06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਵਿਧਾਨ ਸਭਾ ’ਚ ਇਕ ਪੱਖੀ ਰਾਜਨੀਤੀ ਨੂੰ ਤੱਥਾਂ ’ਤੇ ਹਾਵੀ ਨਾ ਹੋਣ ਦਿੱਤਾ ਜਾਵੇ-ਅਸ਼ਵਨੀ ਸ਼ਰਮਾ

ਚੰਡੀਗੜ੍ਹ, 6 ਅਗਸਤ (ਸੰਦੀਪ ਕੁਮਾਰ ਮਾਹਨਾ)-ਪੰਜਾਬ ਵਿਧਾਨ ਸਭਾ ’ਚ ਵਰਤੀ ਗਈ ਇਕ ਪੰਜਾਬੀ ਕਹਾਵਤ ਨੂੰ ਲੈ ਕੇ ਪੈਦਾ ਹੋਏ ਵਿਵਾਦ ਦੇ ਮੱਦੇਨਜ਼ਰ ਭਾਜਪਾ ਦੇ ਸੀਨੀਅਰ ਆਗੂ ਅਤੇ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਨੇ ਸਪੀਕਰ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਕਿਸੇ ਵੀ ਮਾਮਲੇ ’ਚ ਇਕਪੱਖੀ ਰਾਜਨੀਤੀ ਨੂੰ ਤੱਥਾਂ ਅਤੇ ਨਿਆਂ ਦੇ ਸਿਧਾਂਤਾਂ ’ਤੇ ਹਾਵੀ ਨਹੀਂ ਹੋਣ ਦੇਣਾ ਚਾਹੀਦਾ। ਉਨ੍ਹਾਂ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਸਾਰੇ ਮੈਂਬਰਾਂ ਲਈ ਇਕੋ ਜਿਹੇ ਮਾਪਦੰਡ ਲਾਗੂ ਕਰਨ ਦੀ ਅਪੀਲ ਕੀਤੀ ਹੈ।

ਅਜੀਤ ਡੈਸਕ 07-08-2026
ਚੰਡੀਗੜ੍ਹ, 6 ਅਗਸਤ (ਸੰਦੀਪ ਕੁਮਾਰ ਮਾਹਨਾ)-ਪੰਜਾਬ ਵਿਧਾਨ ਸਭਾ ’ਚ ਵਰਤੀ ਗਈ ਇਕ ਪੰਜਾਬੀ ਕਹਾਵਤ ਨੂੰ ਲੈ ਕੇ ਪੈਦਾ ਹੋਏ ਵਿਵਾਦ ਦੇ ਮੱਦੇਨਜ਼ਰ ਭਾਜਪਾ ਦੇ ਸੀਨੀਅਰ ਆਗੂ ਅਤੇ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਨੇ ਸਪੀਕਰ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਕਿਸੇ ਵੀ ਮਾਮਲੇ ’ਚ ਇਕਪੱਖੀ ਰਾਜਨੀਤੀ ਨੂੰ ਤੱਥਾਂ ਅਤੇ ਨਿਆਂ ਦੇ ਸਿਧਾਂਤਾਂ ’ਤੇ ਹਾਵੀ ਨਹੀਂ ਹੋਣ ਦੇਣਾ ਚਾਹੀਦਾ। ਉਨ੍ਹਾਂ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਸਾਰੇ ਮੈਂਬਰਾਂ ਲਈ ਇਕੋ ਜਿਹੇ ਮਾਪਦੰਡ ਲਾਗੂ ਕਰਨ ਦੀ ਅਪੀਲ ਕੀਤੀ ਹੈ।ਵਿਧਾਇਕ ਅਸ਼ਵਨੀ ਸ਼ਰਮਾ ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਭੇਜੇ ਵਿਸਥਾਰਪੂਰਵਕ ਪੱਤਰ ਵਿਚ ਕਿਹਾ ਗਿਆ ਹੈ ਕਿ ਆਮ ਆਦਮੀ ਪਾਰਟੀ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਲਗਾਏ ਗਏ ਦੋਸ਼ਾਂ ਦਾ ਜਵਾਬ ਦਿੰਦਿਆਂ ਉਨ੍ਹਾਂ ਸਿਰਫ਼ ਇਕ ਪ੍ਰਚਲਿਤ ਪੰਜਾਬੀ ਪੇਂਡੂ ਕਹਾਵਤ ਦਾ ਹਵਾਲਾ ਦਿੱਤਾ ਸੀ। ਉਨ੍ਹਾਂ ਦਾਅਵਾ ਕੀਤਾ ਕਿ ਕਹਾਵਤ ਦੀ ਵਰਤੋਂ ਕਰਨ ਤੋਂ ਪਹਿਲਾਂ ਉਨ੍ਹਾਂ ‘ਖਿਮਾ ਸਹਿਤ’ ਸ਼ਬਦਾਂ ਦਾ ਉਚਾਰਨ ਕਰਦਿਆਂ ਇਹ ਸਪੱਸ਼ਟ ਕਰ ਦਿੱਤਾ ਸੀ ਕਿ ਉਨ੍ਹਾਂ ਦਾ ਉਦੇਸ਼ ਕਿਸੇ ਵਿਅਕਤੀ, ਭਾਈਚਾਰੇ, ਸਮਾਜ ਜਾਂ ਮਹਿਲਾਵਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਨਹੀਂ, ਸਗੋਂ ਆਪਣੀ ਦਲੀਲ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕਰਨਾ ਸੀ। ਉਨ੍ਹਾਂ ਪੱਤਰ ਵਿਚ ਇਹ ਵੀ ਲਿਖਿਆ ਹੈ ਕਿ ਸਦਨ ’ਚ ਉਸੇ ਸਮੇਂ ਉਨ੍ਹਾਂ ਖੁਦ ਸੁਝਾਅ ਦਿੱਤਾ ਸੀ ਕਿ ਜੇਕਰ ਕਿਸੇ ਮੈਂਬਰ ਜਾਂ ਸਮਾਜ ਦੇ ਕਿਸੇ ਵਰਗ ਨੂੰ ਉਨ੍ਹਾਂ ਦੇ ਸ਼ਬਦਾਂ ’ਤੇ ਇਤਰਾਜ਼ ਹੋਵੇ ਤਾਂ ਉਹ ਟਿੱਪਣੀਆਂ ਵਿਧਾਨ ਸਭਾ ਦੀ ਕਾਰਵਾਈ ਵਿਚੋਂ ਕੱਢੀਆਂ ਜਾ ਸਕਦੀਆਂ ਹਨ।
ਪਿਛਲੀ ਖ਼ਬਰ ਨੀਰਜ ਡਾਂਗੀ ਰਾਜ ਸਭਾ ’ਚ ਕਾਂਗਰਸ ਦੇ ਵ੍ਹਿਪ ਨਿਯੁਕਤ ਅਗਲੀ ਖ਼ਬਰ ਪੰਜਾਬ ਪੁਲਿਸ ਦੇ 5 ਡੀ.ਐਸ.ਪੀਜ਼ ਨੂੰ ਐਸ.ਪੀ. ਵਜੋਂ ਤਰੱਕੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।