11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਕਿਸਾਨੀ ਹੱਕਾਂ ਲਈ 1 ਸਤੰਬਰ ਤੋਂ ਚੰਡੀਗੜ੍ਹ ਵਿਚ ਗੂੰਜੇਗੀ ਲੱਖਾਂ ਕਿਸਾਨਾਂ ਦੀ ਆਵਾਜ਼ - ਲੱਖੋਵਾਲ ਕਿਹਾ , ਕਿਸਾਨਾਂ ਦੀ ਮਰਜ਼ੀ ਤੋਂ ਬਿਨਾਂ ਲੈਂਡ ਪੂਲਿੰਗ ਤੇ ਜ਼ਮੀਨ ਐਕਵਾਇਰ ਨਹੀਂ ਹੋਣ ਦੇਵਾਂਗੇ

ਲੁਧਿਆਣਾ, 10 ਅਗਸਤ (ਜਸਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਦੇ ਸਰਪ੍ਰਸਤ ਅਵਤਾਰ ਸਿੰਘ ਮੇਹਲੋਂ ਤੇ ਹਰਿੰਦਰ ਸਿੰਘ ਲੱਖੋਵਾਲ ਪ੍ਰਧਾਨ ਪੰਜਾਬ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਅਣਗੌਲਿਆ ਨਹੀਂ ਕੀਤਾ ਜਾ ਸਕਦਾ ਅਤੇ ਇਨ੍ਹਾਂ ਦੇ ਹੱਲ ਲਈ ਤੁਰੰਤ ਠੋਸ ਕਦਮ ਚੁੱਕਣੇ ਪੈਣਗੇ। ਲੱਖੋਵਾਲ ਨੇ ਕਿਹਾ ਕਿ ਲੈਂਡ ਪੁਲਿੰਗ ਪਾਲਿਸੀ ਕਿਸਾਨਾਂ ਦੇ ਹਿਤਾਂ ਨੂੰ ਧਿਆਨ ਵਿਚ ਰੱਖ ਕੇ ਨਹੀਂ ਬਣਾਈ ਗਈ।

ਅਜੀਤ ਡੈਸਕ 11-08-2026
ਲੁਧਿਆਣਾ, 10 ਅਗਸਤ (ਜਸਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਦੇ ਸਰਪ੍ਰਸਤ ਅਵਤਾਰ ਸਿੰਘ ਮੇਹਲੋਂ ਤੇ ਹਰਿੰਦਰ ਸਿੰਘ ਲੱਖੋਵਾਲ ਪ੍ਰਧਾਨ ਪੰਜਾਬ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਅਣਗੌਲਿਆ ਨਹੀਂ ਕੀਤਾ ਜਾ ਸਕਦਾ ਅਤੇ ਇਨ੍ਹਾਂ ਦੇ ਹੱਲ ਲਈ ਤੁਰੰਤ ਠੋਸ ਕਦਮ ਚੁੱਕਣੇ ਪੈਣਗੇ। ਲੱਖੋਵਾਲ ਨੇ ਕਿਹਾ ਕਿ ਲੈਂਡ ਪੁਲਿੰਗ ਪਾਲਿਸੀ ਕਿਸਾਨਾਂ ਦੇ ਹਿਤਾਂ ਨੂੰ ਧਿਆਨ ਵਿਚ ਰੱਖ ਕੇ ਨਹੀਂ ਬਣਾਈ ਗਈ। ਇਸ ਨੀਤੀ ਨੂੰ ਤੁਰੰਤ ਰੱਦ ਕੀਤਾ ਜਾਵੇ। ਉਨ੍ਹਾਂ ਨੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ 1 ਸਤੰਬਰ ਤੋਂ ਚੰਡੀਗੜ੍ਹ ਵਿਖੇ ਲੱਗਣ ਵਾਲੇ ਧਰਨੇ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਮੂਲੀਅਤ ਕਰਨ ਅਤੇ ਕਿਸਾਨੀ ਦੇ ਹੱਕਾਂ ਲਈ ਇਕਜੁੱਟ ਹੋ ਕੇ ਆਪਣੀ ਆਵਾਜ਼ ਬੁਲੰਦ ਕਰਨ। ਇਸ ਮੌਕੇ ਪਰਮਿੰਦਰ ਸਿੰਘ ਪਾਲਮਾਜ਼ਰਾ, ਪ੍ਰਸ਼ੋਤਮ ਸਿੰਘ ਗਿੱਲ, ਹਰਮਿੰਦਰ ਸਿੰਘ ਖਹਿਰਾ, ਸਿਮਰਨਜੀਤ ਸਿੰਘ ਘੁੱਦੂਵਾਲ, ਅਵਤਾਰ ਸਿੰਘ ਭੇਡਪੁਰੀ ਤੇ ਬਲਦੇਵ ਸਿੰਘ ਪੂਨੀਆ, ਸਿਮਰਨਜੀਤ ਸਿੰਘ ਘੁੱਦੂਵਾਲਾ, ਮੁਖ਼ਤਿਆਰ ਸਿੰਘ ਦੀਨਾਂ ਸਾਹਿਬ ਗੁਰਪ੍ਰੀਤ ਸਿੰਘ ਸਾਹਾਬਾਣਾ, ਮੋਹਨ ਸਿੰਘ ਜਿੰਦੜਾ ਅਹੁਦੇਦਾਰ ਪੰਜਾਬ ਦਰਸ਼ਨ ਸਿੰਘ ਜਟਾਣਾ, ਜੋਗਿੰਦਰ ਸਿੰਘ ਢਿੱਲੋਂ, ਭੁਪਿੰਦਰ ਸਿੰਘ ਦੌਲਤਪੁਰ, ਮਨਜੀਤ ਸਿੰਘ ਢੀਂਡਸਾ, ਦਲਜੀਤ ਸਿੰਘ ਚਲਾਕੀ, ਹਰਪਿੰਦਰ ਸਿੰਘ, ਅਵਤਾਰ ਸਿੰਘ, ਜਸਵੰਤ ਸਿੰਘ, ਸੁਖਮਿੰਦਰ ਸਿੰਘ, ਪ੍ਰਲਾਦ ਸਿੰਘ, ਦਵਿੰਦਰ ਸਿੰਘ, ਹਰਨੇਕ ਸਿੰਘ, ਚਰਨਜੀਤ ਸਿੰਘ, ਦਿਲਬਾਗ ਸਿੰਘ ਸਾਰੇ ਜ਼ਿਲ੍ਹਾ ਪ੍ਰਧਾਨ ਪਵਨਦੀਪ ਸਿੰਘ ਮੇਹਲੋਂ, ਰਘੂਬੀਰ ਸਿੰਘ ਕੂੰਮਕਲਾਂ, ਲਾਭ ਸਿੰਘ, ਹਰਦੀਪ ਸਿੰਘ, ਮੁਖ਼ਤਿਆਰ ਸਿੰਘ, ਰਜਿੰਦਰ ਸਿੰਘ, ਦਰਸ਼ਨ ਸਿੰਘ, ਅਮਰੀਕ ਸਿੰਘ, ਰਵਿੰਦਰ ਸਿੰਘ ਮਾਣੂਕੇ, ਮੰਦਰਜੀਤ ਮਨਾਵਾਂ, ਜਗਤਾਰ ਸਿੰਘ ਚੋਟੀਆਂ, ਪ੍ਰੇਮ ਸਿੰਘ, ਜਗਸੀਰ ਸਿੰਘ, ਪ੍ਰਲਾਦ ਸਿੰਘ, ਸ਼ਿਵਤਾਰ ਸਿੰਘ, ਸੁਰਿੰਦਰ ਸਿੰਘ ਭਰਥਲਾ, ਦਲਜੀਤ ਉਰਨਾਂ, ਮਨਜੀਤ ਸਿੰਘ, ਗੁਰਪਾਲ ਸਿੰਘ, ਗਿਆਨ ਸਿੰਘ, ੲਰਿੰਦਰ ਸਿੰਘ ਜੇਲੀ, ਬਲਜੀਤ ਸਿੰਘ, ਪਰਮਿੰਦਰ ਸਿੰਘ, ਗਿਆਨ ਸਿੰਘ ਮੰਡ, ਦਰਸ਼ਨ ਸਿੰਘ, ਦਵਿੰਦਰ ਸਿੰਘ, ਪਰਮਿੰਦਰ ਸਿੰਘ, ਫਤਿਹਬਿੰਦ ਸਿੰਘ, ਅੰਮ੍ਰਿਤ ਰਾਜੇਵਾਲ, ਹਰਬੰਸ ਸਿੰਘ, ਹਰਪਾਲ ਸਿੰਘ, ਜਗਤਾਰ ਸਿੰਘ, ਅਵਤਾਰ ਸਿੰਘ, ਜਿੰਦਰ ਸਿੰਘ ਮੁਤੋਂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜੀ . ਐੱਸ . ਟੀ . ਨਾਲ ਸੰਬੰਧਿਤ ਪ੍ਰਕਿਰਿਆਵਾਂ ਨੂੰ ਸਰਲ ਬਣਾਇਆ ਗਿਆ - ਹਰਪਾਲ ਸਿੰਘ ਚੀਮਾ ਅਗਲੀ ਖ਼ਬਰ 15 ਅਗਸਤ ਨੂੰ ਰਾਜਪਾਲ ਹਾਊਸ ਤੱਕ ਰੋਸ ਮਾਰਚ ਕੱਢਣ ਦਾ ਫ਼ੈਸਲਾ ਬਰਕਰਾਰ - ਕੌਮੀ ਇਨਸਾਫ਼ ਮੋਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।