06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਏ.ਬੀ.ਵੀ.ਪੀ. ਵਲੋਂ ਪੰਜਾਬ ਵਿਧਾਨ ਸਭਾ ਵੱਲ ਮਾਰਚ

ਚੰਡੀਗੜ੍ਹ, 5 ਅਗਸਤ (ਮਾਰਕੰਡਾ)-ਅਖਿਲ ਭਾਰਤੀ ਵਿਦਿਆਰਥੀ ਪਰਿਸ਼ਦ (ਏ. ਬੀ.

ਬੈਰੀਕੇਟ ’ਤੇ ਨਾਅਰੇਰਬਾਜ਼ੀ ਕਰਦੇ ਹੋਏ ਏ.ਬੀ.ਵੀ.ਪੀ. ਦੇ ਆਗੂ ਤੇ ਵਰਕਰ। ਤਸਵੀਰ : ਗੁਰਿੰਦਰ ਸਿੰਘ 06-08-2026
ਚੰਡੀਗੜ੍ਹ, 5 ਅਗਸਤ (ਮਾਰਕੰਡਾ)-ਅਖਿਲ ਭਾਰਤੀ ਵਿਦਿਆਰਥੀ ਪਰਿਸ਼ਦ (ਏ.ਬੀ.ਵੀ.ਪੀ.) ਵਲੋਂ ਪੇਪਰ ਲੀਕ ਮਾਮਲਿਆਂ, ਵਿਦਿਆਰਥੀ ਯੂਨੀਅਨ ਚੋਣਾਂ ਦੀ ਬਹਾਲੀ, ਸਿੱਖਿਆ ਪ੍ਰਣਾਲੀ ਵਿਚ ਸੁਧਾਰ ਸਮੇਤ ਹੋਰ ਮੰਗਾਂ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਵੱਲ ਮਾਰਚ ਕੀਤਾ ਗਿਆ।ਏ.ਬੀ.ਵੀ.ਪੀ. ਦੇ ਰਾਸ਼ਟਰੀ ਮਹਾਮੰਤਰੀ ਡਾ. ਵੀਰੇਂਦਰ ਸੋਲੰਕੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਅੱਜ ਉੱਚ ਸਿੱਖਿਆ ਲਈ ਦੂਜੇ ਸੂਬਿਆਂ ਅਤੇ ਵਿਦੇਸ਼ਾਂ ਦਾ ਰੁਖ਼ ਕਰਨ ਲਈ ਮਜਬੂਰ ਹਨ, ਜਿਸ ਦਾ ਮੁੱਖ ਕਾਰਨ ਪੰਜਾਬ ਸਰਕਾਰ ਵਲੋਂ ਸਿੱਖਿਆ ਅਤੇ ਸਿੱਖਿਆ ਸੰਸਥਾਵਾਂ ਦੀ ਅਣਦੇਖੀ ਹੈ। ਉਨ੍ਹਾਂ ਕਿਹਾ ਕਿ ਦਸ ਸੂਤਰੀ ਵਿਦਿਆਰਥੀ ਮੰਗਾਂ ਨੂੰ ਲੈ ਕੇ ਅੱਜ ਵਿਧਾਨ ਸਭਾ ਦਾ ਘਿਰਾਓ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਰਾਸ਼ਟਰੀ ਸਿੱਖਿਆ ਨੀਤੀ–2020 ਨੂੰ ਤੁਰੰਤ ਲਾਗੂ ਕਰਨ ਦੀ ਵੀ ਮੰਗ ਕੀਤੀ।ਏ.ਬੀ.ਵੀ.ਪੀ. ਦੇ ਰਾਸ਼ਟਰੀ ਮੰਤਰੀ ਆਦਿਤਿਆ ਤਕਿਆਰ ਨੇ ‘ਆਪ’ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਵਿਚ ਇਸ ਸਰਕਾਰ ਨੇ ਸਿੱਖਿਆ ਦੇ ਵਪਾਰੀਕਰਨ ਨੂੰ ਬੜਾਵਾ ਦਿੱਤਾ ਹੈ। ਏ.ਬੀ.ਵੀ . ਪੀ. ਪੰਜਾਬ ਦੇ ਸੂਬਾ ਸਕੱਤਰ ਜਸਕਰਨ ਸਿੰਘ ਭੁੱਲਰ ਨੇ ਕਿਹਾ ਕਿ ਜੋ ਸਰਕਾਰ ਪੰਜਾਬ ਨੂੰ ਸਿੱਖਿਆ ਦਾ ਮਾਡਲ ਬਣਾਉਣ ਦੇ ਵੱਡੇ-ਵੱਡੇ ਦਾਅਵੇ ਕਰਦੀ ਹੈ ਪਰ ਉਹੀ ਸਰਕਾਰ ਅੱਜ ਵਿਦਿਆਰਥੀ ਹਿੱਤਾਂ ਦੀ ਆਵਾਜ਼ ਉਠਾਉਣ ਵਾਲੇ ਸੰਗਠਨ ’ਤੇ ਪੁਲਿਸ ਰਾਹੀਂ ਦਮਨ ਕਰ ਰਹੀ ਹੈ। ਜਾਬ ਯੂਨੀਵਰਸਿਟੀ ਵਿਦਿਆਰਥੀ ਸੰਘ ਦੇ ਪ੍ਰਧਾਨ ਗੌਰਵਵੀਰ ਸਿੰਘ ਸੋਹਲ ਨੇ ਕਿਹਾ ਕਿ ਸਰਕਾਰ ਨੂੰ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਚਾਹੀਦਾ ਹੈ, ਨਾ ਕਿ ਸਿਰਫ਼ ਸੁਨਹਿਰੇ ਭਵਿੱਖ ਦੇ ਸੁਪਨੇ ਦਿਖਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਵਿਦਿਆਰਥੀਆਂ ਦੀਆਂ ਮੰਗਾਂ ਦਾ ਹੱਲ ਨਹੀਂ ਹੁੰਦਾ ਅਤੇ ਸਰਕਾਰ ਜ਼ਿੰਮੇਵਾਰੀ ਤੈਅ ਕਰਦੇ ਹੋਏ ਸਿੱਖਿਆ ਮੰਤਰੀ ਤੋਂ ਅਸਤੀਫ਼ਾ ਨਹੀਂ ਲੈਂਦੀ, ਉਦੋਂ ਤੱਕ ਇਹ ਸੰਘਰਸ਼ ਜਾਰੀ ਰਹੇਗਾ।
ਪਿਛਲੀ ਖ਼ਬਰ ਪੇਪਰ ਲੀਕ ਖ਼ਿਲਾਫ਼ ਵਿਧਾਨ ਸਭਾ ਦਾ ਘਿਰਾਓ ਕਰਨ ਜਾਂਦੇ ਪੰਜਾਬ ਯੂਥ ਕਾਂਗਰਸ ਆਗੂਆਂ ’ਤੇ ਪਾਣੀ ਦੀਆਂ ਬੁਛਾੜਾਂ ਅਗਲੀ ਖ਼ਬਰ ਮੋਹਿੰਦਰ ਭਗਤ ਵਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਤੇ ਖੁੰਬ ਉਤਪਾਦਨ ਨਾਲ ਸੰਬੰਧਿਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।