ਜਥੇਦਾਰ ਹਰਬੰਸ ਸਿੰਘ ਮੰਝਪੁਰ ਨੂੰ ਸਦਮਾ, ਮਾਤਾ ਦਾ ਦਿਹਾਂਤ
ਭੰਗਾਲਾ, 5 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)-ਜਥੇਦਾਰ ਹਰਬੰਸ ਸਿੰਘ ਮੰਝਪੁਰ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੀ ਮਾਤਾ ਮਹਿੰਦਰ ਕੌਰ ਮੰਝਪੁਰ (104) ਆਪਣੀ ਸਵਾਸਾਂ ਦੀ ਪੂੰਜੀ ਪੂਰੀ ਕਰਦੇ ਹੋਏ ਗੁਰੂ ਚਰਨਾਂ ਵਿਚ ਜਾ ਬਿਰਾਜੇ। ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਦੇ ਸਪੁੱਤਰ ਜਥੇਦਾਰ ਹਰਬੰਸ ਸਿੰਘ ਮੰਝਪੁਰ ਸਾਬਕਾ ਕਾਰਜਕਾਰੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਨੇ ਦੱਸਿਆ ਕਿ ਮਾਤਾ ਮਹਿੰਦਰ ਕੌਰ ਮੰਝਪੁਰ ਪਿਛਲੇ ਦਿਨੀਂ ਅਮਰੀਕਾ ਵਿਖੇ ਸਵਰਗ ਸਿਧਾਰ ਗਏ ਸਨ।
ਮਾਤਾ ਮਹਿੰਦਰ ਕੌਰ ਮੰਝਪੁਰ
06-08-2026