10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ, 9 ਅਗਸਤ (ਹਰਮਿੰਦਰ ਸਿੰਘ)-ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਕਿਹਾ ਕਿ ਅੰਮ੍ਰਿਤਸਰ ਨਾਲ ਉਨ੍ਹਾਂ ਦਾ ਪੁਰਾਣਾ ਰਿਸ਼ਤਾ ਹੈ ਅਤੇ ਉਨ੍ਹਾਂ ਦਾ ਪਰਿਵਾਰਕ ਲਗਾਅ ਵੀ ਹੈ।

ਅਜੀਤ ਡੈਸਕ 10-08-2026
ਅੰਮ੍ਰਿਤਸਰ, 9 ਅਗਸਤ (ਹਰਮਿੰਦਰ ਸਿੰਘ)-ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਕਿਹਾ ਕਿ ਅੰਮ੍ਰਿਤਸਰ ਨਾਲ ਉਨ੍ਹਾਂ ਦਾ ਪੁਰਾਣਾ ਰਿਸ਼ਤਾ ਹੈ ਅਤੇ ਉਨ੍ਹਾਂ ਦਾ ਪਰਿਵਾਰਕ ਲਗਾਅ ਵੀ ਹੈ। ਉਹ ਜਦੋਂ ਵੀ ਅੰਮ੍ਰਿਤਸਰ ਆਉਂਦੇ ਹਨ, ਸ੍ਰੀ ਦਰਬਾਰ ਸਾਹਿਬ ਮੱਥਾ ਜ਼ਰੂਰ ਟੇਕਦੇ ਹਨ। ਉਨ੍ਹਾਂ ਨੇ ਇਤਿਹਾਸ ਦੇ ਬਾਰੇ ਗੱਲ ਕਰਦੇ ਹੋਏ ਕਿਹਾ 1920 ਤੋਂ 1926 ’ਚ ਪੰਜ ਮੋਰਚੇ ਸ਼ੁਰੂ ਹੋਏ ਸਨ, ਜ਼ਿਨ੍ਹਾਂ ‘ਗੁਰੂ ਕਾ ਬਾਗ’ ਅਤੇ ‘ਚਾਬੀਆਂ ਵਾਲੇ ਮੋਰਚੇ’ ਅਹਿਮ ਹਨ । ਜੋ ਸਫਲ ਅਹਿੰਸਕ ਮੋਰਚੇ ਸਨ। ਉਨ੍ਹਾਂ ਕਿਹਾ ਸਾਡਾ ਵਿਰਸਾ ਬੜਾ ਹੀ ਗੌਰਵਮਈ ਹੈ। ਇਸ ਲਈ ਆਪਣੇ ਬੱਚਿਆਂ ਨੂੰ ਇਤਿਹਾਸ ਤੋਂ ਜਾਣੂੰ ਕਰਵਾਇਆ ਜਾਵੇ ਅਤੇ ਉਨ੍ਹਾਂ ਨੂੰ ਇਨ੍ਹਾਂ ਦੋਵੇਂ ਮੋਰਚਿਆਂ ਬਾਰੇ ਦੱਸਿਆ ਜਾਵੇ। ਉਨ੍ਹਾਂ ਕਿਹਾ ਕਿ ਸਿੱਖਾਂ, ਹਿੰਦੂ ਮੁਸਲਮਾਨਾਂ ਨੇ ਮਿਲ ਕੇ ‘ਗੁਰੂ ਕੇ ਬਾਗ਼’ ਦੇ ਮੋਰਚੇ ਵਿਚ ਹਿੱਸਾ ਲਿਆ ਅਤੇ ਬਿਨਾਂ ਕੋਈ ਖੂਨ ਖ਼ਰਾਬਾ ਹੋਏ ਇਹ ਮੋਰਚਾ ਸਫ਼ਲ ਹੋਇਆ। ਉਨ੍ਹਾਂ ਕਿਹਾ ਕਿ 1917 ’ਚ ਸ. ਤੇਜਾ ਸਿੰਘ ਸਮੁੰਦਰੀ ਵਲੋਂ ਸਰਹਾਲੀ ਵਿਖੇ ਦੋ ਸਕੂਲ ਸਥਾਪਤ ਕੀਤੇ ਸਨ, ਜੋ ਅੱਜ ਵੀ ਚਲ ਰਹੇ ਹਨ ਅਤੇ ਇਨ੍ਹਾਂ ਸਕੂਲਾਂ ਤੋਂ ਤਲੀਮ ਹਾਸਲ ਕਰਨ ਵਾਲੇ ਵਿਦਿਆਰਥੀ ਉੱਚ ਅਹੁੱਦਿਆਂ ‘ਤੇ ਰਹੇ ਹਨ। ਉਨ੍ਹਾਂ ਕਿਹਾ ਕਿ ਸਿਆਸਤ ਵਿਚ ਇਕ ਦੂਸਰੇ ‘ਤੇ ਜ਼ਿਨ੍ਹਾਂ ਮਰਜੀ ਘੱਟਾ ਸੁਟਿਆ ਜਾਵੇ ਪਰ ਬੱਚਿਆਂ ਦੇ ਭਵਿੱਖ ਬਣਾਉਣਾ ਲਈ ਸਿੱਖਿਆ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ।
ਪਿਛਲੀ ਖ਼ਬਰ ਪੇਪਰ ਲੀਕ ਮਾਮਲੇ ਤੋਂ ਬਾਅਦ ਹੁਣ ਜਾਂਚ ਏਜੰਸੀਆਂ ਦੀ ਨਜ਼ਰ ਬਾਬਾ ਫ਼ਰੀਦ ਯੂਨੀਵਰਸਿਟੀ ਵਲੋਂ ਖਰੀਦੋ-ਫ਼ਰੋਖਤ ’ਤੇ ਜਾਂਚ ’ਚ ਗ... ਅਗਲੀ ਖ਼ਬਰ ਮੁੱਖ ਮੰਤਰੀ ਸੋਰੇਨ ਨੇ ਪ੍ਰੀਖਿਆਵਾਂ ਦਾ ਵਿਰੋਧ ਕਰਨ ਵਾਲਿਆਂ ਨੂੰ ਇਨਸਾਫ਼ ਦੇਣ ਦਾ ਕੀਤਾ ਵਾਅਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।