06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਪਾਕਿਸਤਾਨ ਤੋਂ ਆਈ 16 ਕਿੱਲੋ ਹੈਰੋਇਨ ਸਮੇਤ 4 ਤਸਕਰ ਗ੍ਰਿਫ਼ਤਾਰ

ਅਟਾਰੀ ਸਰਹੱਦ, 5 ਅਗਸਤ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ)-ਡੀ. ਆਈ.

ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਗਏ ਤਸਕਰਾਂ ਨਾਲ ਥਾਣਾ ਘਰਿੰਡਾ ਦੀ ਪੁਲਿਸ। ਤਸਵੀਰ : ਰਾਜਿੰਦਰ ਸਿੰਘ ਰੂਬੀ 06-08-2026
ਅਟਾਰੀ ਸਰਹੱਦ, 5 ਅਗਸਤ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ)-ਡੀ. ਆਈ. ਜੀ. ਬਾਰਡਰ ਰੇਂਜ ਹਰਮਨਬੀਰ ਸਿੰਘ ਗਿੱਲ, ਐੱਸ. ਐੱਸ. ਪੀ. ਅੰਮ੍ਰਿਤਸਰ ਦਿਹਾਤੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਡੀ. ਐੱਸ. ਪੀ. ਗੁਰਿੰਦਰ ਸਿੰਘ ਨਾਗਰਾ, ਡੀ. ਐੱਸ. ਪੀ. ਯਾਦਵਿੰਦਰ ਸਿੰਘ, ਐੱਸ. ਐੱਚ. ਓ. ਅਮਨਦੀਪ ਸਿੰਘ ਅਮਨ ਦੀ ਅਗਵਾਈ ਵਿਚ ਨਸ਼ਿਆਂ ਨੂੰ ਠੱਲ੍ਹ ਪਾਉਂਦਿਆਂ ਸਰਹੱਦੀ ਇਲਾਕੇ ਵਿਚ ਪਾਕਿਸਤਾਨ ਤੋਂ ਵੱਖ-ਵੱਖ ਥਾਵਾਂ ‘ਤੇ ਡਰੋਨਾ ਰਾਹੀਂ ਆਈ ਹੈਰੋਇਨ ਦੀ ਵੱਡੀ ਖੇਪ ਨੂੰ ਫੜ ਕੇ ਪੰਜਾਬ ਪੁਲਿਸ ਨੇ ਇਕ ਵੱਡੀ ਸਫਲਤਾ ਹਾਸਿਲ ਕੀਤੀ ਹੈ। ਇਸੇ ਤਹਿਤ ਥਾਣਾ ਘਰਿੰਡਾ ਦੀ ਪੁਲਿਸ ਵਲੋਂ ਪਾਕਿਸਤਾਨੀ ਤਸਕਰਾਂ ਵਲੋਂ ਭਾਰਤੀ ਤਸਕਰਾਂ ਦੇ ਇਸ਼ਾਰੇ ‘ਤੇ ਭਾਰਤ ਦੇ ਵੱਖ-ਵੱਖ ਸਰਹੱਦੀ ਇਲਾਕਿਆਂ ਵਿਚ ਸੁੱਟੀ ਗਈ 16 ਕਿੱਲੋ ਦੇ ਕਰੀਬ 80 ਕਰੋੜ ਦੀ ਹੈਰੋਇਨ ਨੂੰ ਬਰਾਮਦ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਪੰਜਾਬ ਦੇ ਸਰਹੱਦੀ ਪੁਲਿਸ ਥਾਣਾ ਘਰਿੰਡਾ ਦੇ ਅੱਗੇ ਐੱਸ. ਐੱਚ. ਓ. ਅਮਨਦੀਪ ਦੀ ਅਗਵਾਈ ਵਿਚ ਲਗਾਏ ਗਏ ਨਾਕੇ ਦੌਰਾਨ 10 ਕਿੱਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ , ਭਾਰਤ ਦੇ ਸਰਹੱਦੀ ਪਿੰਡ ਧਨੋਏ ਤੋਂ ਪੰਜ ਕਿੱਲੋ ਹੈਰੋਇਨ ਸਮੇਤ ਇਕ ਨਸ਼ਾ ਤਸਕਰ ਅਤੇ ਕਸਬਾ ਅਟਾਰੀ ਤੋਂ ਇਕ ਕਿੱਲੋ ਹੈਰੋਇਨ ਸਮੇਤ ਇਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਦੋਸ਼ੀ ਦੋ ਦਿਨ ਪਹਿਲਾਂ ਹੀ ਅਟਾਰੀ ਵਿਖੇ ਇਕ ਵਿਅਕਤੀ ‘ਤੇ ਗੋਲੀਆਂ ਚਲਾ ਕੇ ਪੁਲਿਸ ਦੀ ਪਕੜ ਵਿਚੋਂ ਭੱਜਾ ਹੋਇਆ ਸੀ, ਜਿਸ ਨੂੰ ਅੱਜ ਐੱਸ. ਐੱਚ. ਓ. ਅਮਨਦੀਪ ਸਿੰਘ ਦੀ ਅਗਵਾਈ ਵਿਚ ਪੁਲਿਸ ਪਾਰਟੀ ਨੇ ਇਕ ਕਿੱਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਿਲ ਕੀਤੀ ਹੈ।
ਪਿਛਲੀ ਖ਼ਬਰ ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਵਲੋਂ ਮੁੱਖ ਮੰਤਰੀ ਨਿਵਾਸ ਨਜ਼ਦੀਕ ਰੋਸ ਧਰਨਾ ਅਗਲੀ ਖ਼ਬਰ ਹੜਤਾਲ ਦੀ ਲਪੇਟ ’ਚ ਆਏ ਪੰਜਾਬ ਦੇ 2500 ਆਯੁਸ਼ਮਾਨ ਆਰੋਗਿਆ ਕੇਂਦਰ ਸੀ.ਐੱਚ.ਓ. ਦੀ ਮੁਕੰਮਲ ਹੜਤਾਲ ਸ਼ੁਰੂ, ਹਜ਼ਾਰਾਂ ਪਿੰਡਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।