ ਜੁਲਾਈ ਤੋਂ ਨਵੰਬਰ ਤੱਕ ਸੂਬੇ ਭਰ ਵਿਚ ਇੱਕ ਲੜੀ ਤਹਿਤ ਧਾਰਮਿਕ, ਸੱਭਿਆਚਾਰਕ, ਵਿੱਦਿਅਕ ਅਤੇ ਹੋਰ ਪ੍ਰੋਗਰਾਮ ਕਰਵਾਏ ਜਾ ਰਹੇ ਹਨ।
ਚੰਡੀਗੜ੍ਹ, 3 ਅਗਸਤ (ਅਜੀਤ ਬਿਊਰੋ)- ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਗੁਰੂ ਰਵਿਦਾਸ ਜੀ ਦੇ 650ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਜਸ਼ਨਾਂ ਤਹਿਤ ਚੱਲ ਰਹੇ ਸਮਾਗਮਾਂ ਅਤੇ ਆਗਾਮੀ ਪ੍ਰੋਗਰਾਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਨਾਲ ਹੀ ਸਾਰੇ ਸਬੰਧਤ ਵਿਭਾਗਾਂ ਨੂੰ ਪ੍ਰੋਗਰਾਮਾਂ ਦੇ ਸਫ਼ਲਤਾ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਅੱਜ ਇੱਥੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਨ ਪੁੱਜੇ ਕੈਬਨਿਟ ਮੰਤਰੀ ਨੂੰ ਦੱਸਿਆ ਗਿਆ ਕਿ ਗੁਰੂ ਰਵਿਦਾਸ ਨੂੰ ਸਮਰਪਿਤ ਯਾਦਗਾਰੀ ਜਸ਼ਨਾਂ ਵਜੋਂ ਜੁਲਾਈ ਤੋਂ ਨਵੰਬਰ ਤੱਕ ਸੂਬੇ ਭਰ ਵਿਚ ਇੱਕ ਲੜੀ ਤਹਿਤ ਧਾਰਮਿਕ, ਸੱਭਿਆਚਾਰਕ, ਵਿੱਦਿਅਕ ਅਤੇ ਹੋਰ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਸ ਮੀਟਿੰਗ ਵਿਚ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਪੰਜਾਬ ਵਿਰਾਸਤ ਅਤੇ ਸੈਰ-ਸਪਾਟਾ ਵਿਕਾਸ ਬੋਰਡ ਦੇ ਸਲਾਹਕਾਰ ਦੀਪਕ ਬਾਲੀ ਤੋਂ ਇਲਾਵਾ ਮਾਹਰ ਪੈਨਲ ਤੋਂ ਸੰਤ ਪ੍ਰਦੀਪ ਦਾਸ ਡੇਰਾ ਬੱਲਾਂ, ਸੰਤ ਨਿਰਮਲ ਦਾਸ ਜਲੰਧਰ, ਸੰਤ ਕੇਵਲ ਸਿੰਘ ਤਪ ਅਸਥਾਨ ਖੁਰਾਲਗੜ੍ਹ, ਸੰਤ ਸਤਵਿੰਦਰ ਸਿੰਘ ਹੀਰਾ ਚਰਨ ਛੋਹ ਗੰਗਾ ਖੁਰਾਲਗੜ੍ਹ, ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਡਾ. ਮਨਜਿੰਦਰ ਸਿੰਘ ਅਤੇ ਅੰਮ੍ਰਿਤਸਰ ਤੋਂ ਡਾ. ਰਾਜ ਕੁਮਾਰ ਹੰਸ ਵੀ ਸ਼ਾਮਲ ਹੋਏ। ਮੀਟਿੰਗ ਦੌਰਾਨ ਇਹ ਵੀ ਦੱਸਿਆ ਗਿਆ ਕਿ ਪੰਜਾਬ ਭਰ ਦੀਆਂ ਪ੍ਰਮੁੱਖ ਯੂਨੀਵਰਸਿਟੀਆਂ ਵਿਚ ਗੁਰੂ ਰਵਿਦਾਸ ਜੀ ਦੇ ਜੀਵਨ, ਫ਼ਲਸਫ਼ੇ ਅਤੇ ਵਿਰਾਸਤ ਬਾਰੇ ਸੈਮੀਨਾਰ ਅਤੇ ਵਰਕਸ਼ਾਪਾਂ ਕਰਵਾਈਆਂ ਜਾ ਰਹੀਆਂ ਹਨ।