05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਈ.ਡੀ. ਵਲੋਂ ਸੰਜੀਵ ਅਰੋੜਾ ਦੇ ਮਾਮਲੇ ਵਿਚ ਇੰਡਸਟਰੀਜ ਡਿਵਲਪਮੈਂਟ ਕਾਰਪੋਰੇਸ਼ਨ ਵਿਖੇ ਛਾਪੇਮਾਰੀ

ਚੰਡੀਗੜ੍ਹ, 4 ਅਗਸਤ (ਕਪਿਲ ਵਧਵਾ)-ਪੰਜਾਬ ਸਟੇਟ ਇੰਡਸਟਰੀਜ ਡਿਵਲਪਮੈਂਟ ਕਾਰਪੋਰੇਸ਼ਨ (ਪੀ. ਐੱਸ.

ਅਜੀਤ ਡੈਸਕ 05-08-2026
ਚੰਡੀਗੜ੍ਹ, 4 ਅਗਸਤ (ਕਪਿਲ ਵਧਵਾ)-ਪੰਜਾਬ ਸਟੇਟ ਇੰਡਸਟਰੀਜ ਡਿਵਲਪਮੈਂਟ ਕਾਰਪੋਰੇਸ਼ਨ (ਪੀ. ਐੱਸ. ਆਈ. ਡੀ. ਸੀ.) ਦੇ ਸੈਕਟਰ-17 ਸਥਿਤ ਦਫ਼ਤਰ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀਆਂ ਚੰਡੀਗੜ੍ਹ ਅਤੇ ਦਿੱਲੀ ਦੀਆਂ ਟੀਮਾਂ ਨੇ ਛਾਪੇਮਾਰੀ ਕੀਤੀ। ਸੂਤਰਾਂ ਅਨੁਸਾਰ ਇਹ ਕਾਰਵਾਈ ਸਾਬਕਾ ਮੰਤਰੀ ਸੰਜੀਵ ਅਰੋੜਾ ਨਾਲ ਜੁੜੇ ਹਵਾਲਾ ਰਾਸ਼ੀ ਮਾਮਲੇ ਦੇ ਸਿਲਸਿਲੇ ਵਿਚ ਕੀਤੀ ਗਈ। ਈ.ਡੀ. ਦੀਆਂ ਟੀਮਾਂ ਨੇ ਦਫ਼ਤਰ ਤੋਂ ਕੁਝ ਅਹਿਮ ਦਸਤਾਵੇਜ਼ ਆਪਣੇ ਕਬਜ਼ੇ ਵਿਚ ਲਏ ਹਨ। ਹਾਲਾਂਕਿ, ਏਜੰਸੀ ਵਲੋਂ ਅਜੇ ਤੱਕ ਇਸ ਸੰਬੰਧੀ ਕੋਈ ਅਧਿਕਾਰਕ ਬਿਆਨ ਜਾਰੀ ਨਹੀਂ ਕੀਤਾ ਗਿਆ। ਦੂਜੇ ਪਾਸੇ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਸ ਕਾਰਵਾਈ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਈ.ਡੀ. ਨੇ ਦੋਸ਼ ਲਗਾਇਆ ਹੈ ਕਿ ਦਿੱਲੀ ਦੀਆਂ ਫਰਜ਼ੀ ਅਤੇ ਬੰਦ ਹੋ ਚੁੱਕੀਆਂ ਸ਼ੈੱਲ ਕੰਪਨੀਆਂ ਰਾਹੀਂ ਕਰੀਬ 103 ਕਰੋੜ ਰੁਪਏ ਦੇ ਲੈਣ-ਦੇਣ ਨੂੰ ਜਾਇਜ਼ ਦਿਖਾਉਣ, ਫਰਜ਼ੀ ਇਨਪੁੱਟ ਟੈਕਸ ਕਰੈਡਿਟ ਅਤੇ ਜੀ. ਐੱਸ. ਟੀ. ਰਿਫੰਡ ਦਾ ਲਾਭ ਲੈਣ ਦੀ ਸਾਜ਼ਿਸ਼ ਰਚੀ ਗਈ। ਦੱਸ ਦਈਏ ਕਿ ਇਸ ਮਾਮਲੇ ਵਿਚ ਸੰਜੀਵ ਅਰੋੜਾ ਨੂੰ 9 ਮਈ 2026 ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਫਿਲਹਾਲ ਉਹ ਨਿਆਂਇਕ ਹਿਰਾਸਤ ਤਹਿਤ ਜੇਲ੍ਹ ਵਿਚ ਨਜ਼ਰਬੰਦ ਹਨ।
ਪਿਛਲੀ ਖ਼ਬਰ ਸਿੱਖਿਆ ਵਿਭਾਗ ਵਲੋਂ 14 ਅਗਸਤ ਤੱਕ ਅਸਲ ਕੇਸ ਭੇਜਣ ਦੇ ਹੁਕਮ ਅਗਲੀ ਖ਼ਬਰ ਈ-20 ਈਥਨੋਲ ਬਲੈਂਡਿੰਗ ਦਾ ਵਿਰੋਧ ਸਿਆਸੀ ਡਰਾਮਾ-ਕੇਵਲ ਸਿੰਘ ਢਿੱਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।