07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਕੌਮੀ ਇਨਸਾਫ ਮੋਰਚੇ ਵਲੋਂ ਬੰਦੀ ਸਿੰਘਾ ਦੀ ਰਿਹਾਈ ਲਈ ਲੋਕ ਭਵਨ ਦਾ ਘਿਰਾਓ 15 ਨੂੰ-ਗੁਰਿੰਦਰ ਸਿੰਘ

ਬਟਾਲਾ, 6 ਅਗਸਤ (ਸਤਿੰਦਰ ਸਿੰਘ)-ਬੇਗਮਪੁਰਾ ਖ਼ਾਲਸਾ ਰਾਜ ਪਾਰਟੀ ਦੇ ਪ੍ਰਧਾਨ ਅਤੇ ਕੌਮੀ ਇਨਸਾਫ ਮੋਰਚੇ ਦੀ ਤਾਲਮੇਲ ਕਮੇਟੀ ਦੇ ਮੈਂਬਰ ਗੁਰਿੰਦਰ ਸਿੰਘ ਬਾਜਵਾ ਨੇ ਆਖਿਆ ਕਿ ਕੌਮੀ ਇਨਸਾਫ ਮੋਰਚੇ ਵਲੋ ਬੰਦੀ ਸਿੰਘਾਂ ਦੀ ਰਿਹਾਈ, ਬਹਿਬਲ ਕਲਾਂ ਗੋਲੀਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਅਤੇ ਬੇਅਦਬੀ ਦੀਆਂ ਘਟਨਾਵਾਂ ਦੇ ਮੁੱਦਿਆਂ ਨੂੰ ਲੈ ਕੇ ਮੁਹਾਲੀ ਅਤੇ ਚੰਡੀਗੜ੍ਹ ਦੀ ਹੱਦ ’ਤੇ 7 ਜਨਵਰੀ 2023 ਤੋਂ ਮੋਰਚਾ ਲਾਇਆ ਗਿਆ ਹੈ। ਉਨ੍ਹਾਂ ਆਖਿਆ ਕਿ ਬੰਦੀ ਸਿੰਘ ਦੀ ਰਿਹਾਈ ਅਤੇ ਮੋਰਚੇ ਦੀਆਂ ਹੋਰ ਮੰਗਾਂ ਮਨਵਾਉਣ ਲਈ 15 ਅਗਸਤ ਨੂੰ ਪੰਜਾਬ ਦੇ ਰਾਜ ਭਵਨ (ਲੋਕ ਭਵਨ) ਦਾ ਘਿਰਾਓ ਕੀਤਾ ਜਾਵੇਗਾ, ਜਿਸ ਵਿਚ ਰਾਜਨੀਤਿਕ, ਧਾਰਮਿਕ, ਸਮਾਜਿਕ ਅਤੇ ਵੱਡੇ ਪੱਧਰ ’ਤੇ ਕਿਸਾਨ ਜਥੇਬੰਦੀਆਂ ਸ਼ਾਮਿਲ ਹੋਣਗੀਆਂ।

ਅਜੀਤ ਡੈਸਕ 07-08-2026
ਬਟਾਲਾ, 6 ਅਗਸਤ (ਸਤਿੰਦਰ ਸਿੰਘ)-ਬੇਗਮਪੁਰਾ ਖ਼ਾਲਸਾ ਰਾਜ ਪਾਰਟੀ ਦੇ ਪ੍ਰਧਾਨ ਅਤੇ ਕੌਮੀ ਇਨਸਾਫ ਮੋਰਚੇ ਦੀ ਤਾਲਮੇਲ ਕਮੇਟੀ ਦੇ ਮੈਂਬਰ ਗੁਰਿੰਦਰ ਸਿੰਘ ਬਾਜਵਾ ਨੇ ਆਖਿਆ ਕਿ ਕੌਮੀ ਇਨਸਾਫ ਮੋਰਚੇ ਵਲੋ ਬੰਦੀ ਸਿੰਘਾਂ ਦੀ ਰਿਹਾਈ, ਬਹਿਬਲ ਕਲਾਂ ਗੋਲੀਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਅਤੇ ਬੇਅਦਬੀ ਦੀਆਂ ਘਟਨਾਵਾਂ ਦੇ ਮੁੱਦਿਆਂ ਨੂੰ ਲੈ ਕੇ ਮੁਹਾਲੀ ਅਤੇ ਚੰਡੀਗੜ੍ਹ ਦੀ ਹੱਦ ’ਤੇ 7 ਜਨਵਰੀ 2023 ਤੋਂ ਮੋਰਚਾ ਲਾਇਆ ਗਿਆ ਹੈ। ਉਨ੍ਹਾਂ ਆਖਿਆ ਕਿ ਬੰਦੀ ਸਿੰਘ ਦੀ ਰਿਹਾਈ ਅਤੇ ਮੋਰਚੇ ਦੀਆਂ ਹੋਰ ਮੰਗਾਂ ਮਨਵਾਉਣ ਲਈ 15 ਅਗਸਤ ਨੂੰ ਪੰਜਾਬ ਦੇ ਰਾਜ ਭਵਨ (ਲੋਕ ਭਵਨ) ਦਾ ਘਿਰਾਓ ਕੀਤਾ ਜਾਵੇਗਾ, ਜਿਸ ਵਿਚ ਰਾਜਨੀਤਿਕ, ਧਾਰਮਿਕ, ਸਮਾਜਿਕ ਅਤੇ ਵੱਡੇ ਪੱਧਰ ’ਤੇ ਕਿਸਾਨ ਜਥੇਬੰਦੀਆਂ ਸ਼ਾਮਿਲ ਹੋਣਗੀਆਂ। ਬਾਜਵਾ ਨੇ ਅੱਗੇ ਆਖਿਆ ਕਿ ਨਵੰਬਰ 2019 ਵਿਚ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਲਾਨ ਕੀਤਾ ਸੀ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰ ਦਿੱਤਾ ਜਾਵੇਗਾ। ਇਸ ਸੰਬੰਧੀ ਕੇਂਦਰ ਸਰਕਾਰ ਵਲੋਂ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਪਰ ਸਾਢੇ 6 ਸਾਲ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਗਿਆ।
ਪਿਛਲੀ ਖ਼ਬਰ ਕਾਬਲ ਸਿੰਘ, ਭਾਈ ਸੁਖਵਿੰਦਰ ਸਿੰਘ ਅਗਵਾਨ, ਬਾਬੂ ਸਿੰਘ ਬਰਾੜ, ਸੁਖਪ੍ਰੀਤ ਸਿੰਘ ਉਦੋਕੇ ਤੇ ਪ੍ਰਗਟ ਸਿੰਘ ਸੰਧੂ। ਅਕਾਲੀ... ਅਗਲੀ ਖ਼ਬਰ ਉਦਯੋਗਪਤੀਆਂ ਤੇ ਵਪਾਰੀਆਂ ਵਲੋਂ ਸਰਕਾਰ ਨੂੰ ਮੁਕੰਮਲ ਹੜਤਾਲ ’ਤੇ ਜਾਣ ਦੀ ਚਿਤਾਵਨੀ ਸਾਨੂੰ ਤੰਗ ਕਰਨ ਦੀ ਬਜਾਏ ਕੰਮ ਕਰਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।