11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਉਝ ਦਰਿਆ ਦਾ ਦ੍ਰਿਸ਼। ਉਝ ਬਹੁ - ਮੰਤਵੀ ਪ੍ਰਾਜੈਕਟ ਨੂੰ ਕੇਂਦਰ ਦੀ ਮਨਜ਼ੂਰੀ

ਬਮਿਆਲ (ਪਠਾਨਕੋਟ), 10 ਅਗਸਤ (ਰਕੇਸ਼ ਸ਼ਰਮਾ)-ਕੇਂਦਰ ਸਰਕਾਰ ਵਲੋਂ ਉਝ ਦਰਿਆ ’ਤੇ ਬਣਨ ਵਾਲੇ ਬਹੁ-ਮੰਤਵੀ ਕੌਮੀ ਪ੍ਰਾਜੈਕਟ ਨੂੰ ਮਨਜ਼ੂਰੀ ਦਿੱਤੇ ਜਾਣ ਨਾਲ ਜੰਮੂ-ਕਸ਼ਮੀਰ ਦੇ ਕਠੂਆ ਅਤੇ ਸਾਂਬਾ ਜ਼ਿਲ੍ਹਿਆਂ ਦੇ ਨਾਲ-ਨਾਲ ਪੰਜਾਬ ਦੇ ਪਠਾਨਕੋਟ ਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਵੀ ਵੱਡਾ ਲਾਭ ਮਿਲਣ ਦੀ ਆਸ ਜਾਗੀ ਹੈ। ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਜਿੱਥੇ ਹਜ਼ਾਰਾਂ ਕਿਸਾਨਾਂ ਨੂੰ ਸਿੰਚਾਈ ਦੀ ਸਹੂਲਤ ਮਿਲੇਗੀ, ਉੱਥੇ ਬਰਸਾਤ ਦੇ ਮੌਸਮ ਦੌਰਾਨ ਉਝ ਦਰਿਆ ਵਿਚ ਆਉਣ ਵਾਲੇ ਹੜ੍ਹਾਂ ਕਾਰਨ ਹੁੰਦੇ ਨੁਕਸਾਨ ਨੂੰ ਵੀ ਕਾਫ਼ੀ ਹੱਦ ਤੱਕ ਘਟਾਇਆ ਜਾ ਸਕੇਗਾ।

ਪਠਾਨਕੋਟ ਤੇ ਗੁਰਦਾਸਪੁਰ ਸਮੇਤ ਜੰਮੂ ਦੇ ਦੋ ਜ਼ਿਲ੍ਹਿਆਂ ਨੂੰ ਹੋਵੇਗਾ ਲਾਭ 11-08-2026
ਬਮਿਆਲ (ਪਠਾਨਕੋਟ), 10 ਅਗਸਤ (ਰਕੇਸ਼ ਸ਼ਰਮਾ)-ਕੇਂਦਰ ਸਰਕਾਰ ਵਲੋਂ ਉਝ ਦਰਿਆ ’ਤੇ ਬਣਨ ਵਾਲੇ ਬਹੁ-ਮੰਤਵੀ ਕੌਮੀ ਪ੍ਰਾਜੈਕਟ ਨੂੰ ਮਨਜ਼ੂਰੀ ਦਿੱਤੇ ਜਾਣ ਨਾਲ ਜੰਮੂ-ਕਸ਼ਮੀਰ ਦੇ ਕਠੂਆ ਅਤੇ ਸਾਂਬਾ ਜ਼ਿਲ੍ਹਿਆਂ ਦੇ ਨਾਲ-ਨਾਲ ਪੰਜਾਬ ਦੇ ਪਠਾਨਕੋਟ ਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਵੀ ਵੱਡਾ ਲਾਭ ਮਿਲਣ ਦੀ ਆਸ ਜਾਗੀ ਹੈ। ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਜਿੱਥੇ ਹਜ਼ਾਰਾਂ ਕਿਸਾਨਾਂ ਨੂੰ ਸਿੰਚਾਈ ਦੀ ਸਹੂਲਤ ਮਿਲੇਗੀ, ਉੱਥੇ ਬਰਸਾਤ ਦੇ ਮੌਸਮ ਦੌਰਾਨ ਉਝ ਦਰਿਆ ਵਿਚ ਆਉਣ ਵਾਲੇ ਹੜ੍ਹਾਂ ਕਾਰਨ ਹੁੰਦੇ ਨੁਕਸਾਨ ਨੂੰ ਵੀ ਕਾਫ਼ੀ ਹੱਦ ਤੱਕ ਘਟਾਇਆ ਜਾ ਸਕੇਗਾ। ਜਾਣਕਾਰੀ ਅਨੁਸਾਰ ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਦੇ ਪੰਜ ਤੀਰਥੀ ਬਿਲਾਵਰ ਖੇਤਰ ਵਿਚ ਉਝ ਦਰਿਆ ’ਤੇ ਡੈਮ ਬਣਾਇਆ ਜਾਵੇਗਾ। ਇਸ ਪ੍ਰਾਜੈਕਟ ਤਹਿਤ ਸਿੰਚਾਈ ਲਈ ਡੈਮ ਦੇ ਨਾਲ ਦੋ ਵੱਡੀਆਂ ਨਹਿਰਾਂ ਬਣਾਉਣ ਦੀ ਯੋਜਨਾ ਹੈ। ਇਨ੍ਹਾਂ ਵਿਚੋਂ ਇਕ ਨਹਿਰ ਪੰਜਾਬ ਵੱਲ ਤੇ ਦੂਜੀ ਕਠੂਆ ਤੇ ਸਾਂਬਾ ਜ਼ਿਲ੍ਹਿਆਂ ਵੱਲ ਬਣਾਈ ਜਾਵੇਗੀ। ਇਸ ਤੋਂ ਇਲਾਵਾ ਪ੍ਰਾਜੈਕਟ ਤਹਿਤ ਲਗਪਗ 200 ਮੈਗਾਵਾਟ ਬਿਜਲੀ ਪੈਦਾ ਕਰਨ ਦੀ ਵੀ ਯੋਜਨਾ ਹੈ। ਕੇਂਦਰੀ ਰਾਜ ਮੰਤਰੀ ਡਾ: ਜਿਤੇਂਦਰ ਸਿੰਘ ਨੇ ਆਪਣੇ ਫੇਸਬੁੱਕ ਖਾਤੇ ਰਾਹੀਂ ਇਸ ਪ੍ਰਾਜੈਕਟ ਨੂੰ ਮਨਜ਼ੂਰੀ ਮਿਲਣ ਦੀ ਜਾਣਕਾਰੀ ਸਾਂਝੀ ਕਰਦਿਆਂ ਇਸ ਨੂੰ ਜੰਮੂ-ਕਸ਼ਮੀਰ ਦੇ ਨਾਲ-ਨਾਲ ਪੰਜਾਬ ਦੇ ਕਿਸਾਨਾਂ ਲਈ ਵੀ ਵੱਡੀ ਖੁਸ਼ਖਬਰੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿੰਧੂ ਜਲ ਸੰਧੀ ਤਹਿਤ ਭਾਰਤ ਦੇ ਹਿੱਸੇ ਦੇ ਪਾਣੀ ਦੀ ਵਰਤੋਂ ਲਈ ਸਰਕਾਰ ਵਲੋਂ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ।
ਪਿਛਲੀ ਖ਼ਬਰ ਸ਼ਰੀਫ਼ ਸਰਕਾਰ ਮਕਬੂਜ਼ਾ ਕਸ਼ਮੀਰ ਦੇ ਪ੍ਰਦਰਸ਼ਨਕਾਰੀਆਂ ਨੂੰ ਹੁਣ ਦੱਸ ਰਹੀ ‘ ਦੇਸ਼ ਭਗਤ ’ ਅਗਲੀ ਖ਼ਬਰ ਸਰਹੱਦ ਪਾਰ ਤੋਂ ਡਰੋਨ ਰਾਹੀਂ ਪੁੱਜੀ 10 ਪਿਸਤੌਲਾਂ ਤੇ ਹੈਰੋਇਨ ਦੀ ਖੇਪ ਬਰਾਮਦ , 7 ਮੁਲਜ਼ਮ ਕੀਤੇ ਗ੍ਰਿਫਤਾਰ : ਮਿੱਥ ਕੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।