06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਪਾਕਿਸਤਾਨ ਤੋਂ ਆਏ ਹਥਿਆਰਾਂ ਦੇ ਜ਼ਖੀਰੇ ਸਮੇਤ ਇਕ ਕਾਬੂ

ਤਰਨ ਤਾਰਨ, 5 ਅਗਸਤ (ਹਰਿੰਦਰ ਸਿੰਘ)-ਤਰਨ ਤਾਰਨ ਪੁਲਿਸ ਅਤੇ ਬੀ. ਐੱਸ.

ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ, ਐੱਸ.ਪੀ. (ਡੀ.) ਰਿਪੁਤਪਨ ਸਿੰਘ, ਐੱਸ.ਪੀ. (ਐੱਚ.) ਮਨਿੰਦਰ ਸਿੰਘ, ਸੀ.ਆਈ.ਏ. ਸਟਾਫ ਇੰਚਾਰਜ ਰੁਪਿੰਦਰਪਾਲ ਸਿੰਘ ਤੇ ਹੋਰ। ਤਸਵੀਰ : ਲਵਲੀ 06-08-2026
ਤਰਨ ਤਾਰਨ, 5 ਅਗਸਤ (ਹਰਿੰਦਰ ਸਿੰਘ)-ਤਰਨ ਤਾਰਨ ਪੁਲਿਸ ਅਤੇ ਬੀ.ਐੱਸ.ਐੱਫ. ਨੇ ਸਾਂਝੇ ਆਪ੍ਰੇਸ਼ਨ ਦੌਰਾਨ ਭਾਰਤ-ਪਾਕਿਸਤਾਨ ਸਰਹੱਦ ਦੇ ਨਜ਼ਦੀਕ ਇਕ ਪਿੰਡ ਤੋਂ ਇਕ ਵਿਅਕਤੀ ਨੂੰ ਕਾਬੂ ਕਰਕੇ ਪਾਕਿਸਤਾਨੀਂ ਤਸਕਰਾਂ ਪਾਸੋਂ ਹਥਿਆਰਾਂ ਦਾ ਜਖੀਰਾ ਬਰਾਮਦ ਕੀਤਾ ਹੈ, ਜਿਸ ਵਿਚ 7 ਪਿਸਤੌਲ, ਇਕ ਐਮ.ਪੀ.ਗੰਨ, 89 ਕਾਰਤੂਸ, 2 ਮੋਬਾਈਲ ਸ਼ਾਮਿਲ ਹਨ। ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਸੀ.ਆਈ.ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੂੰ ਸੂਚਨਾ ਮਿਲੀ ਕਿ ਮਨਜੀਤ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਵਾਸੀ ਵਾਂ ਤਾਰਾ ਸਿੰਘ ਦੇ ਪਾਕਿਸਤਾਨੀ ਤਸਕਰਾਂ ਨਾਲ ਸੰਬੰਧ ਹਨ। ਉਨ੍ਹਾਂ ਦੱਸਿਆ ਕਿ ਸੀ.ਆਈ.ਏ. ਸਟਾਫ ਪੁਲਿਸ ਦੀ ਟੀਮ ਅਤੇ ਬੀ.ਐੱਸ.ਐੱਫ ਦੀ ਟੀਮ ਵਲੋਂ ਇਕ ਸਾਂਝੇ ਆਪ੍ਰੇਸ਼ਨ ਚਲਾਇਆ ਗਿਆ, ਜਿਸ ਦੌਰਾਨ ਮਨਜੀਤ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਵਾਂ ਤਾਰਾ ਸਿੰਘ ਦੇ ਘਰ ਛਾਪੇਮਾਰੀ ਕੀਤੀ ਅਤੇ ਘਰ ਵਿਚੋਂ ਹਥਿਆਰਾਂ ਦਾ ਵੱਡਾ ਜਖੀਰਾ ਬਰਾਮਦ ਕੀਤਾ ਗਿਆ, ਜਿਸ ਵਿਚ ਇਕ ਐੱਮ.ਪੀ. 9 ਗੰਨ, 7 ਵਿਦੇਸ਼ੀ ਪਿਸਟਲ ਅਤੇ ਹੋਰ ਅਸਲ੍ਹਾ ਬਰਾਮਦ ਕੀਤਾ ਗਿਆ। ਬਰਾਮਦ ਕੀਤੇ ਗਏ ਹਥਿਆਰਾਂ ਵਿਚ 1 ਬਰੇਟਾ 30 ਬੋਰ ਪਿਸਟਲ ਸਮੇਤ ਮੈਗਜ਼ੀਨ, 4 ਗਲੌਕ 9 ਐੱਮ.ਐੱਮ. ਸਮੇਤ ਮੈਗਜ਼ੀਨ, 2 ਜ਼ਗਾਨਾ ਪਿਸਟਲ 30 ਬੋਰ ਸਮੇਤ ਮੈਗਜ਼ੀਨ ਅਤੇ 1 ਐੱਮ.ਪੀ. 9 ਡਰੈਗਨ ਗੰਨ ਸਮੇਤ 2 ਮੈਗਜ਼ੀਨ ਅਤੇ 89 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮੁਲਜ਼ਮ ਨੇ ਇਹ ਹਥਿਆਰ ਪਾਕਿਸਤਾਨ ਪਾਸੋਂ ਡਰੋਨ ਰਾਹੀਂ ਮੰਗਵਾਏ ਸਨ ਅਤੇ ਇਹ ਹਥਿਆਰਾਂ ਦੀ ਵੱਡੀ ਖੇਪ ਪੀ.ਆਈ.ਓ. ਅਤੇ ਗੈਂਗਸਟਰਾਂ ਵਲੋਂ ਮਿੱਥ ਕੇ ਹੱਤਿਆਵਾਂ ਕਰਨ ਲਈ ਵਰਤੀ ਜਾਣੀ ਸੀ। ਇਸ ਸੰਬੰਧ ਵਿਚ ਥਾਣਾ ਖਾਲੜਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।ਇਸ ਮੌਕੇ ਐੱਸ.ਪੀ.(ਡੀ.) ਰਿਪੁਤਪਨ ਸਿੰਘ, ਐੱਸ.ਪੀ.(ਐੱਚ.) ਮਨਿੰਦਰ ਸਿੰਘ, ਸੀ.ਆਈ.ਏ. ਸਟਾਫ. ਇੰਚਾਰਜ ਰੁਪਿੰਦਰਪਾਲ ਸਿੰਘ ਆਦਿ ਵੀ ਮੌਜੂਦ ਸਨ।
ਪਿਛਲੀ ਖ਼ਬਰ ਸਿੱਖਿਆ ਮੰਤਰੀ ਮਹੀਪਾਲ ਢਾਂਡਾ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਸ਼ਿਸ਼ਟਾਚਾਰ ਮੁਲਾਕਾਤ ਕਰਦੇ ਹੋਏ। ਮਹੀਪਲ ਢਾਂ... ਅਗਲੀ ਖ਼ਬਰ ਪੰਜਾਬ ਦੀਆਂ ਸੜਕਾਂ ’ਤੇ ਵਗਦਾ ਨਾਹੱਕ ਖ਼ੂਨ, ਸਾਂਝੀ ਜਵਾਬਦੇਹੀ ਦੀ ਲੋੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।