ਸੰਧਵਾਂ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕਿਹਾ, ਜ਼ਖ਼ਮੀ ਸ਼ਰਧਾਲੂ ਦਾ ਪੰਜਾਬ ਸਰਕਾਰ ਵਲੋਂ ਹੋਵੇਗਾ ਮੁਫ਼ਤ ਇਲਾਜ
ਫ਼ਤਹਿਗੜ੍ਹ ਸਾਹਿਬ, 9 ਅਗਸਤ (ਮਨਪ੍ਰੀਤ ਸਿੰਘ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਰਹਿੰਦ ਨੇੜੇ ਕਾਵੜ ਲੈ ਕੇ ਜਾ ਰਹੇ ਸ਼ਰਧਾਲੂਆਂ ਨਾਲ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ ਤਿੰਨ ਵਿਅਕਤੀਆਂ ਦੀ ਹੋਈ ਮੌਤ ’ਤੇ ਡੂੰਘੇ ਦੁੱਖ ਪ੍ਰਗਟਾਵਾ ਕੀਤਾ ਹੈ। ਸਪੀਕਰ ਕੁਲਤਾਰ ਸੰਧਵਾਂ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਪੰਜਾਬ ਸਰਕਾਰ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ।
ਅਜੀਤ ਡੈਸਕ
10-08-2026