09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਲੁਧਿਆਣਾ ’ਚ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

ਲੁਧਿਆਣਾ, 8 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਚ ਦੇਰ ਰਾਤ ਸਵਤੰਤਰਨਗਰ ਨਗਰ ਇਲਾਕੇ ਵਿਚ ਇਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਹਰਜਿੰਦਰ ਸਿੰਘ (25) ਆਪਣੇ ਇਕ ਦੋਸਤ ਦੀ ਐਕਟਿਵਾ ਉਸ ਦੇ ਘਰ ਛੱਡਣ ਲਈ ਗਿਆ ਸੀ।

ਅਜੀਤ ਡੈਸਕ 09-08-2026
ਲੁਧਿਆਣਾ, 8 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਚ ਦੇਰ ਰਾਤ ਸਵਤੰਤਰਨਗਰ ਨਗਰ ਇਲਾਕੇ ਵਿਚ ਇਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਹਰਜਿੰਦਰ ਸਿੰਘ (25) ਆਪਣੇ ਇਕ ਦੋਸਤ ਦੀ ਐਕਟਿਵਾ ਉਸ ਦੇ ਘਰ ਛੱਡਣ ਲਈ ਗਿਆ ਸੀ। ਇਸੇ ਦੌਰਾਨ ਕਾਰ ਸਵਾਰ 5 ਤੋਂ 6 ਨੌਜਵਾਨਾਂ ਨੇ ਉਸ ਨੂੰ ਘੇਰ ਲਿਆ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਪਹਿਲਾਂ ਹਰਜਿੰਦਰ ਸਿੰਘ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਇਸ ਤੋਂ ਬਾਅਦ ਉਸ ‘ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪਰਿਵਾਰ ਮੁਤਾਬਕ ਹਰਜਿੰਦਰ ਸਿੰਘ ਘਰ ਦਾ ਇਕਲੌਤਾ ਪੁੱਤਰ ਸੀ। ਉਸ ਦੇ ਪਿਤਾ ਆਟੋ ਚਲਾਉਂਦੇ ਹਨ, ਜਦਕਿ ਮਾਂ ਘਰੇਲੂ ਔਰਤ ਹੈ। ਰਜਿੰਦਰ ਖੁਦ ਬਿਜਲੀ ਦਾ ਕੰਮ ਕਰਦਾ ਸੀ। ਐਸ.ਐਚ.ਓ. ਗਗਨਦੀਪ ਸਿੰਘ ਨੇ ਦੱਸਿਆ ਕਿ ਹੱਤਿਆ ਦਾ ਕਾਰਨ ਪੁਰਾਣੀ ਰੰਜਿਸ਼ ਦੱਸਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹਰਜਿੰਦਰ ਦੀ ਰਵੀ ਅਤੇ ਸੰਨੀ ਮਾਲਟਨ ਨਾਮੀ ਨੌਜਵਾਨਾ ਨਾਲ ਪੁਰਾਣੀ ਰੰਜਿਸ਼ ਚੱਲ ਰਹੀ ਸੀ ਅਤੇ ਉਨ੍ਹਾਂ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ।
ਪਿਛਲੀ ਖ਼ਬਰ ਜਲੰਧਰ ’ਚ ਖੜ੍ਹੇ ਟਰੱਕ ਨਾਲ ਟਕਰਾਈ ਸਵਿਫਟ-3 ਨੌਜਵਾਨਾਂ ਦੀ ਮੌਤ ਦੋ ਦੀ ਪਛਾਣ ਹੋਈ, ਤੀਜੇ ਨੂੰ ਲੈ ਕੇ ਰਹੱਸ ਬਰਕਰਾਰ ਅਗਲੀ ਖ਼ਬਰ ਭਾਜਪਾ ਦੇਸ਼ ਨੂੰ ਤੋੜਨ ਵਿਚ ਲੱਗੀ ਹੋਈ-ਭੁਪੇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।