10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

‘ਆਪ’ ਦੇ ਬੂਥ ਵਰਕਰਾਂ ਨਾਲ ਮਨੀਸ਼ ਸਿਸੋਦੀਆ, ਡਾ. ਬਲਬੀਰ ਸਿੰਘ ਤੇ ਹੋਰ। ‘ ਆਪ’ ਵਲੋਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਜ਼ਿਲ੍ਹਾ ਵਾਰ ਬੈਠਕਾਂ ਸ਼ੁਰੂ

ਚੰਡੀਗੜ੍ਹ, 9 ਅਗਸਤ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਨੇ ਸੂਬੇ ਭਰ ਵਿਚ ਆਪਣੀਆਂ ਜਥੇਬੰਦਕ ਸਰਗਰਮੀਆਂ ਨੂੰ ਤੇਜ਼ ਕਰਦਿਆਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ, ਜਿਸ ਵਿਚ ਪਾਰਟੀ ਦੇ ਬੂਥ ਪੱਧਰੀ ਨੈੱਟਵਰਕ ਨੂੰ ਮਜ਼ਬੂਤ ਕਰਨ ਅਤੇ ਚੋਣ ਮੈਦਾਨ ਲਈ ਵਰਕਰਾਂ ਨੂੰ ਤਿਆਰ ਕਰਨ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸੇ ਮੁਹਿੰਮ ਦੇ ਹਿੱਸੇ ਵਜੋਂ ‘ਆਪ’ ਦੇ ਸੀਨੀਅਰ ਆਗੂ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਪਾਰਟੀ ਵਰਕਰਾਂ ਅਤੇ ਵਲੰਟੀਅਰਾਂ ਨਾਲ ਜ਼ਿਲ੍ਹਾ ਵਾਰ ਬੈਠਕਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ।

ਅਜੀਤ ਡੈਸਕ 10-08-2026
ਚੰਡੀਗੜ੍ਹ, 9 ਅਗਸਤ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਨੇ ਸੂਬੇ ਭਰ ਵਿਚ ਆਪਣੀਆਂ ਜਥੇਬੰਦਕ ਸਰਗਰਮੀਆਂ ਨੂੰ ਤੇਜ਼ ਕਰਦਿਆਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ, ਜਿਸ ਵਿਚ ਪਾਰਟੀ ਦੇ ਬੂਥ ਪੱਧਰੀ ਨੈੱਟਵਰਕ ਨੂੰ ਮਜ਼ਬੂਤ ਕਰਨ ਅਤੇ ਚੋਣ ਮੈਦਾਨ ਲਈ ਵਰਕਰਾਂ ਨੂੰ ਤਿਆਰ ਕਰਨ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸੇ ਮੁਹਿੰਮ ਦੇ ਹਿੱਸੇ ਵਜੋਂ ‘ਆਪ’ ਦੇ ਸੀਨੀਅਰ ਆਗੂ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਪਾਰਟੀ ਵਰਕਰਾਂ ਅਤੇ ਵਲੰਟੀਅਰਾਂ ਨਾਲ ਜ਼ਿਲ੍ਹਾ ਵਾਰ ਬੈਠਕਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ।ਇਹ ਬੈਠਕਾਂ ਹੇਠਲੇ ਪੱਧਰ ‘ਤੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਸਰਕਾਰ ਦੇ ਕੰਮਾਂ ਨੂੰ ਘਰ-ਘਰ ਪਹੁੰਚਾਉਣ ਲਈ ਪਾਰਟੀ ਵਰਕਰਾਂ ਨੂੰ ਤਿਆਰ ਕਰਨ ‘ਤੇ ਕੇਂਦਰਿਤ ਹਨ। ਇਸ ਜਥੇਬੰਦਕ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਬੂਥ ਇੰਚਾਰਜਾਂ ਦੀਆਂ ਬੈਠਕਾਂ ਕੀਤੀਆਂ ਜਾਣਗੀਆਂ।ਪਟਿਆਲਾ ਦਿਹਾਤੀ ਦੇ ਆਪਣੇ ਦੌਰੇ ਦੌਰਾਨ ਮਨੀਸ਼ ਸਿਸੋਦੀਆ ਨੇ ਜਥੇਬੰਦਕ ਸਾਥੀਆਂ ਅਤੇ ਵਰਕਰਾਂ ਨਾਲ ਬੈਠਕ ਕੀਤੀ, ਜਿਥੇ ਆਗਾਮੀ ਤਿਆਰੀਆਂ ‘ਤੇ ਖੁੱਲ੍ਹ ਕੇ ਗੱਲਬਾਤ ਹੋਈ। ਚੱਲ ਰਹੇ ਅਭਿਆਸ ਦੇ ਹਿੱਸੇ ਵਜੋਂ ਪਟਿਆਲਾ ਵਿਖੇ ਵੀ ਬੂਥ ਇੰਚਾਰਜਾਂ ਦੀ ਬੈਠਕ ਹੋਈ, ਜਿਸ ਵਿਚ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਨੇ ਸ਼ਿਰਕਤ ਕੀਤੀ। ਇਸੇ ਤਰ੍ਹਾਂ ਭਦੌੜ ਵਿਖੇ ਵੀ ਬੂਥ ਇੰਚਾਰਜ ਬੈਠਕ ਕੀਤੀ ਗਈ, ਜਿਸ ਵਿਚ ਵਿਧਾਇਕ ਲਾਭ ਸਿੰਘ ਉਗੋਕੇ ਅਤੇ ਪਾਰਟੀ ਦੇ ਸੀਨੀਅਰ ਆਗੂ ਸ਼ਾਮਿਲ ਹੋਏ।
ਪਿਛਲੀ ਖ਼ਬਰ ਸਰਹੱਦ ਪਾਰ ਇਕ ਦਰਜਨ ਇਤਿਹਾਸਕ ਗੁਰਦੁਆਰੇ ਵਿੱਦਿਆ ਦੇ ਮੰਦਰ ’ਚ ਤਬਦੀਲ ਬੇ-ਆਬਾਦ ਗੁਰਦੁਆਰਿਆਂ ਦੀਆਂ ਇਮਾਰਤਾਂ ਦੀ ਸੰਭਾਲ... ਅਗਲੀ ਖ਼ਬਰ ਖੰਡ ਦਾ ਕੋਟਾ ਵਧਣ ਨਾਲ ਵੀ ਮਹਿੰਗਾ ਰਹੇਗਾ ਰੱਖੜੀ ਦਾ ਤਿਉਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।