06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਸੰਤ ਬਾਬਾ ਸੁੱਚਾ ਸਿੰਘ ਦੇ ਬਰਸੀ ਸਮਾਗਮ 15 ਤੋਂ-ਸੰਤ ਬਾਬਾ ਅਮੀਰ ਸਿੰਘ

ਲੁਧਿਆਣਾ,5 ਅਗਸਤ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿਖੇ ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ ਸੱਚਖੰਡ ਵਾਸੀ ਸੰਤ ਬਾਬਾ ਸੁੱਚਾ ਸਿੰਘ ਦੀ ਯਾਦ ਵਿਚ 24ਵਾਂ ਬਰਸੀ ਸਮਾਗਮ ਉਨ੍ਹਾਂ ਵਲੋਂ ਵਰੋਸਾਏ ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ। ਸੰਤ ਬਾਬਾ ਅਮੀਰ ਸਿੰਘ ਨੇ ਬਰਸੀ ਸਮਾਗਮਾਂ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 15 ਤੋਂ 21 ਅਗਸਤ ਤੱਕ ਰਾਤ ਨੂੰ 8:00 ਵਜੇ ਤੋ 9:15 ਵਜੇ ਤੱਕ ਨਾਮ ਸਿਮਰਨ ਸਮਾਗਮ ਹੋਣਗੇ।

ਅਜੀਤ ਡੈਸਕ 06-08-2026
ਲੁਧਿਆਣਾ,5 ਅਗਸਤ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿਖੇ ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ ਸੱਚਖੰਡ ਵਾਸੀ ਸੰਤ ਬਾਬਾ ਸੁੱਚਾ ਸਿੰਘ ਦੀ ਯਾਦ ਵਿਚ 24ਵਾਂ ਬਰਸੀ ਸਮਾਗਮ ਉਨ੍ਹਾਂ ਵਲੋਂ ਵਰੋਸਾਏ ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ।ਸੰਤ ਬਾਬਾ ਅਮੀਰ ਸਿੰਘ ਨੇ ਬਰਸੀ ਸਮਾਗਮਾਂ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 15 ਤੋਂ 21 ਅਗਸਤ ਤੱਕ ਰਾਤ ਨੂੰ 8:00 ਵਜੇ ਤੋ 9:15 ਵਜੇ ਤੱਕ ਨਾਮ ਸਿਮਰਨ ਸਮਾਗਮ ਹੋਣਗੇ। 22 ਅਗਸਤ ਨੂੰ ਰੈਣ ਸਬਾਈ ਕੀਰਤਨ ਸਮਾਗਮ, 23, 24 ਅਗਸਤ ਨੂੰ ਰਾਤ ਦੇ ਵਿਸ਼ੇਸ ਕੀਰਤਨ ਦਰਬਾਰ ਸਜਾਏ ਜਾਣਗੇ। 25 ਤੋਂ 27 ਅਗਸਤ ਤੱਕ ਸਵੇਰ ਤੋਂ ਰਾਤ ਤੱਕ ਦੀਵਾਨ ਸਜਾਏ ਜਾਣਗੇ, 27 ਅਗਸਤ ਨੂੰ ਅਖੰਡ ਪਾਠ ਦੀ ਸਮਾਪਤੀ ਉਪਰੰਤ ਸੰਤ ਸਮਾਗਮ ਹੋਣਗੇ, ਜਿਸ ਵਿਚ ਤਖ਼ਤ ਸਾਹਿਬਾਨਾਂ ਦੇ ਜਥੇਦਾਰ, ਸ਼੍ਰੋਮਣੀ ਕਮੇਟੀ ਸਮੇਤ ਧਾਰਮਿਕ ਸੰਸਥਾਵਾਂ, ਸੰਪਰਦਾਵਾਂ, ਨਿਹੰਗ ਸਿੰਘ ਜਥੇਬੰਦੀਆਂ, ਸਭਾ ਸੁਸਾਇਟੀ, ਨੌਜਵਾਨ ਵਿਦਿਆਰਥੀ ਜਥੇਬੰਦੀਆਂ ਆਦਿ ਦੇ ਮੁਖੀ ਜਾਂ ਨੁਮਾਇਦਿਆਂ ਦੀ ਸ਼ਮੂਲੀਅਤ ਹੋਵੇਗੀ।ਬਰਸੀ ਸਮਾਗਮਾਂ ਮੌਕੇ ਵਿਸ਼ੇਸ਼ ਤੌਰ ‘ਤੇ 23 ਅਗਸਤ ਨੂੰ ਜਵੱਦੀ ਟਕਸਾਲ ਵਿਖੇ ਸੁੱਖ ਸਾਗਰ ਚੈਰੀਟੇਬਲ ਡਿਸਪੈਂਸਰੀ ਅਤੇ ਸਿਲਾਈ ਸੈਂਟਰ ਦਾ ਉਦਘਾਟਨ ਕੀਤਾ ਜਾਵੇਗਾ, 23, 24 ਅਗਸਤ ਨੂੰ ਅੱਖਾਂ, ਦੰਦਾਂ ਦਾ ਮੁਫ਼ਤ ਮੈਡੀਕਲ ਕੈਂਪ ਵੀ ਲਗਾਇਆ ਜਾਵੇਗਾ ।
ਪਿਛਲੀ ਖ਼ਬਰ ਹੜਤਾਲ ਦੀ ਲਪੇਟ ’ਚ ਆਏ ਪੰਜਾਬ ਦੇ 2500 ਆਯੁਸ਼ਮਾਨ ਆਰੋਗਿਆ ਕੇਂਦਰ ਸੀ.ਐੱਚ.ਓ. ਦੀ ਮੁਕੰਮਲ ਹੜਤਾਲ ਸ਼ੁਰੂ, ਹਜ਼ਾਰਾਂ ਪਿੰਡਾ... ਅਗਲੀ ਖ਼ਬਰ ਗੁਰਦਾਸਪੁਰ ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।