06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਬੇਜ਼ਮੀਨੇ ਮਜ਼ਦੂਰਾਂ ਵਲੋਂ ਮੁੱਖ ਮੰਤਰੀ ਦੀ ਜਲੰਧਰ ਸਥਿਤ ਰਿਹਾਇਸ਼ ਵੱਲ ਮਾਰਚ

ਜਲੰਧਰ, 5 ਅਗਸਤ (ਐੱਮ. ਐੱਸ.

ਰੈਲੀ ’ਚ ਭਾਗ ਲੈਂਦੇ ਹੋਏ ਬੇਜ਼ਮੀਨੇ ਮਜ਼ਦੂਰ ਤੇ ਹੋਰ। ਤਸਵੀਰ : ਜੀ.ਪੀ. ਸਿੰਘ 06-08-2026
ਜਲੰਧਰ, 5 ਅਗਸਤ (ਐੱਮ.ਐੱਸ. ਲੋਹੀਆ)-ਪੰਜਾਬ ਭਰ ‘ਚੋਂ ਆਏ ਬੇਜ਼ਮੀਨੇ ਮਜ਼ਦੂਰ ਮਰਦ-ਔਰਤਾਂ ਵਲੋਂ ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਰੈਲੀ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਜਲੰਧਰ ਸਥਿਤ ਰਿਹਾਇਸ਼ ਵੱਲ ਮਾਰਚ ਕੀਤਾ ਗਿਆ, ਜਿਸ ਨੂੰ ਪੁਲਿਸ ਪ੍ਰਸ਼ਾਸ਼ਨ ਵਲੋਂ ਕੁਝ ਦੂਰੀ ’ਤੇ ਹੀ ਰੋਕ ਲਿਆ ਗਿਆ। ਇਸ ਮੌਕੇ ਪਹੁੰਚੀ ਏ.ਡੀ.ਸੀ. (ਪੇਂਡੂ ਵਿਕਾਸ) ਦਿਵਿਆ ਪੀ. ਨੂੰ ਆਗੂਆਂ ਵਲੋਂ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਪ੍ਰਧਾਨ ਦਰਸ਼ਨ ਨਾਹਰ, ਪੰਜਾਬ ਖੇਤ ਮਜ਼ਦੂਰ ਸਭਾ ਦੇ ਪ੍ਰਮੁੱਖ ਆਗੂ ਗੁਲਜ਼ਾਰ ਗੋਰੀਆ, ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਗੋਬਿੰਦ ਸਿੰਘ ਛਾਜਲੀ, ਕੁਲ ਹਿੰਦ ਖੇਤ ਮਜਦੂਰ ਯੂਨੀਅਨ ਦੇ ਸੂਬਾ ਸਕੱਤਰ ਚਮਕੌਰ ਸਿੰਘ ਖੇੜੀ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਮੁਕੇਸ਼ ਮਲੌਦ ਅਤੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਆਗੂ ਪ੍ਰਗਟ ਸਿੰਘ ਕਾਲਾਝਾੜ ਨੇ ਕਿਹਾ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਪ੍ਰਚਾਰਿਆ ਗਿਆ ਕਿ ਸਾਡੇ ਰਾਜ ’ਚ ਕਿਸੇ ਨੂੰ ਧਰਨੇ ਲਾਉਣ ਦੀ ਲੋੜ ਨਹੀਂ ਪਵੇਗੀ ਪਰ ਹੋਇਆ ਇਸ ਦੇ ਉਲਟ ਮੋਦੀ ਸਰਕਾਰ ਵਲੋਂ ਲਿਆਂਦੇ ਮਜ਼ਦੂਰ ਵਿਰੋਧੀ ਲੇਬਰ ਕੋਡ, ਪੰਜਾਬ ’ਚ ਸਭ ਤੋਂ ਪਹਿਲਾਂ ਲਾਗੂ ਕੀਤੇ ਗਏ, ਹੁਣ ਕੇਂਦਰ ਸਰਕਾਰ ਵਲੋਂ ਜੀ ਰਾਮ ਜੀ ਕਾਨੂੰਨ ਰਾਹੀਂ, ਜੋ ਮਨਰੇਗਾ ਨੂੰ ਖ਼ਤਮ ਕੀਤਾ ਜਾ ਰਿਹਾ ਹੈ, ਉਵੇਂ ਹੀ ਪੰਜਾਬ ’ਚ ਮਨਰੇਗਾ ਮਜ਼ਦੂਰਾਂ ਦਾ ਰੁਜ਼ਗਾਰ ਠੱਪ ਪਿਆ ਹੈ। ਮਜ਼ਦੂਰ ਆਗੂਆਂ ਨੇ ਕਿਹਾ ਕਿ ਸੰਘਰਸ਼ਸ਼ੀਲ ਮਜ਼ਦੂਰ ਜਥੇਬੰਦੀਆਂ ਨਾਲ ਮੀਟਿੰਗ ਤੈਅ ਕਰਕੇ ਪੰਜ ਵਾਰ ਮੁੱਖ ਮੰਤਰੀ ਪੰਜਾਬ ਨੇ ਮੀਟਿੰਗ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਉਹ ਆਪਣਾ ਸੰਘਰਸ਼ ਹੋਰ ਵੀ ਤੇਜ਼ ਕਰਨਗੇ। ਇਸ ਮੌਕੇ ਗੁਰਨਾਮ ਸਿੰਘ ਦਾਉਦ, ਲਛਮਣ ਸਿੰਘ ਸੇਵੇਵਾਲਾ, ਕਸ਼ਮੀਰ ਸਿੰਘ ਘੁਗਸ਼ੋਰ, ਲਖਵੀਰ ਲੋਂਗੋਵਾਲ, ਸਤਪਾਲ ਬਨੂੜ, ਦੇਵੀ ਕੁਮਾਰੀ ਸਰਹਾਲੀ ਕਲਾਂ, ਗੁਰਬਿੰਦਰ ਸਿੰਘ ਬੋੜਾਂ, ਭੂਪ ਚੰਦ ਚੰਨੋਂ ਨੇ ਵੀ ਸੰਬੋਧਨ ਕੀਤਾ। ਸਟੇਜ ਸਕੱਤਰ ਦੇ ਫਰਜ਼ ਬਲਦੇਵ ਸਿੰਘ ਨੂਰਪੁਰੀ ਨੇ ਨਿਭਾਏ।
ਪਿਛਲੀ ਖ਼ਬਰ ਮੋਹਿੰਦਰ ਭਗਤ ਵਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਤੇ ਖੁੰਬ ਉਤਪਾਦਨ ਨਾਲ ਸੰਬੰਧਿਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਅਗਲੀ ਖ਼ਬਰ ਵਿਦਿਆਰਥੀਆਂ ਖ਼ਿਲਾਫ਼ ਹਿੰਸਾ ਲਈ ਗ੍ਰਹਿ ਮੰਤਰੀ ਜ਼ਿੰਮੇਵਾਰ - ਰਾਹੁਲ ਗਾਂਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।