10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਈ ਪ੍ਰਸਿੱਧ ਅਦਾਕਾਰਾ ਪ੍ਰੀਤੀ ਸਪਰੂ ਕਿਹਾ, ਪੰਜਾਬ ਨੂੰ ਨਸ਼ਿਆਂ ਤੋਂ ਬਚਾਉਣ ਲਈ ਕੀਤੀ ਅਰਦਾਸ

ਤਲਵੰਡੀ ਸਾਬੋ, 9 ਅਗਸਤ (ਰਣਜੀਤ ਸਿੰਘ ਰਾਜੂ)-ਪੰਜਾਬੀ ਫਿਲਮਾਂ ਦੀ ਪ੍ਰਸਿੱਧ ਅਦਾਕਾਰਾ ਪ੍ਰੀਤੀ ਸਪਰੂ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਈ। ਇਸ ਮੌਕੇ ਉਨ੍ਹਾਂ ਜਿਥੇ ਗੁਰਬਾਣੀ ਦਾ ਕੀਰਤਨ ਸਰਵਣ ਕੀਤਾ, ਉਥੇ ਇਤਿਹਾਸਿਕ ਗੁਰਦੁਆਰਾ ਸਾਹਿਬਾਨ ਦੇ ਇਤਿਹਾਸ ਸੰਬੰਧੀ ਜਾਣਕਾਰੀ ਹਾਸਲ ਕੀਤੀ।

ਅਜੀਤ ਡੈਸਕ 10-08-2026
ਤਲਵੰਡੀ ਸਾਬੋ, 9 ਅਗਸਤ (ਰਣਜੀਤ ਸਿੰਘ ਰਾਜੂ)-ਪੰਜਾਬੀ ਫਿਲਮਾਂ ਦੀ ਪ੍ਰਸਿੱਧ ਅਦਾਕਾਰਾ ਪ੍ਰੀਤੀ ਸਪਰੂ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਈ।ਇਸ ਮੌਕੇ ਉਨ੍ਹਾਂ ਜਿਥੇ ਗੁਰਬਾਣੀ ਦਾ ਕੀਰਤਨ ਸਰਵਣ ਕੀਤਾ, ਉਥੇ ਇਤਿਹਾਸਿਕ ਗੁਰਦੁਆਰਾ ਸਾਹਿਬਾਨ ਦੇ ਇਤਿਹਾਸ ਸੰਬੰਧੀ ਜਾਣਕਾਰੀ ਹਾਸਲ ਕੀਤੀ।ਉਪਰੰਤ ਗੱਲਬਾਤ ਕਰਦਿਆਂ ਪ੍ਰੀਤੀ ਸਪਰੂ ਨੇ ਕਿਹਾ ਕਿ ਪੰਜਾਬ ਅੰਦਰ ਨਸ਼ਿਆਂ ਅਤੇ ਅਮਨ-ਕਾਨੂੰਨ ਦੀ ਹਾਲਤ ਖ਼ਰਾਬ ਹੈ। ਨਸ਼ਿਆਂ ਦਾ ਆਲਮ ਤਾਂ ਇਹ ਹੈ ਕਿ ਲੜਕੀਆਂ ਵੀ ਇਸ ਦਾ ਸ਼ਿਕਾਰ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਅੱਜ ਜਿਥੇ ਉਨ੍ਹਾਂ ਨੇ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ ਹੈ, ਉਥੇ ਉਹ ਇਕ ਸਮਾਜਿਕ ਮੁਹਿੰਮ ਸ਼ੁਰੂ ਕਰ ਰਹੇ ਹਨ, ਜਿਸ ਵਿਚ ਪੰਜਾਬ ਪ੍ਰਤੀ ਚਿੰਤਿਤ ਧਿਰਾਂ ਦਾ ਸਹਿਯੋਗ ਲਿਆ ਜਾਵੇਗਾ ਅਤੇ ਇਸ ਮੁਹਿੰਮ ਨਾਲ ਯੂਨੀਵਰਸਿਟੀਆਂ ਦੇ ਨਾਲ-ਨਾਲ ਮਾਵਾਂ ਨੂੰ ਵੀ ਜੋੜਿਆ ਜਾਵੇਗਾ, ਕਿਉਂਕਿ ਇਕ ਮਾਂ ਤੋਂ ਬਿਹਤਰ ਬੱਚੇ ਨੂੰ ਕੋਈ ਸਮਝਾ ਨਹੀ ਸਕਦਾ। ਮੱਥਾ ਟੇਕਣ ਉਪਰੰਤ ਪ੍ਰੀਤੀ ਸਪਰੂ ਨੂੰ ਤਖ਼ਤ ਸਾਹਿਬ ਦੇ ਦਫ਼ਤਰ ਵਿਖੇ ਵਧੀਕ ਮੈਨੇਜਰ ਗੁਰਦੇਵ ਸਿੰਘ ਸੰਧੂ ਵਲੋਂ ਤਖ਼ਤ ਸਾਹਿਬ ਦੀ ਤਸਵੀਰ ਤੇ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਮਾਜ ਸੇਵੀ ਆਗੂ ਸੁਖਵੰਤ ਸਿੰਘ ਕਾਲਾ ਕੌਂਸਲਰ ਰਾਮਾਂ ਮੰਡੀ ਵੀ ਮੌਜੂਦ ਸਨ।
ਪਿਛਲੀ ਖ਼ਬਰ ‘ ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 316.50 ਕਰੋੜ ਰੁਪਏ ਦੀ ਲਾਗਤ ਨਾਲ 2.44 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏੇ ਅਗਲੀ ਖ਼ਬਰ ਪਾਕਿਸਤਾਨੀ ਜੇਲ੍ਹਾਂ ’ਚ ਕੈਦ ਭਾਰਤੀ ਮਛੇਰਿਆਂ ਦੀ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਰਿਹਾਈ ਦੀ ਅਪੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।