ਰੂਪਨਗਰ ਵਿਖੇ ਗੱਲਬਾਤ ਕਰਦੇ ਹੋਏ ਕੇਵਲ ਸਿੰਘ ਢਿੱਲੋਂ ਨਾਲ ਇਕਬਾਲ ਸਿੰਘ ਲਾਲਪੁਰਾ ਅਤੇ ਹੋਰ। 2027 ਦੀਆਂ ਚੋਣਾਂ ਲਈ ਭਾਜਪਾ ਪੰਜਾਬ ਦੀਆਂ 117 ਸੀਟਾਂ ’ ਤੇ ਚੋਣ ਲੜੇਗੀ - ਕੇਵਲ ਸਿੰਘ ਢਿੱਲੋਂ
ਰੂਪਨਗਰ, 10 ਅਗਸਤ (ਸਤਨਾਮ ਸਿੰਘ ਸੱਤੀ)-ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਸੂਬੇ ਦੀਆਂ ਸਾਰੀਆਂ 117 ਸੀਟਾਂ ’ਤੇ ਤਿਆਰੀ ਸ਼ੁਰੂ ਕਰ ਦਿੱਤੀ ਹੈ ਅਤੇ ਪਾਰਟੀ ਆਪਣੇ ਦਮ ’ਤੇ ਚੋਣ ਲੜੇਗੀ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਵਲੋਂ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ ਤੋਂ ਬਾਅਦ ਪੈਦਾ ਹੋਈ ਗੱਠਜੋੜ ਦੀ ਚਰਚਾ ਸਬੰਧੀ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਇਹ ਗੱਲ ਕਹੀ।
ਅਜੀਤ ਡੈਸਕ
11-08-2026