ਸੂਬੇ ਭਰ ਦੇ ਆਦਰਸ਼ ਸਕੂਲਾਂ ਵਲੋਂ ਅਣਮਿੱਥੇ ਸਮੇਂ ਲਈ ਪੱਕਾ ਧਰਨਾ ਅੱਜ ਤੋਂ ਸ਼ੁਰੂ ਉਕਤ ਸਕੂਲਾਂ ਦੇ ਅਧਿਆਪਕਾਂ ਨੇ ਕੀਤੀ ਕਲਮ ਛੋੜ ਹੜਤਾਲ
ਚੀਮਾ ਮੰਡੀ, 4 ਅਗਸਤ (ਗੁਰਜੀਤ ਸਿੰਘ ਚਹਿਲ)-ਆਦਰਸ਼ ਸਕੂਲ ਟੀਚਿੰਗ ਅਤੇ ਨਾਨ ਟੀਚਿੰਗ ਐਸੋਸੀਏਸ਼ਨ ਪੰਜਾਬ ਦੇ ਸੱਦੇ ‘ਤੇ ਪੰਜਾਬ ਭਰ ਦੇ ਆਦਰਸ਼ ਸਕੂਲਾਂ ਦੇ ਅਧਿਆਪਕ, ਸਹਾਇਕ ਅਧਿਆਪਕ ਅਤੇ ਦਰਜਾ ਚਾਰ ਕਰਮਚਾਰੀ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਕ ‘ਚ 5 ਅਗਸਤ ਤੋਂ ਸੰਗਰੂਰ ਵਿਖੇ ਮਿੱਥੇ ਸਮੇਂ ਲਈ ਕਲਮ ਛੋੜ ਹੜਤਾਲ ਅਤੇ ਪੱਕਾ ਧਰਨਾ ਸ਼ੁਰੂ ਕਰਨਗੇ । ਯੂਨੀਅਨ ਆਗੂਆਂ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਆਦਰਸ਼ ਸਕੂਲਾਂ ਦੇ ਕਰਮਚਾਰੀ ਬਹੁਤ ਹੀ ਨਿਗੂਣੀਆਂ ਤਨਖਾਹਾਂ ਅਤੇ ਅਸੁਰੱਖਿਅਤ ਸੇਵਾ ਸ਼ਰਤਾਂ ਹੇਠ ਕੰਮ ਕਰਨ ਲਈ ਮਜਬੂਰ ਹਨ।
ਅਜੀਤ ਡੈਸਕ
05-08-2026