06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਸ਼੍ਰੋਮਣੀ ਕਮੇਟੀ ਅਰਸ਼ਦੀਪ ਸਿੰਘ ਕਲੇਰ ਨੂੰ ਭੇਜੇ ਕਾਨੂੰਨੀ ਨੋਟਿਸ-ਗੁਰਪ੍ਰਤਾਪ ਸਿੰਘ ਵਡਾਲਾ

ਚੰਡੀਗੜ੍ਹ, 6 ਅਗਸਤ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਨੇ ਅੱਜ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਹੈ ਕਿ ਇਕ ਨਿਊਜ਼ ਚੈਨਲ ਨੂੰ ਕਾਨੂੰਨੀ ਨੋਟਿਸ ਭੇਜਿਆ ਜਾ ਰਿਹਾ ਹੈ, ਕਿਉਂਕਿ ਉਸ ਨੇ ਗੈਰ-ਕਾਨੂੰਨੀ ਢੰਗ ਨਾਲ ਗੁਰਬਾਣੀ ਪ੍ਰਸਾਰਣ ਸ਼ੁਰੂ ਕਰ ਦਿੱਤਾ ਹੈ ਪਰ ਅਸਲ ਵਿਚ ਇਹ ਕਾਨੂੰਨੀ ਨੋਟਿਸ ਅਕਾਲੀ ਦਲ ਬਾਦਲ ਦੇ ਬੁਲਾਰੇ ਐਡਵੋਕੇਟ ਅਰਸ਼ਦੀਪ ਕਲੇਰ ਨੂੰ ਭੇਜਿਆ ਜਾਣਾ ਚਾਹੀਦਾ ਸੀ, ਜਿਸ ਨੇ ਕੱਲ੍ਹ ਹੀ ਪ੍ਰੈੱਸ ਕਾਨਫਰੰਸ ਕਰਕੇ ਐਲਾਨ ਕੀਤਾ ਸੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਾਰੀ ਲਿੰਕ ਰਾਹੀਂ ਕੋਈ ਵੀ ਚੈਨਲ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕਰ ਸਕਦਾ ਹੈ। ਗੁਰਪ੍ਰਤਾਪ ਸਿੰਘ ਨੇ ਸਵਾਲ ਕੀਤਾ ਕਿ ਕੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਅਰਸ਼ਦੀਪ ਕਲੇਰ ਨੂੰ ਕਾਨੂੰਨੀ ਨੋਟਿਸ ਭੇਜਣਗੇ ਤੇ ਪੁੱਛਣਗੇ ਕਿ ਉਸ ਨੂੰ ਸ਼੍ਰੋਮਣੀ ਕਮੇਟੀ ਨੇ ਕਦੋਂ ਅਧਿਕਾਰਤ ਕੀਤਾ ਸੀ ਕਿ ਉਹ ਕਮੇਟੀ ਦੇ ਵਲੋਂ ਅਜਿਹਾ ਐਲਾਨ ਕਰੇ?

ਅਜੀਤ ਡੈਸਕ 07-08-2026

ਪਿਛਲੀ ਖ਼ਬਰ ਸਾਢੇ ਚਾਰ ਸਾਲਾਂ ’ਚ ਸਰਕਾਰੀ ਸਕੂਲਾਂ ’ਚੋਂ 6 ਲੱਖ ਵਿਦਿਆਰਥੀ ਘਟੇ-ਕੇਵਲ ਸਿੰਘ ਢਿੱਲੋਂ ਅਗਲੀ ਖ਼ਬਰ ਡਾ. ਵਿਕਰਮਜੀਤ ਸਿੰਘ ਸਾਹਨੀ ਦੀ ਨਿਯੁਕਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।