09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

30 ਕਿੱਲੋ ਤੋਂ ਵੱਧ ਹੈਰੋਇਨ ਸਮੇਤ 2 ਤਸਕਰ ਕਾਬੂ

ਫ਼ਾਜ਼ਿਲਕਾ, 8 ਅਗਸਤ (ਦਵਿੰਦਰ ਪਾਲ ਸਿੰਘ)-ਸੁਰੱਖਿਆ ਏਜੰਸੀਆਂ ਨੂੰ ਨਸ਼ਿਆਂ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਤਹਿਤ ਫ਼ਾਜ਼ਿਲਕਾ ’ਚ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦੋਂ ਸਰਹੱਦੀ ਸੁਰੱਖਿਆ ਬਲ ਦੀ 55ਵੀਂ ਬਟਾਲੀਅਨ ਅਤੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਇਕ ਸਾਂਝੀ ਮੁਹਿੰਮ ਦੌਰਾਨ ਲਗਭਗ 30 ਕਿੱਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ 150 ਕਰੋੜ ਰੁਪਏ ਤੋਂ ਵੱਧ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਕਾਊਂਟਰ ਇੰਟੈਲੀਜੈਂਸ ਵਿੰਗ ਨੂੰ ਨਸ਼ਾ ਤਸਕਰੀ ਸੰਬੰਧੀ ਪੱਕੀ ਗੁਪਤ ਸੂਚਨਾ ਮਿਲੀ ਸੀ।

ਫ਼ਾਜ਼ਿਲਕਾ ’ਚ ਕਾਬੂ ਕੀਤੇ ਗਏ ਤਸਕਰਾਂ ਨੂੰ ਅਦਾਲਤ ਵਿਚ ਪੇਸ਼ ਕਰਨ ਲਈ ਲੈ ਕੇ ਜਾਂਦੇ ਹੋਈ ਪੁਲਿਸ ਦੇ ਮੁਲਾਜ਼ਮ। ਤਸਵੀਰ : ਪ੍ਰਦੀਪ ਕੁਮਾਰ 09-08-2026
ਫ਼ਾਜ਼ਿਲਕਾ, 8 ਅਗਸਤ (ਦਵਿੰਦਰ ਪਾਲ ਸਿੰਘ)-ਸੁਰੱਖਿਆ ਏਜੰਸੀਆਂ ਨੂੰ ਨਸ਼ਿਆਂ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਤਹਿਤ ਫ਼ਾਜ਼ਿਲਕਾ ’ਚ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦੋਂ ਸਰਹੱਦੀ ਸੁਰੱਖਿਆ ਬਲ ਦੀ 55ਵੀਂ ਬਟਾਲੀਅਨ ਅਤੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਇਕ ਸਾਂਝੀ ਮੁਹਿੰਮ ਦੌਰਾਨ ਲਗਭਗ 30 ਕਿੱਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ 150 ਕਰੋੜ ਰੁਪਏ ਤੋਂ ਵੱਧ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਕਾਊਂਟਰ ਇੰਟੈਲੀਜੈਂਸ ਵਿੰਗ ਨੂੰ ਨਸ਼ਾ ਤਸਕਰੀ ਸੰਬੰਧੀ ਪੱਕੀ ਗੁਪਤ ਸੂਚਨਾ ਮਿਲੀ ਸੀ। ਇਸੇ ਆਧਾਰ ’ਤੇ ਬੀ.ਐੱਸ.ਐੱਫ. ਅਤੇ ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ ਫ਼ਾਜ਼ਿਲਕਾ ਦੇ ਸ਼ਤੀਰ ਵਾਲਾ ਰੋਡ ’ਤੇ ਵਿਸ਼ੇਸ਼ ਨਾਕਾਬੰਦੀ ਕੀਤੀ ਹੋਈ ਸੀ, ਜਿਸ ਦੌਰਾਨ ਮੋਟਰਸਾਈਕਲ ’ਤੇ ਆ ਰਹੇ ਦੋ ਸ਼ੱਕੀ ਨੌਜਵਾਨਾਂ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਦੇ ਕਬਜ਼ੇ ’ਚੋਂ ਗੱਟਿਆਂ ’ਚ ਛੁਪਾ ਕੇ ਰੱਖੇ ਹੈਰੋਇਨ ਦੇ 53 ਪੈਕਟ ਬਰਾਮਦ ਹੋਏ। ਸਟੇਟ ਸਪੈਸ਼ਲ ਸੈੱਲ ਫ਼ਾਜ਼ਿਲਕਾ ਦੇ ਇੰਚਾਰਜ ਇੰਸਪੈਕਟਰ ਸਤੀਸ਼ ਕੁਮਾਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੁਖਵਿੰਦਰ ਸਿੰਘ ਵਾਸੀ ਪਿੰਡ ਨੂਰਸ਼ਾਹ ਅਤੇ ਮਨਪ੍ਰੀਤ ਸਿੰਘ ਵਾਸੀ ਪਿੰਡ ਹਸਤਾ ਕਲਾਂ, ਜ਼ਿਲ੍ਹਾ ਫ਼ਾਜ਼ਿਲਕਾ ਵਜੋਂ ਹੋਈ ਹੈ। ਦੋਵਾਂ ਖ਼ਿਲਾਫ਼ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਥਾਣਾ ਫ਼ਾਜ਼ਿਲਕਾ ਵਿਖੇ ਐਨ.ਡੀ.ਪੀ.ਐੱਸ.ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵਲੋਂ ਦੋਵਾਂ ਦੋਸ਼ੀਆਂ ਨੂੰ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਪੁੱਛਗਿੱਛ ਦੌਰਾਨ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਇਹ ਹੈਰੋਇਨ ਦੀ ਖੇਪ ਕਿਥੋਂ ਲਿਆਂਦੀ ਗਈ ਸੀ ਅਤੇ ਅੱਗੇ ਕਿਨ੍ਹਾਂ ਲੋਕਾਂ ਤੱਕ ਪਹੁੰਚਾਈ ਜਾਣੀ ਸੀ।
ਪਿਛਲੀ ਖ਼ਬਰ ਮੁੱਖ ਮੰਤਰੀ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਅਗਲੀ ਖ਼ਬਰ ਰਿਸ਼ਵਤ ਲੈਂਦਾ ‘ਐਂਟੀ ਫਰੌਡ ਸੈੱਲ’ ਦਾ ਇੰਚਾਰਜ ਗ੍ਰਿਫ਼ਤਾਰ ਵਿਜੀਲੈਂਸ ਬਿਊਰੋ ਫ਼ਰੀਦਕੋਟ ਦੀ ਟੀਮ ਨੇ ਕੀਤੀ ਕਾਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।